Thursday , August 5 2021

ਕਿਸਾਨ ਅੰਦੋਲਨ : ਹੁਣ ਰਾਕੇਸ਼ ਟਿਕੈਤ ਦਾ ਆਇਆ ਅਜਿਹਾ ਬਿਆਨ , ਸੋਚਾਂ ਚ ਪਈ ਮੋਦੀ ਸਰਕਾਰ

ਤਾਜਾ ਵੱਡੀ ਖਬਰ

ਦੇਸ਼ ਅੰਦਰ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਿਚ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਜਾਰੀ ਹੈ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ 3 ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਇਹਨਾਂ ਖ਼ੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਵੱਖ ਵੱਖ ਐਲਾਨ ਕੀਤੇ ਜਾ ਰਹੇ ਹਨ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੁਣ ਤੱਕ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ।

ਹੁਣ ਦੇਸ਼ ਦੇ ਵੱਖ ਵੱਖ ਸੂਬਿਆਂ ਵਿਚ ਮਹਾਪੰਚਾਇਤਾਂ ਦਾ ਆਯੋਜਨ ਕਰਕੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਕਿਸਾਨੀ ਸੰਘਰਸ਼ ਨਾਲ ਜੋੜਿਆ ਜਾ ਰਿਹਾ ਹੈ। ਹੁਣ ਕਿਸਾਨ ਅੰਦੋਲਨ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਅਜਿਹਾ ਬਿਆਨ ਸਾਹਮਣੇ ਆਇਆ ਹੈ, ਜਿਸ ਨਾਲ ਮੋਦੀ ਸਰਕਾਰ ਫਿਰ ਤੋਂ ਚਿੰਤਾ ਵਿੱਚ ਪੈ ਗਈ ਹੈ। ਹੁਣ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਗਿਆ ਹੈ ਕਿ ਦੇਸ਼ ਦੇ ਕਿਸਾਨ ਸੋਧ ਨਹੀਂ ਚਾਹੁੰਦੇ ਸਗੋਂ ਇਹਨਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਖਾਰਜ ਕਰਨ ਦੀ ਮੰਗ ਕਰ ਰਹੇ ਹਨ।

ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਸੀ ਕਿ ਅਗਰ ਸੰਘਰਸ਼ ਨੂੰ ਤੇਜ਼ ਕਰਨ ਪਿਆ ਤਾ ਦੇਸ਼ ਦੇ 40 ਲੱਖ ਟਰੈਕਟਰਾਂ ਨਾਲ ਕਿਸਾਨ ਦਿੱਲੀ ਪਹੁੰਚ ਜਾਣਗੇ। ਉਨ੍ਹਾਂ ਕਿਹਾ ਕਿ ਖੇਤੀ ਬਾੜੀ ਕਾਨੂੰਨ ਬਣਾਉਣ ਤੋਂ ਪਹਿਲਾਂ ਹੀ ਉਦਯੋਗ ਪਤੀਆਂ ਦੇ ਗੁਦਾਮ ਬਣ ਗਏ ਸਨ। ਦੇਸ਼ ਨੂੰ ਲੁੱਟਣ ਨਹੀਂ ਦਿੱਤਾ ਜਾਵੇਗਾ, ਸਗੋਂ ਦੇਸ਼ ਨੂੰ ਲੁੱਟਣ ਵਾਲੇ ਭੱਜਣਗੇ। ਉਨ੍ਹਾਂ ਮਹਾ ਪੰਚਾਇਤਾਂ ਨੂੰ ਵੀ ਸੰਬੋਧਨ ਕਰਦੇ ਹੋਏ ਕਿਹਾ ਕਿ ਜਦੋਂ ਤੱਕ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਸੰਘਰਸ਼ ਇਸੇ ਤਰ੍ਹਾਂ ਦਿੱਲੀ ਦੀਆਂ ਸਰਹੱਦਾਂ ਉਪਰ ਜਾਰੀ ਰਹੇਗਾ।

ਉਨ੍ਹਾਂ ਦੇਸ਼ ਦੇ ਕਿਸਾਨਾਂ ਨੂੰ ਕਿਹਾ ਕਿ ਉਹ ਟਰੈਕਟਰਾਂ ਵਿੱਚ ਤੇਲ ਪਾ ਕੇ ਤਿਆਰ ਰਹਿਣ। ਕਿਉਂਕਿ ਉਨ੍ਹਾਂ ਨੂੰ ਦਿੱਲੀ ਬਣਾਉਣ ਲਈ ਕਿਸੇ ਵੀ ਸਮੇਂ ਸੱਦਾ ਭੇਜਿਆ ਜਾ ਸਕਦਾ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਕਿਸਾਨਾਂ ਨੂੰ ਬਿਨਾਂ ਪੁੱਛੈ ਕਾਨੂੰਨ ਬਣਾਇਆ ਗਿਆ ਅਤੇ ਹੁਣ ਪੁੱਛ ਰਹੇ ਹਨ ਕਿ ਇਸ ਵਿੱਚ ਕੀ ਕਮੀਂ ਹੈ। ਉਨ੍ਹਾਂ ਕਿਹਾ ਕਿ ਅਨਾਜ ਤਿਜੌਰੀ ਵਿੱਚ ਬੰਦ ਕਰਕੇ ਨਹੀਂ ਰੱਖਣ ਦਿੱਤਾ ਜਾਵੇਗਾ। ਦੇਸ਼ ਵਿੱਚ ਭੁੱਖ ਤੇ ਵਪਾਰ ਨਹੀਂ ਹੋਣ ਦੇਵਾਂਗੇ। ਉਨ੍ਹਾਂ ਇਕ ਮਹਾ ਪੰਚਾਇਤ ਵਿਚ ਸਾਂਸਦ ਵਿਧਾਇਕਾਂ ਨੂੰ ਆਪਣੀ ਪੈਨਸ਼ਨ ਛੱਡਣ ਲਈ ਵੀ ਕਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਖੇਤੀ ਕਾਨੂੰਨਾਂ ਵਿੱਚ ਸੋਧ ਨਹੀਂ ਚਾਹੁੰਦੇ ਇਨ੍ਹਾਂ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ।