Friday , August 12 2022

ਕੈਪਟਨ ਤੋਂ ਬਾਅਦ ਹੁਣ CM ਚੰਨੀ ਨੇ ਇਹਨਾਂ ਲੋਕਾਂ ਲਈ ਮੁਫ਼ਤ ਬੱਸ ਸਫ਼ਰ ਬਾਰੇ ਕਰਤਾ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਨਾਲ ਲਗਾਈਆਂ ਗਈਆਂ ਪਾਬੰਦੀਆਂ ਦੇ ਕਾਰਨ ਹੀ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ। ਜਿੱਥੇ ਮੁੜ ਧਾਰਮਿਕ ਸੰਸਥਾਵਾਂ ਨੂੰ ਖੋਲ ਦਿੱਤਾ ਗਿਆ ਸੀ ਉਥੇ ਹੀ ਇਸ ਲੰਘੇ ਨੂੰ ਖੋਲ੍ਹੇ ਜਾਣ ਵਿਚ ਕਾਫੀ ਲੰਮਾ ਸਮਾਂ ਲੱਗ ਗਿਆ ਹੈ। ਉਥੇ ਹੀ ਲੋਕਾਂ ਵੱਲੋਂ ਇਸ ਲਾਂਘੇ ਨੂੰ ਖੋਲ੍ਹੇ ਜਾਣ ਵਾਸਤੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਕਈ ਵਾਰ ਅਪੀਲ ਕੀਤੀ ਜਾ ਚੁੱਕੀ ਹੈ। ਹੁਣ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਮੌਕੇ ਨੂੰ ਮੁੱਖ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਇਸ ਲਾਂਘੇ ਨੂੰ ਖੋਲ੍ਹੇ ਜਾਣ ਦੀ ਇਜਾਜ਼ਤ ਦੇ ਦਿਤੀ ਗਈ ਹੈ।

ਜਿਸ ਸਦਕਾ ਹੁਣ ਪੰਜਾਬ ਤੋਂ ਜਾਣ ਵਾਲੇ ਸ਼ਰਧਾਲੂ 17 ਨਵੰਬਰ ਤੋਂ ਪਾਕਿਸਤਾਨ ਵਿਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਰਹੇ ਹਨ। ਇਸ ਕਦਮ ਦੀ ਸੂਬਾ ਸਰਕਾਰ ਵੱਲੋਂ ਵੀ ਤਾਰੀਫ਼ ਕੀਤੀ ਗਈ ਸੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਆਪਣੀ ਕੈਬਨਿਟ ਦੇ ਨਾਲ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਸਤੇ 18 ਨਵੰਬਰ ਦੀ ਗੱਲ ਆਖੀ ਗਈ ਸੀ। ਕੈਪਟਨ ਤੋਂ ਬਾਅਦ ਹੁਣ ਮੁੱਖ ਮੰਤਰੀ ਚੰਨੀ ਵੱਲੋਂ ਇਨ੍ਹਾਂ ਲੋਕਾਂ ਲਈ ਮੁਫਤ ਬੱਸ ਸਫਰ ਦੀ ਸਹੂਲਤ ਦਾ ਐਲਾਨ ਕਰ ਦਿਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਪਰਿਵਾਰਕ ਮੈਂਬਰਾਂ ਅਤੇ ਕੈਬਨਿਟ ਮੰਤਰੀਆਂ ਨਾਲ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘਾ ਖੁੱਲਣ ਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚੇ ਸਨ। ਇਸ ਕਦਮ ਲਈ ਜਿੱਥੇ ਉਨ੍ਹਾਂ ਵੱਲੋਂ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਤੇ ਪ੍ਰਧਾਨ ਮੰਤਰੀਆਂ ਦਾ ਧੰਨਵਾਦ ਕੀਤਾ ਗਿਆ ਹੈ। ਉਥੇ ਹੀ ਲੰਘਾ ਖੋਲ੍ਹੇ ਜਾਣ ਨੂੰ ਪੰਜਾਬੀਆ ਵਾਸਤੇ ਇੱਕ ਤੋਹਫਾ ਵੀ ਦੱਸਿਆ ਹੈ। ਅੱਜ ਜਿੱਥੇ ਉਨ੍ਹਾਂ ਵੱਲੋਂ ਦਰਸ਼ਨ ਕਰਨ ਤੋਂ ਬਾਅਦ ਭਾਰਤ ਵਾਪਸੀ ਕੀਤੀ ਗਈ ਹੈ।

ਉਥੇ ਹੀ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਐਲਾਨ ਕੀਤਾ ਹੈ ਕਿ ਪੰਜਾਬ ਦੇ ਉਨ੍ਹਾਂ ਸ਼ਰਧਾਲੂਆਂ ਨੂੰ ਕਰਤਾਰ ਪੁਰ ਸਾਹਿਬ ਦਰਸ਼ਨ ਕਰਨ ਜਾਣ ਵਾਸਤੇ ਮੁਫ਼ਤ ਸਫ਼ਰ ਕਰਨ ਦੀ ਸਹੂਲਤ ਦਿੱਤੀ ਜਾਵੇਗੀ। ਜਿਸ ਵਾਸਤੇ ਮੁਫਤ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਜਾਵੇਗੀ। ਉਥੇ ਹੀ ਉਨ੍ਹਾਂ ਵੱਲੋਂ ਇਸ ਵੀਜ਼ਾ ਪ੍ਰਕਿਰਿਆ ਨੂੰ ਹੋਰ ਸੁਖਾਲਾ ਕਰਨ ਵਾਸਤੇ ਵੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਜਾਵੇਗੀ।