Sunday , June 26 2022

ਕੈਪਟਨ ਨੇ ਫਿਰ ਲਗਾਤੀ ਕਾਂਗਰਸ ਨੂੰ ਵੱਡੀ ਢਾਹ – ਹੁਣ ਆ ਗਈ ਇਹ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਭ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਸਾਰਿਆਂ ਸਖਸ਼ੀਅਤਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਦੀ ਬਦੌਲਤ ਜਿੱਤ ਪ੍ਰਾਪਤ ਹੋ ਸਕੇ। ਉਥੇ ਹੀ ਪਾਰਟੀ ਵਿਚ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਪਾਰਟੀ ਦੀ ਅਦਲਾ ਬਦਲੀ ਲਗਾਤਾਰ ਕੀਤੀ ਜਾ ਰਹੀ ਹੈ। ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋ ਆਪਣੇ ਵੱਖ-ਵੱਖ ਚੋਣ ਹਲਕਿਆਂ ਵਿਚ ਆਪਣੇ ਵਿਧਾਇਕਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ। ਉੱਥੇ ਹੀ ਕਾਂਗਰਸ ਸਰਕਾਰ ਵਿਚ ਚਲਿਆ ਆ ਰਿਹਾ ਕਾਟੋ ਕਲੇਸ਼ ਲਗਾਤਾਰ ਕਾਂਗਰਸ ਲਈ ਇੱਕ ਵਿਵਾਦਾਂ ਦਾ ਕਾਰਨ ਬਣ ਰਿਹਾ ਹੈ।

ਪਰ ਕੈਪਟਨ ਵੱਲੋਂ ਕਾਂਗਰਸ ਨੂੰ ਇਕ ਵਾਰ ਫਿਰ ਤੋਂ ਵੱਡੀ ਢਾਹ ਲਗਾਈ ਗਈ ਹੈ, ਜਿਸ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਕਾਂਗਰਸ ਪਾਰਟੀ ਨਾਲੋਂ ਵੱਖ ਹੋਣ ਤੋਂ ਬਾਅਦ ਆਪਣੀ ਵੱਖਰੀ ਪਾਰਟੀ ਦਾ ਗਠਨ ਕੀਤਾ ਗਿਆ। ਉਥੇ ਹੀ ਉਨ੍ਹਾਂ ਵੱਲੋਂ ਆਪਣੇ ਦਫਤਰ ਦਾ ਉਦਘਾਟਨ ਵੀ ਬੀਤੇ ਦਿਨੀਂ ਚੰਡੀਗੜ੍ਹ ਵਿਚ ਕਰ ਦਿੱਤਾ ਗਿਆ ਹੈ ਅਤੇ ਆਪਣੀ ਪਾਰਟੀ ਵਿੱਚ ਬਹੁਤ ਸਾਰੀਆਂ ਸਖ਼ਸ਼ੀਅਤਾਂ ਨੂੰ ਸ਼ਾਮਲ ਕਰਨਾ ਵੀ ਸ਼ੁਰੂ ਕੀਤਾ ਗਿਆ ਹੈ। ਮੋਦੀ ਦੀ ਕਾਂਗਰਸ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਉਹਨਾਂ ਦੇ ਨਾਲ ਸ਼ਾਮਲ ਹੋ ਰਹੀਆਂ ਹਨ।

ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਗਿਆ ਜਦੋਂ ਕਾਂਗਰਸ ਪਾਰਟੀ ਦੇ ਸਾਬਕਾ ਸਕੱਤਰ ਬੁਲਾਰੇ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਸੀਨੀਅਰ ਉਪ ਪ੍ਰਧਾਨ ਪ੍ਰਿੰਸ ਖੁੱਲਰ ਨੂੰ ਕਾਂਗਰਸ ਪਾਰਟੀ ਦਾ ਸਾਥ ਛੱਡ ਦੇਣ ਤੋਂ ਬਾਅਦ ਆਪਣੀ ਨਵੀਂ ਗਠਿਤ ਕੀਤੀ ਗਈ ਪਾਰਟੀ ਵਿੱਚ ਸ਼ਾਮਲ ਕਰ ਲਿਆ ਗਿਆ। ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਸਾਰੇ ਹਮਾਇਤੀਆਂ ਵੱਲੋਂ ਕਾਂਗਰਸ ਸਰਕਾਰ ਦਾ ਸਾਥ ਛੱਡ ਦਿੱਤਾ ਗਿਆ ਹੈ ਕਿਉਂਕਿ ਕਾਂਗਰਸ ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਤੋਂ ਵੱਖ ਕੀਤਾ ਗਿਆ ਹੈ।

ਉਥੇ ਹੀ ਆਪਣੀ ਪਾਰਟੀ ਬਾਰੇ ਜਾਣਕਾਰੀ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਕਾਂਗਰਸ ਦੇ ਬਹੁਤ ਸਾਰੇ ਦਿੱਗਜ ਨੇਤਾ ਚੋਣ ਜਾਬਤਾ ਲਾਗੂ ਹੋਣ ਤੋਂ ਪਹਿਲਾਂ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋ ਜਾਣਗੇ। ਬਹੁਤ ਸਾਰੇ ਅਜਿਹੇ ਚਿਹਰਿਆਂ ਦੇ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਜਾਣ ਤੋਂ ਬਾਅਦ ਕਾਂਗਰਸ ਸਰਕਾਰ ਚਿੰਤਤ ਨਜ਼ਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਿੰਸ ਖੁੱਲਰ ਉਹ ਕਾਂਗਰਸ ਦੇ ਤੇਜ਼-ਤਰਾਰ ਬੁਲਾਰੇ ਰਹੇ ਹਨ। ਜਿਨ੍ਹਾਂ ਨੂੰ ਕਾਂਗਰਸ ਪਾਰਟੀ ਵਿੱਚ ਸਿੱਖਿਆ ਸਿਹਤ ਅਤੇ ਸੋਸ਼ਲ ਵੈਲਫੇਅਰ ਦੇ ਚੇਅਰਮੈਨ ਵੀ ਨਿਯੁਕਤ ਕੀਤਾ ਗਿਆ ਸੀ।