Thursday , June 30 2022

ਕੁੰਡੀਆਂ ਦੇ ਸਿੰਗ ਫਸਣਗੇ ਹੁਣ – ਨਵਜੋਤ ਸਿੱਧੂ ਦੇ ਸਾਹਮਣੇ ਚੋਣ ਲੜਨ ਲਈ ਆ ਗਿਆ ਇਹ ਦਿਗਜ਼ ਲੀਡਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਕਾਫੀ ਭਖੀ ਹੋਈ ਦਿਖਾਈ ਦੇ ਰਹੀ ਹੈ । ਵੱਖ ਵੱਖ ਸਿਆਸੀ ਲੀਡਰ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਇੱਕ ਦੂਜੇ ਨੂੰ ਘੇਰਦੇ ਹੋਏ ਨਜ਼ਰ ਆ ਰਹੇ ਹਨ । ਪਾਰਟੀਆਂ ਦੇ ਵੱਲੋਂ ਲਗਾਤਾਰ ਆਪਣੇ ਉਮੀਦਵਾਰਾਂ ਦੇ ਨਾਵਾਂ ਦੀ ਲਿਸਟ ਵੀ ਜਾਰੀ ਕੀਤੀ ਜਾ ਰਹੀ ਹੈ । ਬਹੁਤ ਸਾਰੇ ਲੀਡਰਾਂ ਦੀਆਂ ਟਿਕਟਾਂ ਵੀ ਇਸ ਵਾਰ ਕੱਟੀਆਂ ਗਈਆਂ ਹਨ । ਜਿਸ ਦੇ ਚੱਲਦੇ ਉਨ੍ਹਾਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ । ਇਸੇ ਵਿਚਕਾਰ ਹੁਣ ਨਵਜੋਤ ਸਿੰਘ ਸਿੱਧੂ ਦੇ ਸਾਹਮਣੇ ਇਕ ਅਜਿਹਾ ਦਿੱਗਜ ਨੇਤਾ ਖਡ਼੍ਹਾ ਹੋ ਚੁੱਕਿਆ ਹੈ , ਜਿਸ ਦੇ ਚੱਲਦੇ ਹੁਣ ਅੰਮ੍ਰਿਤਸਰ ਦੇ ਵਿੱਚ ਮੁਕਾਬਲਾ ਕਾਫ਼ੀ ਸਖ਼ਤ ਹੋਣ ਵਾਲਾ ਹੈ ।

ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਹੁਣ ਆਹਮੋ ਸਾਹਮਣੇ ਹੋਣ ਜਾ ਰਹੇ ਹਨ। ਦਰਅਸਲ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵੱਲੋਂ ਹੁਣ ਬਿਕਰਮਜੀਤ ਸਿੰਘ ਮਜੀਠੀਆ ਨੂੰ ਅੰਮਿ੍ਤਸਰ ਦੀ ਪੂਰਬੀ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ ਤੇ ਨਵਜੋਤ ਸਿੰਘ ਸਿੱਧੂ ਵੀ ਇਸੇ ਹਲਕੇ ਤੋਂ ਚੋਣਾਂ ਲੜ ਰਹੇ ਹਨ । ਜ਼ਿਕਰਯੋਗ ਹੈ ਕਿ ਇਸ ਬਾਬਤ ਜਾਣਕਾਰੀ ਸੁਖਬੀਰ ਬਾਦਲ ਦੇ ਵੱਲੋਂ ਇਕ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ ਗਈ ਤੇ ਨਾਲ ਹੀ ਉਨ੍ਹਾਂ ਵੱਲੋਂ ਜੰਡਿਆਲਾ ਹਲਕੇ ਤੋਂ ਸਤਿੰਦਰ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ।

ਨਾਲ ਹੀ ਉਨ੍ਹਾਂ ਵੱਲੋਂ ਰਸਮੀ ਤੌਰ ਤੇ ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਲੰਬੀ ਹਲਕੇ ਤੋਂ ਚੋਣਾਂ ਲੜਨ ਦਾ ਐਲਾਨ ਵੀ ਕੀਤਾ । ਇਸ ਪ੍ਰੈੱਸ ਕਾਨਫ਼ਰੰਸ ਵਿਚ ਗੱਲਬਾਤ ਕਰਦਿਆਂ ਹੋਇਆਂ ਸੁਖਬੀਰ ਬਾਦਲ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਇਸ ਵਾਰ ਦੀਆਂ ਚੋਣਾਂ ਦੇ ਵਿੱਚ ਤਿਆਰ ਹੋ ਜਾਣ ਕਿਉਂਕਿ ਮਾਝੇ ਦਾ ਜਰਨੈਲ ਉਨ੍ਹਾਂ ਖ਼ਿਲਾਫ਼ ਲੜਨ ਜਾ ਰਿਹਾ ਹੈ ।

ਉਨ੍ਹਾਂ ਕਿਹਾ ਕਿ ਵਿਕਰਮ ਜੀਤ ਸਿੰਘ ਮਜੀਠੀਆ ਪਿੱਛੇ ਸਰਕਾਰਾਂ ਸਮੇਤ ਪਾਰਟੀਆਂ ਲੱਗੀਆਂ ਹੋਈਆਂ ਹਨ, ਕਿਉਂਕਿ ਮਜੀਠੀਆ ਉਨ੍ਹਾਂ ਨੂੰ ਭਜਾ ਕੇ ਰੱਖਦੇ ਹਨ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੇ ਹਨ ।