Friday , October 7 2022

ਕੈਪਟਨ ਦੇ ਪੰਜਾਬ ਚ ਸਕੂਲ ਬੰਦ ਕਰਨ ਦੇ ਐਲਾਨ ਤੋਂ ਬਾਅਦ ਹੁਣ ਆਈ ਇਹ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਪਿਛਲੇ ਦਿਨਾਂ ਤੋਂ ਵੱਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ, ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਪੰਜਾਬ ਵਿੱਚ ਕਰੋਨਾ ਕੇਸਾਂ ਵਿੱਚ ਪਹਿਲਾਂ ਦੇ ਮੁਕਾਬਲੇ ਵਧੇਰੇ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਕਾਰਨ ਸੂਬੇ ਦੇ 9 ਜਿਲ੍ਹਿਆਂ ਅੰਦਰ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ। ਉੱਥੇ ਹੀ ਸਰਕਾਰ ਵੱਲੋਂ ਮਾਸਕ ਨਾ ਪਾਉਣ ਵਾਲਿਆਂ ਉਪਰ ਵੀ ਸਖਤੀ ਵਰਤੀ ਜਾ ਰਹੀ ਹੈ ਅਤੇ ਵਾਹਨ ਚਾਲਕਾਂ ਦੇ ਚਲਾਨ ਕਰਨ ਦਾ ਆਦੇਸ਼ ਵੀ ਪੁਲਸ ਪ੍ਰਸ਼ਾਸਨ ਨੂੰ ਦਿੱਤਾ ਗਿਆ ਹੈ।

ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਸਰਕਾਰ ਵੱਲੋਂ 31 ਮਾਰਚ ਤੱਕ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕਰ ਦਿੱਤਾ ਗਿਆ। ਜਿਸ ਨਾਲ ਵਿਦਿਆਰਥੀਆਂ ਨੂੰ ਕਰੋਨਾ ਦੇ ਕਹਿਰ ਤੋਂ ਬਚਾਇਆ ਜਾ ਸਕੇ। ਪੰਜਾਬ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਨੂੰ ਜਿਥੇ 31 ਮਾਰਚ ਤੱਕ ਬੰਦ ਕੀਤਾ ਗਿਆ ਹੈ , ਉਥੇ ਹੀ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਹੈ। ਕੈਪਟਨ ਦੇ ਪੰਜਾਬ ਸਕੂਲ ਬੰਦ ਕਰਨ ਦੇ ਐਲਾਨ ਤੋਂ ਬਾਅਦ ਹੁਣ ਇਹ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਜਿੱਥੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਕੂਲਾਂ ਨੂੰ ਕੱਤੀ ਮਾਰਚ ਤੱਕ ਲਈ ਬੰਦ ਕੀਤਾ ਗਿਆ ਹੈ। ਉਥੇ ਹੀ ਸੂਬੇ ਦੇ ਸਕੂਲਾਂ ਵਿੱਚ ਸਾਰੇ ਅਧਿਆਪਕ ਸਕੂਲ ਆ ਰਹੇ ਹਨ। ਕੁਝ ਅਧਿਆਪਕਾਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਸਕੂਲ ਆਉਣ ਦੇ ਆਦੇਸ਼ ਦਿੱਤੇ ਗਏ ਹਨ। ਲੁਧਿਆਣਾ ਜਿਲੇ ਦੇ ਵਿੱਚ ਬਹੁਤ ਸਾਰੇ ਅਧਿਆਪਕ ਕਰੋਨਾ ਤੋਂ ਸੰ-ਕ-ਰ-ਮਿ-ਤ ਹੋ ਗਏ ਹਨ ਅਤੇ ਅਧਿਆਪਕਾਂ ਦੀ ਮੌ-ਤ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਉਥੇ ਹੀ ਅਧਿਆਪਕਾਂ ਦੇ ਸਕੂਲ ਆਉਣ ਦਾ ਮੈਸਜ ਅਧਿਆਪਕਾਂ ਦੇ ਵਟਸਐਪ ਗਰੁੱਪ ਵਿੱਚ ਵਾ-ਇ-ਰ-ਲ ਹੋ ਰਿਹਾ ਹੈ।

ਜਿਸ ਵਿਚ ਕਿਹਾ ਗਿਆ ਹੈ ਕਿ ਸਕੂਲ ਦੇ ਸਟਾਫ ਨੂੰ ਛੁੱਟੀ ਨਹੀਂ ਕੀਤੀ ਜਾਵੇਗੀ। ਸਿੱਖਿਆ ਸਕੱਤਰ ਸੈਕਟਰੀ ਐਜੂਕੇਸ਼ਨ ਕ੍ਰਿਸ਼ਨ ਕੁਮਾਰ ਦੇ ਨਾਮ ਤੋਂ ਭੇਜਿਆ ਗਿਆ ਹੈ। ਜਿੱਥੇ ਇਸ ਮੈਸੇਜ ਊਪਰ ਸੈਕਟਰੀ ਐਜੂਕੇਸ਼ਨ ਕ੍ਰਿਸ਼ਨ ਕੁਮਾਰ ਦਾ ਨਾਮ ਦਿਖਾਈ ਨਹੀਂ ਦੇ ਰਿਹਾ। ਉਥੇ ਹੀ ਸੰਦੇਸ਼ ਭੇਜਣ ਵਾਲਾ ਨੰਬਰ ਉਨ੍ਹਾਂ ਦਾ ਹੀ ਦਸਿਆ ਗਿਆ ਹੈ। ਲੁਧਿਆਣਾ ਜਿਲੇ ਦੇ ਵਿੱਚ ਵੀ ਬਹੁਤ ਸਾਰੇ ਨਿੱਜੀ ਸਕੂਲਾਂ ਵਿੱਚ ਬੱਚਿਆਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਲਈਆਂ ਗਈਆਂ। ਉਥੇ ਹੀ ਮੁੱਖ ਮੰਤਰੀ ਵੱਲੋਂ ਜਾਰੀ ਕੀਤੇ ਗਏ ਆਦੇਸ਼ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਏ ਹਨ।