Friday , June 25 2021

ਕੀ ਦੁਬਾਰਾ ਸਾਰੇ ਦੇਸ਼ ਚ ਲਾਕ ਡਾਊਨ ਦੀ ਹੋ ਰਹੀ ਤਿਆਰੀ – ਮੋਦੀ 4 ਦਸੰਬਰ ਨੂੰ ਕਰਨ ਲਗਾ ਇਹ ਕੰਮ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਫਿਰ ਤੋਂ ਕਰੋਨਾ ਦੇ ਕੇਸਾਂ ਵਿੱਚ ਪ੍ਰਸਾਰ ਨਜ਼ਰ ਆ ਰਿਹਾ ਹੈ। ਦੁਨੀਆ ਵਿੱਚ ਵਧਦੇ ਹੋਏ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਤਾਲਾਬੰਦੀ ਕੀਤੀ ਜਾ ਰਹੀ ਹੈ। ਭਾਰਤ ਦੇ ਵਿੱਚ ਵੀ ਬਹੁਤ ਸਾਰੇ ਸੂਬਿਆਂ ਦੇ ਵਿੱਚ ਕਰੋਨਾ ਦੇ ਵਧ ਰਹੇ ਕਹਿਰ ਨੂੰ ਵੇਖਦੇ ਹੋਏ ਕਰਫਿਊ ਲਗਾਉਣ ਦੇ ਆਦੇਸ਼ ਦੇ ਦਿੱਤੇ ਗਏ ਹਨ। ਦਿੱਲੀ ਸਰਕਾਰ ਵੱਲੋਂ ਵੀ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਅਗਰ ਕਰੋਨਾ ਕੇਸਾਂ ਵਿੱਚ ਕਮੀ ਨਾ ਆਈ ਤਾਂ ਦਿੱਲੀ ਵਿੱਚ ਫਿਰ ਤੋਂ ਤਾਲਾਬੰਦੀ ਕੀਤੀ ਜਾ ਸਕਦੀ ਹੈ। ਦਿੱਲੀ ਵਿੱਚ ਵੀ ਬਾਜ਼ਾਰਾਂ ਦੇ ਵਿੱਚ ਭੀੜ ਨੂੰ ਵੇਖ ਕੇ ਇਹ ਫੈਸਲਾ ਲਿਆ ਜਾ ਸਕਦਾ ਹੈ। ਸਿਹਤ ਵਿਭਾਗ ਵੱਲੋਂ ਵੀ ਸਖਤ ਹਦਾਇਤਾਂ ਦਿੱਤੀਆਂ ਹਨ ,ਤੇ ਨਾਲ ਹੀ ਕਰੋਨਾ ਟੈਸਟਾਂ ਦੀ ਸਮਰੱਥਾ ਵੀ ਵਧਾ ਦਿੱਤੀ ਗਈ ਹੈ ਅਤੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਵਧਾਨੀਆਂ ਵਰਤਣ।

ਇਸ ਖ਼-ਤ-ਰੇ ਨੂੰ ਖਤਮ ਹੋਇਆ ਨਾ ਸਮਝਣ ਅਤੇ ਅਜੇ ਵੀ ਅਹਤਿਆਤ ਰੱਖਣ ਦੀ ਲੋੜ ਹੈ। ਪੰਜਾਬ ਅੰਦਰ ਵੀ ਵਿਦਿਅਕ ਅਦਾਰਿਆਂ ਦੇ ਵਿੱਚ ਕੋਰੋਨਾ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ। ਸਰਦੀ ਦੇ ਵਧਣ ਕਾਰਨ ਕਰੋਨਾ ਦਾ ਖ਼-ਤ-ਰਾ ਵੀ ਵਧ ਗਿਆ ਹੈ। ਕੇਂਦਰ ਸਰਕਾਰ ਵੱਲੋਂ ਵੀ ਹੁਣ ਦੇਸ਼ ਅੰਦਰ ਦੁਬਾਰਾ ਤੋ ਲਾਕਡਾਊਨ ਦੀ ਤਿਆਰੀ ਚੱਲ ਰਹੀ ਹੈ। ਦੇਸ਼ ਅੰਦਰ ਵਧ ਰਹੇ ਕਰੋਨਾ ਕੇਸਾਂ ਦੇ ਮੱਦੇਨਜ਼ਰ ਮੋਦੀ ਸਰਕਾਰ ਵਿਚਾਰ ਚਰਚਾ ਕਰ ਰਹੀ ਹੈ।

ਕਰੋਨਾ ਸੰਕਟ ਦੇ ਚਲਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਬੈਠਕ ਕੀਤੀ ਜਾਵੇਗੀ। ਜਿਸ ਵਿੱਚ ਲੋਕ ਸਭਾ ਅਤੇ ਰਾਜ ਸਭਾ ਦੇ ਸਾਰੇ ਮੈਂਬਰ ਸ਼ਾਮਲ ਹੋਣਗੇ। ਜਿਸ ਵਿੱਚ ਕਰੋਨਾ ਕੇਸਾਂ ਨੂੰ ਵੇਖਦੇ ਹੋਏ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਹ ਬੈਠਕ 4 ਦਸੰਬਰ ਨੂੰ ਕੀਤੀ ਜਾਵੇਗੀ। ਇਸ ਬੈਠਕ ਤੋ ਲਗਦਾ ਹੈ ਕਿ ਅਗਲੇ ਲਾਕ ਡਾਊਨ ਦੀ ਤਿਆਰੀ ਤਾਂ ਨਹੀਂ ਕੀਤੀ ਜਾ ਰਹੀ। ਇਸ ਬੈਠਕ ਲਈ ਰਾਜ ਸਭਾ ਤੇ ਲੋਕ ਸਭਾ ਦੇ ਮੈਂਬਰਾਂ ਨੂੰ ਸੱਦਾ ਭੇਜਿਆ ਗਿਆ ਹੈ।