Sunday , June 26 2022

ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਲਈ ਆਈ ਇਹ ਵੱਡੀ ਮਾੜੀ ਖਬਰ – ਲੱਗਾ ਇਹ ਵੱਡਾ ਝਟੱਕਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਸਿਆਸਤ ਦੇ ਵਿਚ ਇਸ ਸਮੇਂ ਘਮਾਸਾਣ ਮਚਿਆ ਹੋਇਆ ਹੈ । ਹਰ ਰੋਜ਼ ਹੀ ਪੰਜਾਬ ਸਿਆਸਤ ਦੀ ਵਿੱਚ ਕਈ ਵੱਡੇ ਧਮਾਕੇ ਹੋ ਰਹੇ ਹਨ । ਸਿਆਸੀ ਪਾਰਟੀਆਂ ਇਨ੍ਹਾਂ ਚੋਣਾਂ ਤੋਂ ਪਹਿਲਾਂ ਕਾਫੀ ਸਰਗਰਮ ਨਜ਼ਰ ਆ ਰਹੀਆਂ ਹਨ । ਜਿੱਥੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਜਿੱਤ ਦੀ ਕੁਰਸੀ ਹਾਸਲ ਕਰਨ ਲਈ ਵੱਖ ਵੱਖ ਹੱਥਕੰਡੇ ਅਪਣਾ ਰਹੀਆਂ ਹਨ, ਉੱਥੇ ਹੀ ਅਕਸਰ ਹੀ ਚੋਣਾਂ ਤੋਂ ਪਹਿਲਾਂ ਦੇਖਿਆ ਜਾਂਦਾ ਹੈ ਕਿ ਵੱਖ ਵੱਖ ਸਿਆਸੀ ਪਾਰਟੀਆਂ ਦੇ ਲੀਡਰ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੁੰਦੇ ਹਨ । ਤੇ ਇਸ ਵਾਰ ਵੀ ਇਹ ਪ੍ਰਕਿਰਿਆ ਜ਼ੋਰਾਂ ਤੇ ਚੱਲ ਹੀ ਹੈ । ਹੁਣ ਤਕ ਅਜਿਹੇ ਬਹੁਤ ਸਾਰੇ ਲੀਡਰਾਂ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵੱਲੋਂ ਇੱਕ ਪਾਰਟੀ ਨੂੰ ਛੱਡ ਕੇ ਦੂਜੀ ਪਾਰਟੀ ਦਾ ਪੱਲਾ ਫੜਿਆ ਗਿਆ ।

ਇਸੇ ਵਿਚਕਾਰ ਅੱਜ ਮਨਜਿੰਦਰ ਸਿੰਘ ਸਿਰਸਾ ਦੇ ਵੱਲੋਂ ਜਿੱਥੇ ਭਾਜਪਾ ਪਾਰਟੀ ਦਾ ਹੱਥ ਫੜਿਆ ਗਿਆ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਵੀ ਦੇ ਦਿੱਤਾ ਗਿਆ । ਅਜੇ ਇਸ ਦੀਆਂ ਚਰਚਾਵਾਂ ਖ਼ਤਮ ਨਹੀਂ ਹੋਈਆਂ ਸਨ ਕਿ ਹੁਣ ਕਾਂਗਰਸ ਪਾਰਟੀ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ । ਕਾਂਗਰਸ ਪਾਰਟੀ ਦੇ ਪਰਮਿੰਦਰ ਸਿੰਘ ਬਰਾੜ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜ਼ੂਦਗੀ ਦੇ ਵਿੱਚ ਭਾਜਪਾ ਪਾਰਟੀ ਵਿਚ ਸ਼ਾਮਲ ਹੋਏ ਹਨ ।

ਪਰਮਿੰਦਰ ਬਰਾਡ਼ ਹਾਲ ਹੀ ਵਿੱਚ ਕੇ ਸੀ ਵੇਨੂਗੋਪਾਲ ਨੇ ਕਾਂਗਰਸ ਵਿੱਚ ਜੁਆਇਨ ਕਰਵਾਇਆ ਸੀ। ਪਰ ਉਨ੍ਹਾਂ ਦੇ ਵੱਲੋਂ ਕਾਂਗਰਸ ਪਾਰਟੀ ਦਾ ਪੱਲਾ ਛੱਡ ਦਿੱਤਾ ਗਿਆ ਹੈ ਤੇ ਕਾਂਗਰਸ ਭਾਜਪਾ ਪਾਰਟੀ ਦਾ ਪੱਲਾ ਫੜ ਲਿਆ ਗਿਆ ਹੈ । ਜਿਸ ਦੇ ਚਲਦੇ ਹੁਣ ਕਾਂਗਰਸ ਪਾਰਟੀ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਜ਼ਿਕਰਯੋਗ ਹੈ ਕਿ ਇਸ ਦੌਰਾਨ ਦਿੱਲੀ ਮੁੱਖ ਦਫ਼ਤਰ ਵਿੱਚ ਬੀਜੇਪੀ ਦੇ ਪ੍ਰਧਾਨ ਜੇਪੀ ਨੱਡਾ ਵੀ ਮੌਜੂਦ ਸਨ ਤੇ ਉਨ੍ਹਾਂ ਭਾਜਪਾ ਵਿੱਚ ਸ਼ਾਮਲ ਹੋਣ ਤੇ ਖੁਸ਼ੀ ਦਾ ਪ੍ਰਗਟਾਵਾ ਵੀ ਕੀਤਾ ।

ਇਸ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਅਮਿਤ ਸ਼ਾਹ ਵੱਲੋਂ ਜੇ ਪੀ ਨੱਡਾ ਤੇ ਵਿਸ਼ਵਾਸ ਕਰਨ ਤੇ ਧੰਨਵਾਦ ਵੀ ਕੀਤਾ । ਅਕਸਰ ਹੀ ਚੋਣਾਂ ਤੋਂ ਪਹਿਲਾਂ ਅਜਿਹੀਆਂ ਤਬਦੀਲੀਆਂ ਵੇਖਣ ਨੂੰ ਮਿਲਦੀਆਂ ਹਨ, ਪਰ ਅੱਜ ਦੋ ਨਾਮਵਰ ਲੀਡਰ ਭਾਜਪਾ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ । ਜਿਸ ਨੂੰ ਲੈ ਕੇ ਵੱਖ ਵੱਖ ਲੀਡਰਾਂ ਦੇ ਵੱਲੋਂ ਵੱਖ ਵੱਖ ਪ੍ਰਤੀਕਿਰਿਆਵਾਂ ਦਿੱਤੀਆਂ ਹਨ ।