Tuesday , January 25 2022

ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਲਈ ਆਈ ਵੱਡੀ ਮਾੜੀ ਖਬਰ – ਲੱਗਾ ਇਹ ਵੱਡਾ ਝੱਟਕਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦੇ ਵੱਲੋਂ ਚੋਣ ਜ਼ਾਬਤਾ ਲਗਾ ਦਿੱਤਾ ਗਿਆ ਹੈ। ਹਰ ਇੱਕ ਸਿਆਸੀ ਪਾਰਟੀ ਇਨ੍ਹਾਂ ਚੋਣਾਂ ਤੋਂ ਪਹਿਲਾਂ ਕਾਫ਼ੀ ਸਰਗਰਮ ਨਜ਼ਰ ਆ ਰਹੀ ਹੈ । ਉਨ੍ਹਾਂ ਵੱਲੋਂ ਵੱਧ ਤੋਂ ਵੱਧ ਕੋਸ਼ਿਸ਼ ਕੀਤੀ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਿਲ ਕੀਤੀ ਜਾ ਸਕੇ। ਚੋਣਾਂ ਤੋਂ ਪਹਿਲਾਂ ਜੋੜ ਤੋੜ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ । ਜਿੱਥੇ ਬਹੁਤ ਸਾਰੇ ਵਿਧਾਇਕ ਅਤੇ ਪਾਰਟੀ ਵਰਕਰ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ। ਇਹ ਸਿਲਸਿਲਾ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਜਾਰੀ ਹੈ। ਹੁਣ ਤਕ ਕਈ ਸਿਆਸੀ ਲੀਡਰ ਇਕ ਪਾਰਟੀ ਨੂੰ ਛੱਡ ਕੇ ਦੂਜੇ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ ।

ਇਸੇ ਵਿਚਕਾਰ ਹੁਣ ਇਕ ਵੱਡਾ ਝਟਕਾ ਪੰਜਾਬ ਕਾਂਗਰਸ ਨੂੰ ਲੱਗਿਆ ਹੈ , ਕਿਉਂਕਿ ਅੱਜ ਹਲਕਾ ਡੇਰਾਬੱਸੀ ਦੇ ਸੂਬਾ ਸਕੱਤਰ ਜਸਪਾਲ ਸਰਪੰਚ ਪਾਰਟੀ ਨੂੰ ਛੱਡ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ । ਜ਼ਿਕਰਯੋਗ ਹੈ ਕਿ ਜਸਪਾਲ ਸਰਪੰਚ ਦਾ ਆਪਣੇ ਹਲਕੇ ਵਿੱਚ ਕਾਫ਼ੀ ਚੰਗਾ ਆਧਾਰ ਸੀ ਤੇ ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਪਾਰਟੀ ਦਾ ਪੱਲਾ ਫੜ ਲਿਆ ਗਿਆ ਹੈ , ਜਿਸ ਦੇ ਚਲਦੇ ਹੁਣ ਨਵਜੋਤ ਸਿੱਧੂ ਦੀ ਪਾਰਟੀ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ।

ਉੱਥੇ ਹੀ ਜਸਪਾਲ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰਨ ਦੇ ਲਈ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੀਰਕਪੁਰ ਪਹੁੰਚ ਕੇ ਸ਼ਾਮਲ ਕੀਤਾ । ਇੰਨਾ ਹੀ ਨਹੀਂ ਸਗੋਂ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਜਸਪਾਲ ਸਰਪੰਚ ਨੂੰ ਅਕਾਲੀ ਦਲ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ ਤੇ ਇਸ ਮੌਕੇ ਗੱਲਬਾਤ ਕਰਦੇ ਹੋਏ ਡੇਰਾਬੱਸੀ ਦੇ ਵਿਧਾਇਕ ਐਨ ਕੇ ਸ਼ਰਮਾ ਨੇ ਕਿਹਾ ਹੈ ਕਿ ਜਸਪਾਲ ਸਰਪੰਚ ਦੇ ਅਕਾਲੀ ਦਲ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਾਂਗਰਸ ਪਾਰਟੀ ਦੀ ਪੁੱਠੀ ਗਿਣਤੀ ਸ਼ੁਰੂ ਹੋ ਚੁੱਕੀ ਹੈ ।

ਇਸ ਦੌਰਾਨ ਜਸਪਾਲ ਸਿੰਘ ਨੇ ਕਿਹਾ ਕਿ ਪਾਰਟੀ ਦੇ ਡੇਰਾਬੱਸੀ ਤੋਂ ਹਲਕਾ ਇੰਚਾਰਜ ਵੱਲੋਂ ਫੈਲਾਏ ਕਥਿਤ ਭ੍ਰਿਸ਼ਟਾਚਾਰ ਤੇ ਟਕਸਾਲੀ ਕਾਂਗਰਸੀ ਪਰਿਵਾਰ ਦੀ ਕੀਤੀ ਗਈ ਅਣਦੇਖੀ ਕਾਰਨ ਉਨ੍ਹਾਂ ਨੂੰ ਪਾਰਟੀ ਬਦਲਣੀ ਪਈ ਹੈ।