Saturday , June 25 2022

ਕਾਰ ਸਵਾਰ ਪ੍ਰੀਵਾਰ ਤੇ ਪੰਜਾਬ ਚ ਇਥੇ ਟੁੱਟਾ ਦੁਖਾਂ ਪਹਾੜ – ਹੋਇਆ ਮੌਤ ਦਾ ਤਾਂਡਵ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਮੌਸਮ ਦੀ ਤਬਦੀਲੀ ਕਾਰਨ ਜਿਥੇ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ ਉਥੇ ਹੀ ਇਸ ਮੌਸਮ ਦੀ ਖਰਾਬੀ ਦੇ ਚਲਦੇ ਹੋਏ ਧੁੰਦ ਪੈਣ ਕਾਰਨ ਹਾਦਸੇ ਵੀ ਵਾਪਰੇ ਹਨ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਨੂੰ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਜਾਂਦੇ ਹਨ। ਪਰ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਵਾਪਰਨ ਵਾਲੇ ਅਜਿਹੇ ਹਾਦਸਿਆਂ ਦੇ ਚਲਦੇ ਹੋਏ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਪੰਜਾਬ ਵਿੱਚ ਵੱਖ ਵੱਖ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ ਅਤੇ ਆਏ ਦਿਨ ਹੀ ਅਜਿਹੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।

ਹੁਣ ਕਾਰ ਸਵਾਰ ਪਰਿਵਾਰ ਤੇ ਪੰਜਾਬ ਵਿੱਚ ਇੱਥੇ ਦੁੱਖਾਂ ਦਾ ਪਹਾੜ ਟੁੱਟਿਆ ਹੈ ਜਿਥੇ ਮੌਤ ਦਾ ਤਾਂਡਵ ਹੋਇਆ ਹੈ ਅਤੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਦਸੂਹਾ ਤੋਂ ਸਾਹਮਣੇ ਆਈ ਹੈ। ਜਿੱਥੇ ਦਸੂਹਾ ਮਿਆਣੀ ਰੋਡ ਕੈਰੇਭੂਸਾ ਦੇ ਕੋਲ ਇੱਕ ਕਾਰ ਉਸ ਸਮੇਂ ਹਾਦਸਾਗ੍ਰਸਤ ਹੋ ਕੇ ਜਦੋਂ ਪਿੰਡ ਆਲਮਪੁਰ ਤੋਂ ਭੁਪਿੰਦਰ ਸਿੰਘ, ਉਸ ਦੀ ਪਤਨੀ ਕੁਲਵਿੰਦਰ ਕੌਰ, ਤੇ ਉਨ੍ਹਾਂ ਦਾ 10 ਸਾਲਾਂ ਦਾ ਬੇਟਾ ਪਰਮ ਅਤੇ 7 ਸਾਲਾਂ ਦੀ ਬੱਚੀ ਅਸਮੀਤ ਕੌਰ ਕਾਰ ਵਿਚ ਸਵਾਰ ਸੀ। ਜੋ ਆਪਣੇ ਪਿੰਡ ਤੋਂ ਕੁਝ ਸਮਾਨ ਖਰੀਦਣ ਲਈ ਦਸੂਹੇ ਆ ਰਹੇ ਸਨ।

ਜਦੋਂ ਇਨ੍ਹਾਂ ਦੀ ਕਾਰ ਕੈਰੇਭੂਸਾਂ ਦੇ ਕੋਲ਼ ਪਹੁੰਚੀ ਤਾਂ ਅਚਾਨਕ ਹੀ ਬੇਕਾਬੂ ਹੋ ਕੇ ਇੱਕ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਸਾਰੇ ਪਰਿਵਾਰਕ ਮੈਂਬਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਇਨ੍ਹਾਂ ਸਾਰੇ ਮੈਂਬਰਾਂ ਨੂੰ ਤੁਰੰਤ ਹੀ ਦਸੂਹੇ ਦੇ ਸਿਵਲ ਹਸਪਤਾਲ ਵਿਖੇ ਇਲਾਜ ਵਾਸਤੇ ਲਿਜਾਇਆ ਗਿਆ।

ਉਥੇ ਹੀ ਪਰਿਵਾਰ ਦੀ ਛੋਟੀ ਬੱਚੀ ਸੱਤ ਸਾਲਾ ਅਸਮੀਤ ਕੌਰ ਨੂੰ ਗੰਭੀਰ ਹਾਲਤ ਵਿਚ ਹੋਣ ਤੇ ਟਾਂਡਾ ਦੇ ਇਕ ਨਿੱਜੀ ਹਸਪਤਾਲ ਵਿਚ ਭੇਜ ਦਿੱਤਾ ਗਿਆ। ਜਿੱਥੇ ਗੰਭੀਰ ਹਾਲਤ ਦੇ ਚਲਦੇ ਹੋਏ ਬੱਚੀ ਜੇਰੇ ਇਲਾਜ ਸੀ, ਉੱਥੇ ਹੀ ਇਸ ਬੱਚੀ ਦੀ ਮੌਤ ਹੋ ਗਈ। ਇਸ ਘਟਨਾ ਕਾਰਨ ਪਰਿਵਾਰ ਅਤੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।