Friday , October 7 2022

ਕੇਂਦਰ ਸਰਕਾਰ ਨੇ ਅਚਾਨਕ ਕਰਤਾ ਇਹ ਕੰਮ , ਇਹਨਾਂ ਲੋਕਾਂ ਚ ਖੁਸ਼ੀ ਦੀ ਲਹਿਰ

ਹੁਣੇ ਆਈ ਤਾਜਾ ਵੱਡੀ ਖਬਰ

ਸਰਕਾਰ ਵੱਲੋਂ ਸਮੇਂ-ਸਮੇਂ ਤੇ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ। ਜਿਸ ਨਾਲ ਦੇਸ਼ ਦੇ ਆਰਥਿਕ ਹਲਾਤਾਂ ਨੂੰ ਸੁਧਾਰਿਆ ਜਾ ਸਕੇ। ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਬਹੁਤ ਸਾਰੀਆਂ ਯੋਜਨਾਵਾਂ ਦਾ ਫ਼ਾਇਦਾ ਬਹੁਤ ਸਾਰੇ ਵਰਗ ਲੈ ਰਹੇ ਹਨ। ਉੱਥੇ ਹੀ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਕੁਝ ਯੋਜਨਾਵਾਂ ਵਿੱਚ ਸਮੇਂ ਸਮੇਂ ਤੇ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਤਾਂ ਜੋ ਇਨ੍ਹਾਂ ਵਿੱਚ ਬਦਲਾਅ ਕਰਕੇ ਲੋਕਾਂ ਨੂੰ ਵਧੀਆ ਸਹੂਲਤਾਂ ਦਿੱਤੀਆਂ ਜਾ ਸਕਣ। ਦੇਸ਼ ਅੰਦਰ ਜਾਰੀ ਕੀਤੀਆਂ ਗਈਆਂ ਇਨ੍ਹਾਂ ਯੋਜਨਾਵਾਂ ਨਾਲ ਬਹੁਤ ਸਾਰੇ ਬਜ਼ੁਰਗਾਂ ਨੂੰ ਫਾਇਦਾ ਮਿਲਦਾ ਹੈ।

ਜੋ ਲੋਕ ਗਰੀਬੀ ਰੇਖਾ ਤੋਂ ਹੇਠ ਰਹਿੰਦੇ ਹਨ, ਉਨ੍ਹਾਂ ਦੀ ਜ਼ਿੰਦਗੀ ਨੂੰ ਸਰਕਾਰ ਦੀਆਂ ਇਨ੍ਹਾਂ ਯੋਜਨਾਵਾਂ ਦਾ ਲਾਭ ਪਹੁੰਚ ਰਿਹਾ ਹੈ।ਕੇਂਦਰ ਸਰਕਾਰ ਵੱਲੋਂ ਅਚਾਨਕ ਕੀਤੇ ਗਏ ਐਲਾਨ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਪਰਿਵਾਰਕ ਪੈਨਸ਼ਨ ਵਿਚ ਸ਼ੁਕਰਵਾਰ ਢਾਈ ਗੁਣਾ ਵਾਧਾ ਕਰ ਦਿੱਤਾ ਹੈ। ਸਰਕਾਰ ਵੱਲੋਂ ਕੀਤੇ ਗਏ ਸੁਧਾਰ ਨਾਲ ਪਰਿਵਾਰਕ ਪੈਨਸ਼ਨ 45 ਹਜ਼ਾਰ ਤੋਂ 1 ਲੱਖ 25 ਹਜ਼ਾਰ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।

ਕੇਂਦਰੀ ਮੰਤਰੀ ਨੇ ਦੱਸਿਆ ਕਿ ਮਹੱਤਵਪੂਰਨ ਸੁਧਾਰਾਂ ਦੇ ਤਹਿਤ ਇਹ ਬਦਲਾਅ ਕੀਤਾ ਗਿਆ ਹੈ। ਜਿਸ ਦਾ ਫਾਇਦਾ ਪੈਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੋਵੇਗਾ। ਜਿਸ ਨਾਲ ਉਨ੍ਹਾਂ ਦੀ ਵਿੱਤੀ ਮਦਦ ਹੋਵੇਗੀ ਅਤੇ ਜੀਵਨ ਨੂੰ ਸੁਖਾਲਾ ਬਣਾਉਣ ਵਿੱਚ ਵੀ ਮਦਦ ਮਿਲੇਗੀ। ਪੈਨਸ਼ਨਰਜ਼ ਭਲਾਈ ਵਿਭਾਗ ਵੱਲੋਂ ਜਾਰੀ ਕੀਤੇ ਗਏ ਸਪੱਸ਼ਟੀਕਰਨ ਵਿੱਚ ਕਿਹਾ ਗਿਆ ਹੈ ਕਿ ਅਗਰ ਪੈਨਸ਼ਨ ਲੈਣ ਵਾਲੇ ਮਾਂ-ਪਿਓ ਦੀ ਮੌ-ਤ ਹੋ ਜਾਂਦੀ ਹੈ ਤਾਂ ਉਨ੍ਹਾਂ ਦੀ ਔਲਾਦ ਪੈਨਸ਼ਨ ਦੀਆਂ ਦੋ ਕਿਸ਼ਤਾਂ ਵਾਪਸ ਲੈਣ ਦੇ ਹੱਕਦਾਰ ਹੋਵੇਗੀ।ਇਹ ਸਪਸ਼ਟੀਕਰਨ ਵਿਭਾਗਾਂ ਅਤੇ ਮੰਤਰਾਲੇ ਵੱਲੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਜਾਰੀ ਕੀਤਾ ਗਿਆ ਹੈ।

ਅਗਰ ਪਤੀ-ਪਤਨੀ ਦੋਵੇਂ ਸਰਕਾਰੀ ਕਰਮਚਾਰੀ ਸਨ ਅਤੇ ਪੈਨਸ਼ਨ ਲੈ ਰਹੇ ਹਨ।ਕੇਂਦਰੀ ਸਿਵਲ ਸੇਵਾਵਾਂ ਪੈਨਸ਼ਨ ਨਿਯਮ 1972 ਦੇ ਨਿਯਮ 54, ਉਪ-ਨਿਯਮ 11 ਦੇ ਅਨੁਸਾਰ ਪਤੀ ਪਤਨੀ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਬੱਚੇ ਦੋ ਪੈਨਸ਼ਨ ਲੈ ਸਕਦੇ ਹਨ। ਇਸ ਤਰ੍ਹਾਂ ਹੀ ਵੱਧ ਤੋਂ ਵੱਧ ਤਨਖਾਹ ਨੂੰ 2 .5 ਲੱਖ ਰੁਪਏ ਪ੍ਰਤੀ ਮਹੀਨਾ ਵਧਾਉਣ ਦਾ ਫੈਸਲਾ ਵੀ 7 ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਤੋਂ ਬਾਅਦ ਕੀਤਾ ਗਿਆ ਹੈ।