Monday , April 12 2021

ਕੇਂਦਰ ਸਰਕਾਰ ਤੋਂ ਅੱਕੇ ਕਿਸਾਨਾਂ ਨੇ 30 ਦਸੰਬਰ ਲਈ ਕਰਤਾ ਵੱਡਾ ਐਲਾਨ ਕਰਨ ਜਾ ਰਹੇ ਇਹ ਕੰਮ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਤੋਂ ਅੱਕੇ ਹੋਏ ਕਿਸਾਨਾਂ ਨੇ ਬੀਤੇ ਮਹੀਨੇ ਦੀ 26 ਤਰੀਕ ਤੋਂ ਖੇਤੀ ਅੰਦੋਲਨ ਦੀ ਸ਼ੁਰੂਆਤ ਕਰ ਦਿੱਤੀ ਸੀ ਜਿਸ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਹੁਣ ਤੱਕ ਲੱਖਾਂ ਦੀ ਗਿਣਤੀ ਵਿਚ ਲੋਕ ਇਸ ਖੇਤੀ ਅੰਦੋਲਨ ਦਾ ਹਿੱਸਾ ਬਣ ਚੁੱਕੇ ਹਨ। ਜਦ ਕਿ ਕੇਂਦਰ ਸਰਕਾਰ ਵੱਲੋਂ ਇਸ ਖੇਤੀ ਅੰਦੋਲਨ ਨੂੰ ਖਤਮ ਕਰਵਾਉਣ ਵਾਸਤੇ ਕਿਸਾਨਾਂ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਜੋ ਕਿਸੇ ਵੀ ਲੜ ਸਿਰੇ ਨਹੀਂ ਲੱਗ ਸਕੀਆਂ। ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇ ਬੰਦੀਆਂ ਨੂੰ ਲਿਖਤੀ ਰੂਪ ਵਿੱਚ ਇੱਕ ਚਿੱਠੀ ਭੇਜੀ ਗਈ ਸੀ

ਜਿਸ ਵਿਚ ਉਨ੍ਹਾਂ ਕਿਸਾਨਾਂ ਨੂੰ ਅਗਲੀ ਗੱਲ ਬਾਤ ਵਾਸਤੇ ਖੁਦ ਤਰੀਕ ਨਿਸ਼ਚਿਤ ਕਰਨ ਦੀ ਗੱਲ ਆਖੀ ਗਈ ਸੀ। ਜਿਸ ਉਪਰ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਮੀਟਿੰਗ ਕਰ ਲਈ ਗਈ ਹੈ। ਇਸ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਖੁੱਲ੍ਹੇ ਮਨ ਨਾਲ ਸਰਕਾਰ ਨਾਲ ਵਿਚਾਰ ਚਰਚਾ ਕਰਨ ਦੇ ਲਈ ਤਿਆਰ ਹਨ। ਇਹ ਫੈਸਲਾ ਲੈਂਦੇ ਹੋਏ ਉਨ੍ਹਾਂ ਆਖਿਆ ਕਿ ਉਹ ਹੁਣ 29 ਦਸੰਬਰ 2020 ਨੂੰ ਸਵੇਰੇ 11 ਵਜੇ ਵਿਗਿਆਨ ਭਵਨ ਦੇ ਵਿਚ ਸਰਕਾਰ ਨਾਲ ਮੀਟਿੰਗ ਕਰਨਗੇ।

ਇਸਦੇ ਬਾਰੇ ਵਧੇਰੇ ਜਾਣਕਾਰੀ ਸਾਂਝੀ ਕਰਦੇ ਹੋਏ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਦਰਸ਼ਨ ਪਾਲ ਨੇ ਪ੍ਰੈਸ ਕਾਨਫਰੰਸ ਦੇ ਸਾਹਮਣੇ ਲਏ ਹੋਏ ਫ਼ੈਸਲਿਆਂ ਅਤੇ ਆਉਣ ਵਾਲੇ ਦਿਨਾਂ ਦੀ ਤਰਤੀਬ ਦੱਸਦੇ ਹੋਏ ਆਖਿਆ ਕਿ ਹੁਣ ਪੰਜਾਬ ਅਤੇ ਹਰਿਆਣਾ ਦੇ ਟੋਲ ਪਲਾਜ਼ੇ ਖੁੱਲ੍ਹੇ ਰਹਿਣਗੇ। ਦਿੱਲੀ ਦੇ ਪੰਜ ਬਾਰਡਰਾਂ ਉੱਪਰ 27 ਅਤੇ 28 ਦਸੰਬਰ ਨੂੰ ਧਾਰਮਿਕ ਸਮਾਗਮ ਹੋਣਗੇ ਜਿਸ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦਾ ਸ਼-ਹੀ-ਦੀ ਦਿਹਾੜਾ ਮਨਾਇਆ ਜਾਵੇਗਾ।

29 ਦਸੰਬਰ ਨੂੰ ਕੇਂਦਰ ਸਰਕਾਰ ਦੇ ਨਾਲ ਵਿਗਿਆਨ ਭਵਨ ਵਿਚ ਗੱਲ ਬਾਤ ਕੀਤੀ ਜਾਵੇਗੀ। 30 ਦਸੰਬਰ ਨੂੰ ਟਰੈਕਟਰ ਮਾਰਚ ਅਧੀਨ ਸਿੰਘੂ ਬਾਰਡਰ ਤੋਂ ਲੈ ਕੇ ਟਿੱਕਰੀ ਬਾਰਡਰ ਅਤੇ ਉਸ ਤੋਂ ਬਾਅਦ ਸ਼ਾਹਜਹਾਨ ਪੁਰ ਤੱਕ ਕਿਸਾਨ ਰੋਸ ਮਾਰਚ ਕਰਨਗੇ। 31 ਦਸੰਬਰ ਨੂੰ ਨਵਾਂ ਸਾਲ ਮਨਾਉਣ ਵਾਸਤੇ ਦਿੱਲੀ ਵਾਸੀਆਂ ਨੂੰ ਸੱਦਾ ਦਿੱਤਾ ਗਿਆ ਹੈ। ਲੋਕਾਂ ਅੱਗੇ ਅਪੀਲ ਕੀਤੀ ਗਈ ਹੈ ਕਿ ਉਹ ਇਸ ਨਵੇਂ ਸਾਲ ਉਪਰ ਉਹਨਾਂ ਦੇ ਅੰਦੋਲਨ ਦਾ ਹਿੱਸਾ ਬਣਨ।