Tuesday , June 28 2022

ਕਾਂਗਰਸੀ ਲੀਡਰ ਘੁਬਾਇਆ ਲਈ ਆਈ ਮਾੜੀ ਖਬਰ ਪਿੰਡ ਚ ਵੋਟਾਂ ਮੰਗਣ ਗਏ ਨਾਲ ਵਾਪਰਿਆ ਅਜਿਹਾ ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਪੰਜ ਸੂਬਿਆਂ ਵਿਚ ਜਿੱਥੇ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਉਥੇ ਹੀ ਪੰਜਾਬ ਵਿੱਚ 20 ਫਰਵਰੀ ਨੂੰ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 20 ਫਰਵਰੀ ਨੂੰ ਲੋਕ ਜਿਥੇ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ ਉਥੇ ਹੀ ਅਗਲੀ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਸਭ ਪਾਰਟੀਆਂ ਵੱਲੋਂ ਆਪਣੇ ਵੱਖ-ਵੱਖ ਚੋਣ ਹਲਕਿਆਂ ਤੋਂ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਕੁਝ ਜਾਰੀ ਕੀਤੀਆ ਜਾਣ ਵਾਲੀਆ ਸੂਚੀਆ ਵਿੱਚ ਕੁਝ ਉਮੀਦਵਾਰਾਂ ਦੇ ਨਾਮ ਸ਼ਾਮਲ ਨਾ ਹੋਣ ਕਾਰਨ ਉਨ੍ਹਾਂ ਵਿਚ ਆਪਣੀਆਂ ਹੀ ਪਾਰਟੀਆਂ ਖ਼ਿਲਾਫ਼ ਰੋਸ ਦੇਖਿਆ ਜਾ ਰਿਹਾ ਹੈ। ਲੋਕਾਂ ਵੱਲੋਂ ਕੁੱਝ ਪਾਰਟੀਆਂ ਦਾ ਕਿਸੇ ਨਾ ਕਿਸੇ ਕਾਰਨ ਵਿਰੋਧ ਵੀ ਕੀਤਾ ਜਾ ਰਿਹਾ ਹੈ ਜੋ ਲਗਾਤਾਰ ਜਾਰੀ ਹੈ।

ਹੁਣ ਕਾਂਗਰਸੀ ਲੀਡਰ ਘੁਬਾਇਆ ਲਈ ਇਹ ਮਾੜੀ ਖਬਰ ਸਾਹਮਣੇ ਆਈ, ਜਿੱਥੇ ਪਿੰਡ ਵਿੱਚ ਵੋਟਾਂ ਮੰਗਣ ਗਏ ਨਾਲ ਇਹ ਹਾਦਸਾ ਵਾਪਰਿਆ ਹੈ ਜਿਸ ਦੀ ਚਰਚਾ ਸਭ ਪਾਸੇ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਾਜ਼ਿਲਕਾ ਦੇ ਵਿਚ ਜਿਥੇ ਕਾਂਗਰਸ ਵੱਲੋਂ ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਤੇ ਪੁੱਤਰ ਨੂੰ ਇਸ ਵਾਰ ਫਾਜ਼ਿਲਕਾ ਹਲਕੇ ਤੋਂ ਕਾਂਗਰਸ ਪਾਰਟੀ ਵੱਲੋਂ ਦਵਿੰਦਰ ਸਿੰਘ ਘੁਬਾਇਆ ਨੂੰ ਕਾਂਗਰਸੀ ਉਮੀਦਵਾਰ ਬਣਾਇਆ ਗਿਆ ਹੈ। ਇਸ ਲਈ ਆਪਣੇ ਪੁੱਤਰ ਦੀ ਜਿੱਤ ਵਾਸਤੇ ਜਿਥੇ ਉਸ ਦੇ ਪਿਤਾ ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ।

ਤਾਂ ਜੋ ਉਨ੍ਹਾਂ ਦੀ ਪਾਰਟੀ ਅਤੇ ਉਨ੍ਹਾਂ ਦੇ ਪੁੱਤਰ ਨੂੰ ਜਿੱਤ ਹਾਸਲ ਹੋ ਸਕੇ। ਹੁਣ ਸ਼ਨੀਵਾਰ ਨੂੰ ਜਦੋਂ ਉਹ ਪਿੰਡ ਲੱਖੇ ਕਢੀਆਂ ਵਿਖੇ ਲੋਕਾਂ ਨਾਲ ਗੱਲਬਾਤ ਕਰਨ ਲਈ ਪਹੁੰਚੇ ਤਾਂ ਲੋਕਾਂ ਵਿੱਚ ਪਹਿਲਾਂ ਹੀ ਕਾਂਗਰਸ ਪਾਰਟੀ ਨੂੰ ਲੈ ਕੇ ਰੋਸ ਵੇਖਿਆ ਜਾ ਰਿਹਾ ਸੀ। ਪਿੰਡ ਵਾਸੀਆਂ ਵੱਲੋਂ ਇਕੱਠੇ ਹੋ ਕੇ ਸਲਾਹ ਮਸ਼ਵਰੇ ਦੇ ਨਾਲ ਉਨ੍ਹਾਂ ਦਾ ਇੰਤਜ਼ਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਆਉਣ ਤੇ ਉਨ੍ਹਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ ਜਾਣੀ ਸ਼ੁਰੂ ਕਰ ਦਿੱਤੀ ਗਈ। ਜਦੋਂ ਉਨ੍ਹਾਂ ਵੱਲੋਂ ਲੋਕਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਲੋਕਾਂ ਨੇ ਸਵਾਲ ਕੀਤੇ ਕਿ ਪੰਜ ਸਾਲਾਂ ਦੌਰਾਨ ਉਨ੍ਹਾਂ ਵੱਲੋਂ ਪਿੰਡ ਵਿੱਚ ਕੀ ਕੀਤਾ ਗਿਆ ਹੈ।

ਸ਼ੇਰ ਸਿੰਘ ਘੁਬਾਇਆ ਵੱਲੋਂ ਜਿਥੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਉਥੇ ਹੀ ਲੋਕਾਂ ਵੱਲੋਂ ਉਨ੍ਹਾਂ ਦੀ ਇੱਕ ਵੀ ਨਾ ਸੁਣੀ ਗਈ। ਜਿਸ ਤੋਂ ਬਾਅਦ ਉਹ ਵਾਪਸ ਚਲੇ ਗਏ ਅਤੇ ਉਨ੍ਹਾਂ ਆਖਿਆ ਕਿ ਕੁਝ ਲੋਕਾਂ ਵੱਲੋਂ ਉਨ੍ਹਾਂ ਨਾਲ ਅਣਬਣ ਚੱਲ ਰਹੀ ਸੀ ਜਿਸ ਕਾਰਨ ਇਹ ਸਭ ਕੁਝ ਹੋਇਆ ਹੈ ਜਿਸ ਨੂੰ ਦੂਰ ਕੀਤਾ ਗਿਆ ਹੈ।