Tuesday , April 13 2021

ਕਿਸਾਨਾਂ ਨੂੰ ਦਿੱਲੀ ਨਾ ਪਹੁੰਚਣ ਦੇਣ ਲਈ ਦੇਖੋ ਕੀ ਕੀ ਹੋ ਗਿਆ ਇਥੇ – ਇਸ ਵੇਲੇ ਦੀ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ

ਚਲੋ ਦਿੱਲੀ ਦੇ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ 26 ਤੇ 27 ਨਵੰਬਰ ਨੂੰ ਦਿੱਲੀ ਵਿੱਚ ਧਰਨੇ ਲਗਾਉਣ ਦਾ ਐਲਾਨ ਕਰ ਦਿੱਤਾ ਗਿਆ ਸੀ। ਖੇਤੀ ਕਨੂੰਨਾਂ ਨੂੰ ਲੈ ਕੇ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਕਿਸਾਨਾਂ ਵੱਲੋਂ ਪੰਜਾਬ ਦੇ ਵਿੱਚ ਟੋਲ ਪਲਾਜ਼ਾ ਅਤੇ ਪੈਟਰੋਲ ਪੰਪਾਂ ਤੇ ਲਗਾਤਾਰ ਧਰਨੇ ਦਿੱਤੇ ਜਾ ਰਹੇ ਹਨ। ਜਿੱਥੇ ਰੇਲਵੇ ਲਾਈਨਾਂ ਤੋਂ ਧਰਨੇ ਹਟਾ ਲਏ ਗਏ ਹਨ। 26 ਤੇ 27 ਨਵੰਬਰ ਲਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦਿੱਲੀ ਜਾਣ ਲਈ ਕੂਚ ਕਰ ਚੁੱਕੀਆਂ ਹਨ।

ਜਿਨ੍ਹਾਂ ਨੂੰ ਹਰਿਆਣਾ ਬਾਰਡਰ ਤੇ ਰੋਕ ਲਿਆ ਗਿਆ ਸੀ। ਹਰਿਆਣਾ ਸਰਕਾਰ ਵੱਲੋਂ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਸਨ। ਹੁਣ ਹਰਿਆਣਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਨਾ ਪਹੁੰਚਣ ਦੇਣ ਲਈ ਕਈ ਤਰੀਕਿਆਂ ਨਾਲ ਰਸਤੇ ਰੋਕੇ ਜਾ ਰਹੇ ਹਨ। ਪਰ ਕਿਸਾਨਾਂ ਦੇ ਹੌਸਲੇ ਬੁਲੰਦ ਹਨ ਜਿਸ ਸਦਕਾ ਉਹ ਆਪਣੇ ਮੁਕਾਮ ਵੱਲ ਅੱਗੇ ਵਧ ਰਹੇ ਹਨ। ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਵੱਲੋਂ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਨੂੰ ਭਾਰੀ ਫੋਰਸ ਤੈਨਾਤ ਕਰਕੇ ਬੰਦ ਕੀਤਾ ਜਾ ਰਿਹਾ ਹੈ।

ਜਿਸ ਨਾਲ ਹਰਿਆਣਾ ਦੇ ਵਿੱਚ ਸਥਿਤੀ ਤ-ਣਾ-ਅ-ਪੂ-ਰ-ਨ ਬਣੀ ਹੋਈ ਹੈ। ਦਿੱਲੀ ਪ੍ਰਸ਼ਾਸਨ ਵੱਲੋਂ ਵੀ ਕਿਸਾਨਾਂ ਨੂੰ ਇਹ ਗੱਲ ਆਖ ਦਿੱਤੀ ਗਈ ਹੈ ਉਹ ਪ੍ਰਦਰਸ਼ਨ ਲਈ ਦਿੱਲੀ ਵਿਚ ਦਾਖ਼ਲ ਨਾ ਹੋਣ। ਅਗਰ ਦਿੱਲੀ ਅੰਦਰ ਦੂਸਰੇ ਸੂਬਿਆਂ ਤੋਂ ਕਿਸਾਨ ਦਾਖਲ ਹੁੰਦੇ ਹਨ ਤਾਂ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕਿਸਾਨ ਕਰਨਾਲ ਨੇੜੇ ਪਹੁੰਚ ਗਏ ਹਨ। ਕਿਸਾਨ ਜਥੇਬੰਦੀਆਂ ਨੂੰ ਰੋਕਣ ਲਈ ਹਰਿਆਣਾ ਪ੍ਰਸ਼ਾਸਨ ਵੱਲੋਂ ਪਾਣੀ ਦੀ ਬੁਛਾੜ ਵੀ ਕੀਤੀ ਗਈ।

ਕਿਸਾਨਾਂ ਵੱਲੋਂ ਵਿਰੋਧ ਕਰਨ ਤੇ ਹਰਿਆਣਾ ਪੁਲਸ ਵੱਲੋਂ ਅੱਥਰੂ ਗੈਸ ਛੱਡੇ ਜਾ ਰਹੇ ਹਨ। ਪਟਿਆਲਾ ਅੰਬਾਲਾ ਹਾਈਵੇ ਨੇੜੇ ਸ਼ੰਭੂ ਬਾਰਡਰ ਦੇ ਕਿਸਾਨਾਂ ਨੂੰ ਰੋਕਣ ਲਈ ਇਹ ਸਭ ਕੁਝ ਕੀਤਾ ਜਾ ਰਿਹਾ ਹੈ। ਚਲੋ ਦਿੱਲੀ ਦੇ ਤਹਿਤ ਪੰਜਾਬ ਤੋਂ ਲਗਭਗ 3 ਲੱਖ ਕਿਸਾਨ ਦਿੱਲੀ ਰਵਾਨਾ ਹੋਏ ਹਨ। ਜਿਨ੍ਹਾਂ ਨੂੰ ਹਰਿਆਣਾ ਦੇ ਵਿੱਚ ਹੀ ਰੋਕ ਲਿਆ ਗਿਆ ਹੈ। ਉਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਥੇ ਉਨ੍ਹਾਂ ਨੂੰ ਰੋਕਿਆ ਜਾਵੇਗਾ। ਉਥੇ ਹੀ ਉਹ ਸ਼ਾਂਤਮਈ ਢੰਗ ਨਾਲ ਧਰਨੇ ਲਗਾ ਕੇ ਬੈਠ ਜਾਣਗੇ। ਕਿਸਾਨ ਪੂਰੀ ਤਰ੍ਹਾਂ ਆਪਣੇ ਨਾਲ ਰਾਸ਼ਨ ,ਪਾਣੀ ਲੈ ਕੇ ਗਏ ਹਨ। ਉਨ੍ਹਾ ਨੂੰ ਕਿਸੇ ਵੀ ਕਿਸਮ ਦੀ ਕੋਈ ਚਿੰ-ਤਾ ਨਹੀਂ ਹੈ। ਉਹ ਆਪਣਾ ਸੰਘਰਸ਼ ਲੰਮੇ ਸਮੇਂ ਤੱਕ ਜਾਰੀ ਰੱਖ ਸਕਦੇ ਹਨ।