Friday , June 25 2021

ਕਿਸਾਨ ਅੰਦੋਲਨ ਦੀ ਚੜਦੀ ਕਲਾ ਲਈ 20 ਫਰਵਰੀ ਲਈ ਹੋ ਗਿਆ ਇਹ ਵੱਡਾ ਐਲਾਨ

ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇ ਬੰਦੀਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਹੀ ਹੁਣ ਵੱਖ ਵੱਖ ਸੂਬਿਆਂ ਵਿਚ ਮਹਾਂ ਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਨ੍ਹਾਂ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ ਪ੍ਰਮੁੱਖ ਹਨ। ਜਿੱਥੇ ਕਿਸਾਨ ਜਥੇ ਬੰਦੀਆਂ ਵੱਲੋਂ ਕਿਸਾਨੀ ਸੰਘਰਸ਼ ਦਾ ਮੁੱਖ ਮੰਚ ਸਿੰਘੂ ਬਾਰਡਰ ਨੂੰ ਮੰਨਿਆ ਜਾ ਰਿਹਾ ਹੈ ।

ਉੱਥੇ ਹੀ ਹੁਣ ਹਰਿਆਣਾ ਤੇ ਰਾਜਸਥਾਨ ਦੀ ਤਰਜ ਤੇ ਚਲਦੇ ਹੋਏ ਪੰਜਾਬ ਦੇ ਵਿੱਚ ਵੀ ਮਹਾ ਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ । ਜਿੱਥੇ ਅੱਜ ਕਿਸਾਨਾਂ ਵੱਲੋਂ ਦੇਸ਼ ਵਿੱਚ ਚਾਰ ਘੰਟੇ ਲਈ ਰੇਲ ਰੋਕੋ ਅੰਦੋਲਨ ਦੇ ਤਹਿਤ ਰੇਲਾਂ ਰੋ-ਕੀ-ਆਂ ਗਈਆਂ। ਉੱਥੇ ਹੀ ਸੂਬੇ ਅੰਦਰ ਚੱਲ ਰਹੇ ਰੋਸ ਪ੍ਰਦਰਸ਼ਨ ਤੇ ਧਰਨੇ ਵੀ ਲਗਾ ਤਾਰ ਜਾਰੀ ਹਨ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੁਣ ਤੱਕ ਹੋਈਆਂ ਸਾਰੀਆਂ ਮੀਟਿੰਗ ਬੇ-ਸਿੱ-ਟਾ ਰਹੀਆਂ ਹਨ।

ਜਿਸ ਕਾਰਨ ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਸੂਬੇ ਅੰਦਰ ਆਯੋਜਿਤ ਕੀਤੀਆਂ ਜਾਣ ਵਾਲੀਆਂ ਇੰਨ੍ਹਾਂ ਮਹਾਂ ਪੰਚਾਇਤਾਂ ਵਿੱਚ ਵਧ ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ। ਹੁਣ ਕਿਸਾਨ ਅੰਦੋਲਨ ਦੀ ਚੜਦੀ ਕਲਾ ਲਈ 20 ਫਰਵਰੀ ਲਈ ਵੱਡਾ ਐਲਾਨ ਕੀਤਾ ਗਿਆ ਹੈ। ਕਿਸਾਨੀ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਜਿਥੇ ਪੰਜਾਬ ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਵੱਲੋਂ ਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਦੇ ਜਰੀਏ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਕਿਸਾਨੀ ਸੰਘਰਸ਼ ਦੇ ਨਾਲ ਜੋੜਿਆ ਜਾ ਸਕੇ। ਉੱਥੇ ਹੀ ਹੁਣ ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ ਵਲੋਂ ਕਿਸਾਨ ਮਹਾਂ ਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਵਿੱਚ ਇਹ ਮਹਾ ਪੰਚਾਇਤ 20 ਫਰਵਰੀ 2021 ਨੂੰ ਰੈਲੀ ਗਰਾਊਂਡ ਸੈਕਟਰ 25 ਵਿਖੇ ਕੀਤੀ ਜਾ ਰਹੀ ਹੈ।

ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ ਵੱਲੋਂ ਸੂਬੇ ਦੇ ਲੋਕਾਂ ਨੂੰ ਮਹਾਂ ਪੰਚਾਇਤ ਵਿੱਚ ਆਉਣ ਦਾ ਸੱਦਾ ਦਿੱਤਾ ਗਿਆ ਹੈ। ਇਸ ਮਹਾ ਪੰਚਾਇਤ ਵਿੱਚ ਕਿਸਾਨੀ ਸੰਘਰਸ਼ ਨਾਲ ਜੁੜੇ ਹੋਏ ਤੇ ਇਸ ਸੰਘਰਸ਼ ਦੀ ਰ-ਹਿ-ਨੁ-ਮਾ-ਈ ਕਰਨ ਵਾਲੇ ਕਿਸਾਨ ਆਗੂ ਗੁਰਨਾਮ ਸਿੰਘ ਚਦੁਨੀ ਬੀ.ਕੇ.ਯੂ ਹਰਿਆਣਾ, ਤੇ ਰੁਲਦੂ ਸਿੰਘ ਮਾਨਸਾ ਪੰਜਾਬ ਕਿਸਾਨ ਯੂਨੀਅਨ ਤੇ ਜੋਗਿੰਦਰ ਸਿੰਘ ਉਗਰਾਹਾਂ ਬੀ.ਕੇ.ਯੂ ਏਕਤਾ ਉਗਰਾਹਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਨ੍ਹਾਂ ਕਿਸਾਨ ਆਗੂਆਂ ਵੱਲੋਂ ਹੀ ਇਸ ਮਹਾ ਪੰਚਾਇਤ ਨੂੰ ਸੰਬੋਧਨ ਕੀਤਾ ਜਾਵੇਗਾ।