Tuesday , September 27 2022

ਕਿਸਾਨ ਸੰਘਰਸ਼ : ਦਿੱਲੀ ਤੋਂ ਕਿਸਾਨਾਂ ਲਈ ਆਈ ਇਹ ਇੱਕ ਚੰਗੀ ਖਬਰ

ਤਾਜਾ ਵੱਡੀ ਖਬਰ

ਮੌਜੂਦਾ ਸਮੇਂ ਦੇਸ਼ ਦੇ ਅੰਦਰ ਬੀਤੇ ਤਕਰੀਬਨ 86 ਦਿਨਾਂ ਤੋਂ ਕਿਸਾਨ-ਮਜ਼ਦੂਰ ਧਿਰਾਂ ਵੱਲੋਂ ਸ਼ੁਰੂ ਕੀਤਾ ਗਿਆ ਖੇਤੀ ਅੰਦੋਲਨ ਨਿਰੰਤਰ ਜਾਰੀ ਹੈ। ਇਸ ਅੰਦੋਲਨ ਦੇ ਵਿਚ ਲੋਕਾਂ ਦੀ ਸ਼ਮੂਲੀਅਤ ਪਹਿਲਾ ਨਾਲੋਂ ਹੋਰ ਜ਼ਿਆਦਾ ਵੱਧ ਰਹੀ ਹੈ। ਜਿਸ ਕਾਰਨ ਆਏ ਦਿਨ ਇਹ ਅੰਦੋਲਨ ਨਵੀਆਂ ਉਚਾਈਆਂ ਵੱਲ ਵੱਧ ਰਿਹਾ ਹੈ। ਇਸ ਅੰਦੋਲਨ ਦੇ ਨਾਲ ਜੁੜੀਆਂ ਹੋਈਆਂ ਰੋਜ਼ਾਨਾ ਹੀ ਕਈ ਤਰ੍ਹਾਂ ਦੀਆਂ ਖ਼ਬਰਾਂ ਸੁਣਨ ਅਤੇ ਦੇਖਣ ਦੇ ਵਿਚ ਆਉਂਦੀਆਂ ਹਨ। ਬੀਤੇ ਮਹੀਨੇ ਦੀ 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲ੍ਹੇ ਉਪਰ ਕਿਸਾਨਾਂ ਵੱਲੋਂ ਕੀਤੀ ਗਈ ਟਰੈਕਟਰ ਪਰੇਡ ਦੌਰਾਨ ਕੁਝ ਲੋਕਾਂ ਨੇ ਹਿੰਸਾ ਕੀਤੀ ਸੀ ਜਿਸ ਦੇ ਸਬੰਧ ਵਿੱਚ 28 ਜਨਵਰੀ ਨੂੰ ਦਿੱਲੀ ਪੁਲਸ ਵੱਲੋਂ ਸ਼ੱਕ ਦੇ ਆਧਾਰ ‘ਤੇ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਜਿਨ੍ਹਾਂ ਦੇ ਵਿਚ ਗ੍ਰਿਫਤਾਰ ਕੀਤੇ ਗਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਹੁਸੈਨਪੁਰ ਅਤੇ ਬੁੱਢੀ ਪਿੰਡ ਦੇ ਨੌਜਵਾਨ ਗੁਰਦਿਆਲ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਬੀਤੀ ਰਾਤ ਤਿਹਾੜ ਜੇਲ ਤੋਂ ਰਿਹਾਅ ਕਰ ਦਿੱਤਾ। ਰਿਹਾਈ ਦੇ ਸਮੇਂ ਇਨ੍ਹਾਂ ਨੌਜਵਾਨ ਕਿਸਾਨਾਂ ਨੂੰ ਲੈਣ ਵਾਸਤੇ ਬਲਵਿੰਦਰ ਸਿੰਘ ਦੇ ਭਰਾ ਰਜਿੰਦਰ ਸਿੰਘ ਰਾਜਾ ਅਤੇ ਜਸਕਰਨ ਸਿੰਘ ਪੁੱਜੇ।

ਜਿਨ੍ਹਾਂ ਨੇ ਬਲਵਿੰਦਰ ਸਿੰਘ ਅਤੇ ਗੁਰਦਿਆਲ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਨਾਲ ਪੁਲਿਸ ਵਲੋਂ ਕੀਤੇ ਗਏ ਵਤੀਰੇ ਬਾਰੇ ਦੱਸਦੇ ਹੋਏ ਕਿਹਾ ਕਿ 28 ਜਨਵਰੀ ਤੋਂ ਬਾਅਦ ਹੀ ਉਨ੍ਹਾਂ ਨੂੰ ਤਿਹਾੜ ਜੇਲ੍ਹ ਵਿਚ ਰੱਖਿਆ ਹੋਇਆ ਸੀ ਜਿੱਥੋਂ ਦੇ ਕੁਝ ਸ਼ੁਰੂਆਤੀ ਦਿਨਾਂ ਦੇ ਵਿੱਚ ਉਹਨਾਂ ਨੂੰ ਬਹੁਤ ਜ਼ਿਆਦਾ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਪਰ ਉਸ ਤੋਂ ਬਾਅਦ ਸਭ ਕੁਝ ਠੀਕ ਹੋ ਗਿਆ ਅਤੇ ਪੁਲਸ ਦਾ ਵਰਤਾਓ ਵੀ ਉਨ੍ਹਾਂ ਦੇ ਨਾਲ ਠੀਕ ਸੀ।

ਜ਼ਿਕਰਯੋਗ ਹੈ ਕਿ ਇਨ੍ਹਾਂ ਦੋਵਾਂ ਨੌਜਵਾਨ ਕਿਸਾਨਾਂ ਦੀ ਰਿਹਾਈ ਦੇ ਵਿੱਚ ਸਭ ਤੋਂ ਵੱਧ ਯੋਗਦਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਉਨ੍ਹਾਂ ਦੇ ਸਹਿਯੋਗੀਆਂ ਦਾ ਸੀ ਜਿਸ ਦਾ ਧੰਨਵਾਦ ਰਿਹਾਅ ਹੋਏ ਦੋਵਾਂ ਨੌਜਵਾਨਾਂ ਵੱਲੋਂ ਕੀਤਾ ਗਿਆ। ਇਸ ਦੇ ਨਾਲ ਹੀ ਰਿਹਾਅ ਹੋਏ ਇਨ੍ਹਾਂ ਦੋਵਾਂ ਨੌਜਵਾਨਾਂ ਨੇ ਆਖਿਆ ਕਿ ਉਹ ਇਸ ਖੇਤੀ ਅੰਦੋਲਨ ਦੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੁਰਬਾਨੀ ਅਤੇ ਯੋਗਦਾਨ ਦੇਣ ਤੋਂ ਪਿੱਛੇ ਨਹੀਂ ਹਟਣਗੇ ਭਾਵੇਂ ਕਿੰਨੀ ਵੱਡੀ ਮੁਸੀਬਤ ਕਿਉਂ ਨਾ ਆ ਜਾਵੇ। ਉਧਰ ਦੂਜੇ ਪਾਸੇ ਰਿਹਾਈ ਤੋਂ ਬਾਅਦ ਦੋਵਾਂ ਨੌਜਵਾਨਾਂ ਦੇ ਪਰਿਵਾਰ ਵਾਲਿਆਂ ਵਲੋਂ ਉਨ੍ਹਾਂ ਦੇ ਘਰ ਪਹੁੰਚਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।