Tuesday , June 28 2022

ਕਿਸਾਨ ਆਗੂ ਰਾਕੇਸ਼ ਟਿਕੈਤ ਬਾਰੇ ਆਈ ਇਹ ਵੱਡੀ ਖਬਰ – ਸਾਰੀ ਦੁਨੀਆਂ ਤੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਲੰਮਾ ਸਮਾਂ ਸੰਘਰਸ਼ ਕਰਨਾ ਪਿਆ ਹੈ। ਜਿੱਥੇ ਕਿਸਾਨ ਅਜੇ ਵੀ ਪਿਛਲੇ ਸਾਲ 26 ਨਵੰਬਰ ਤੋਂ ਹੁਣ ਤੱਕ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚਾ ਲਾ ਕੇ ਡਟੇ ਹੋਏ ਹਨ। ਜਿੱਥੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਉਥੇ ਕਿਸਾਨਾਂ ਵੱਲੋਂ ਆਪਣੀਆਂ ਕੁਝ ਹੋਰ ਮੰਗਾਂ ਨੂੰ ਪੂਰੇ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਕਿਸਾਨੀ ਸੰਘਰਸ਼ ਦੌਰਾਨ ਜਿੱਥੇ ਟਰੈਕਟਰ ਰੈਲੀ ਤੋਂ ਬਾਅਦ ਇਸ ਨੂੰ ਖਤਮ ਕਰਨ ਦੀ ਸਰਕਾਰ ਵੱਲੋਂ ਪੂਰੀ ਕੋਸ਼ਿਸ਼ ਕੀਤੀ ਗਈ ਸੀ। ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਕਾਰਨ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਅੱਖ ਵਿੱਚ ਨਿਕਲੇ ਹੰਝੂ ਨੇ ਰਾਤੋ ਰਾਤ ਇਸ ਸੰਘਰਸ਼ ਵਿਚ ਨਵੀਂ ਰੂਹ ਫੂਕ ਦਿੱਤੀ ਸੀ।

ਹੁਣ ਕਿਸਾਨ ਆਗੂ ਰਾਕੇਸ਼ ਟਿਕੈਤ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਾਰੀ ਦੁਨੀਆ ਤੇ ਚਰਚਾ ਹੋ ਰਹੀ ਹੈ। ਇਸ ਕਿਸਾਨੀ ਸੰਘਰਸ਼ ਦੇ ਵਿੱਚ ਕਿਸਾਨ ਯੁਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਦਾ ਨਾਮ ਇੱਕ ਅਜੇਹਾ ਨਾ ਬਣ ਚੁੱਕਾ ਹੈ, ਜਿਸ ਦੀ ਹਿੰਮਤ ਅਤੇ ਦਲੇਰੀ ਦੀ ਚਰਚਾ ਵਿਦੇਸ਼ਾਂ ਤੱਕ ਹੋ ਰਹੀ ਹੈ। ਇਹ ਆਗੂ ਕਿਸਾਨ ਅੰਦੋਲਨ ਦਾ ਅਜਿਹਾ ਚਿਹਰਾ ਬਣ ਗਿਆ ਹੈ ਜਿਸ ਨੂੰ ਹੁਣ ਇੱਕੀਵੀਂ ਸਦੀ ਆਈਕਾਨ ਐਵਾਰਡ ਲਈ ਨਾਮਜ਼ਦ ਕੀਤਾ ਗਿਆ ਹੈ।

ਜਿਸ ਵਾਸਤੇ ਕੰਪਨੀ ਵੱਲੋਂ ਪਹਿਲਾਂ ਰਾਕੇਸ਼ ਟਿਕੈਤ ਦੀ ਸਹਿਮਤੀ ਲਈ ਗਈ ਹੈ ਉਸ ਤੋਂ ਬਾਅਦ ਫਾਈਨਲ ਸੂਚੀ ਵਿੱਚ ਉਨ੍ਹਾਂ ਦਾ ਨਾਮ ਸ਼ਾਮਲ ਕੀਤਾ ਗਿਆ ਹੈ ਅਤੇ ਇਸ ਨਾਮ ਦੀ ਘੋਸ਼ਣਾ ਵੀ ਕਰ ਦਿਤੀ ਗਈ ਹੈ। ਜਿਸ ਤੋਂ ਬਾਅਦ ਹੁਣ 10 ਦਸੰਬਰ ਨੂੰ ਜੇਤੂਆਂ ਨੂੰ ਲੰਡਨ ਵਿਚ ਜੇਤੂ ਐਲਾਨਿਆ ਜਾਵੇਗਾ। ਉਨ੍ਹਾਂ ਦੀ ਪਹਿਚਾਣ ਜਿੱਥੇ ਅੰਦੋਲਨ ਦੌਰਾਨ ਅਜਿਹੀ ਬਣੀ ਹੈ ਜਿਸ ਕਾਰਨ ਉਨ੍ਹਾਂ ਨੂੰ ਇਸ ਕਿਸਾਨੀ ਸੰਘਰਸ਼ ਦੇ ਵਿੱਚ ਸਭ ਤੋਂ ਵਧੇਰੇ ਅਹਿਮੀਅਤ ਦਿੱਤੀ ਗਈ ਹੈ।

ਜਿੱਥੇ ਉਨ੍ਹਾਂ ਦੇ ਸੰਘਰਸ਼ ਸਦਕਾ ਹੀ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਯੋਗਦਾਨ ਪਾਇਆ ਗਿਆ ਹੈ, ਉੱਥੇ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਕੱਦ, ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਜਾਣ ਤੋਂ ਬਾਅਦ ਹੋਰ ਵਧ ਗਿਆ ਹੈ। ਕੰਪਨੀ ਵੱਲੋਂ ਇਹ ਐਵਾਰਡ ਦੇਣਾ 2017 ਵਿੱਚ ਸ਼ੁਰੂ ਕੀਤਾ ਗਿਆ ਸੀ ਤੇ ਹੁਣ ਤੱਕ ਕਈ ਭਾਰਤੀਆਂ ਨੂੰ ਇਹ ਐਵਾਰਡ ਦਿੱਤਾ ਜਾ ਚੁੱਕਾ ਹੈ ਜਿਨ੍ਹਾਂ ਵਿੱਚ ਫੈਸ਼ਨ ਲਈ ਰਾਘਵੇਂਦਰ ਰਾਠੌਰ, ਸ਼ੰਕਰ ਮਹਾਦੇਵਨ ਅਤੇ ਸੋਨੂੰ ਨਿਗਮ ਦੇ ਨਾਮ ਸ਼ਾਮਲ ਹਨ।