Monday , July 26 2021

ਕੋਰੋਨਾ ਦੇ ਵਾਧੇ ਨੂੰ ਰੋਕਣ ਲਈ ਇਥੇ ਸਰਕਾਰ ਨੇ 8 ਮਾਰਚ ਤੱਕ ਲਈ ਲਗਾਤਾ ਲਾਕਡਾਊਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ 2019 ਦੇ ਅੰਤ ਵਿੱਚ ਸ਼ੁਰੂ ਹੋਈ ਕਰੋਨਾ ਨੇ ਸਾਰੇ ਵਿਸ਼ਵ ਨੂੰ ਹੌਲੀ ਹੌਲੀ ਆਪਣੀ ਚਪੇਟ ਵਿੱਚ ਲੈਣਾ ਸ਼ੁਰੂ ਕੀਤਾ ਸੀ। ਸਭ ਦੇਸ਼ਾਂ ਵੱਲੋਂ ਕੀਤੀ ਗਈ ਤਾਲਾ ਬੰਦੀ ਕਾਰਨ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਜਾ ਰਹੀਆਂ ਸਨ , ਕਿ ਹੁਣ ਵਿਸ਼ਵ ਅੰਦਰ ਸ਼ੁਰੂ ਹੋਈ ਕਰੋਨਾ ਨੇ ਮੁੜ ਤੋਂ ਆਪਣਾ ਪ੍ਰਕੋਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਬ੍ਰਿਟੇਨ ਵਿੱਚ ਵੀ ਮਿਲਣ ਵਾਲੇ ਕਰੋਨਾ ਦੇ ਨਵੇ ਸਟਰੇਨ ਕਈ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ।

ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਨੂੰ ਵੇਖਦੇ ਹੋਏ ਮੁੜ ਤੋਂ ਤਾਲਾ ਬੰਦੀ ਕੀਤੀ ਗਈ ਹੈ। ਕਰੋਨਾ ਦੀ ਅਗਲੀ ਲਹਿਰ ਨੇ ਫਿਰ ਤੋਂ ਸਾਰੀ ਦੁਨੀਆਂ ਨੂੰ ਪਹਿਲਾਂ ਵਾਲੀ ਸਥਿਤੀ ਵਿੱਚ ਕਰ ਦਿੱਤਾ ਹੈ। ਦੁਨੀਆ ਦੇ ਸਭ ਤੋਂ ਸ਼ਕਤੀ ਸ਼ਾਲੀ ਦੇਸ਼ ਅਮਰੀਕਾ ਨੂੰ ਕਰੋਨਾ ਨੇ ਸਭ ਤੋਂ ਵੱਧ ਪ੍ਰਭਾਵਿਤ ਕੀਤਾ ਹੈ। ਪਰ ਫਿਰ ਵੀ ਦਿਨ ਬ ਦਿਨ ਕਰੋਨਾ ਕੇਸਾਂ ਵਿਚ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਕਰੋਨਾ ਦੇ ਵਾਧੇ ਨੂੰ ਰੋਕਣ ਲਈ ਸਰਕਾਰ ਨੇ ਇਥੇ 8 ਮਾਰਚ ਤੱਕ ਲਈ ਲਾਕ ਡਾਊਨ ਲਗਾ ਦਿੱਤਾ ਹੈ।

ਭਾਰਤ ਵਿਚ ਵੱਧ ਰਹੇ ਕੇਸਾਂ ਦੀ ਗਿਣਤੀ ਮੁੜ ਤੋਂ ਮਹਾਰਾਸ਼ਟਰ ਵਿੱਚ ਸਭ ਤੋਂ ਵਧੇਰੇ ਨਜ਼ਰ ਆ ਰਹੀ ਹੈ। ਸੂਬੇ ਅੰਦਰ ਪਹਿਲਾਂ ਹੀ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਸੀ। ਸਰਕਾਰ ਵੱਲੋਂ ਪਹਿਲਾਂ ਸਖਤੀ ਕੀਤੀ ਗਈ ਸੀ ਤਾਂ ਜੋ ਕੇਸਾਂ ਵਿਚ ਕਮੀ ਆ ਸਕੇ। ਮਹਾਰਾਸ਼ਟਰ ਵਿੱਚ ਕੇਸ ਤੇਜ਼ੀ ਨਾਲ ਵਧੇ ਹਨ ਤੇ ਅਮਰਾਵਤੀ ਵਿੱਚ ਤਾਲਾ ਬੰਦੀ ਕਰਨ ਦੇ ਬਾਵਜੂਦ ਵੀ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ।

ਪ੍ਰਸ਼ਾਸਨ ਗਹਿਰੀ ਚਿੰਤਾ ਵਿੱਚ ਹੈ ਕਿਉਕਿ 6446 ਕੇਸ ਇੱਥੋਂ ਸਾਹਮਣੇ ਆ ਚੁੱਕੇ ਹਨ। 24 ਘੰਟਿਆਂ ਵਿੱਚ 8333 ਨਵੇਂ ਮਾਮਲੇ ਸਾਹਮਣੇ ਆਏ, 48 ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਮੁੰਬਈ ਵਿਚ ਵੀ 1035 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰਾਵਤੀ ਅਤੇ ਅਚਲਪੁਰ ਦੋਹਾਂ ਸ਼ਹਿਰਾਂ ਵਿੱਚ 21 ਫਰਵਰੀ ਤੱਕ ਲਾਕ ਡਾਊਨ ਲਗਾਇਆ ਸੀ ,ਜਿਸ ਨੂੰ ਹੁਣ ਵਧਾ ਕੇ 8 ਮਾਰਚ ਤੱਕ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਇਨ੍ਹਾਂ ਖੇਤਰਾਂ ਦੇ ਵਿੱਚ ਸਰਕਾਰੀ , ਪਰਾਈਵੇਟ ਵਿੱਦਿਅਕ ਅਦਾਰੇ, ਨਿੱਜੀ ਕੋਚਿੰਗ ਸੈਂਟਰ ਬੰਦ ਰਹਿਣਗੇ ਜ਼ਰੂਰੀ ਵਸਤਾਂ ਦੀਆਂ ਚੀਜ਼ਾਂ ਲੈਣ ਲਈ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ। ਇਨ੍ਹਾਂ ਜ਼ਰੂਰੀ ਵਸਤਾਂ ਦੀ ਖਰੀਦ ਵੀ ਲੋਕ ਸਵੇਰੇ 9 ਵਜੇ ਤੋਂ 5 ਵਜੇ ਤੱਕ ਕਰ ਸਕਣਗੇ।