Thursday , September 23 2021

ਖੁਸ਼ਖਬਰੀ : ਅਮਰੀਕਾ ਚ ਗ੍ਰੀਨ ਕਾਰਡ ਲੈਣ ਦੇ ਚਾਹਵਾਨ ਲਈ ਹੁਣ ਹੋ ਗਿਆ ਐਲਾਨ- ਏਨੇ ਪੈਸੇ ਦੇ ਕੇ ਲਵੋ ਗ੍ਰੀਨ ਕਾਰਡ

ਆਈ ਤਾਜ਼ਾ ਵੱਡੀ ਖਬਰ 

ਅਮਰੀਕਾ ਵਿਸ਼ਵ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਮੰਨਿਆ ਜਾਂਦਾ ਹੈ। ਜਿੱਥੇ ਭਾਰਤ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਾਣ ਦਾ ਸੁਪਨਾ ਵੇਖਿਆ ਜਾਂਦਾ ਹੈ। ਉਥੇ ਹੀ ਨੌਜਵਾਨਾਂ ਵੱਲੋਂ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਕਾਨੂੰਨੀ ਅਤੇ ਗੈਰ-ਕਾਨੂੰਨੀ ਤਰੀਕੇ ਅਪਣਾਏ ਜਾਂਦੇ ਹਨ। ਉਥੇ ਤੱਕ ਪਹੁੰਚਣ ਲਈ ਨੌਜਵਾਨਾਂ ਨੂੰ ਭਾਰੀ ਕੀਮਤ ਅਦਾ ਕਰਨੀ ਪੈਂਦੀ ਹੈ ਜਿਸ ਤੋਂ ਬਾਅਦ ਕਿ ਅਮਰੀਕਾ ਵਿਚ ਦਾਖਲ ਹੋ ਸਕਦੇ ਹਨ। ਜਿੱਥੇ ਜਾ ਕੇ ਇਨ੍ਹਾਂ ਨੌਜਵਾਨਾਂ ਵੱਲੋਂ ਭਾਰੀ ਮਿਹਨਤ,ਮੁਸ਼ੱਕਤ ਕੀਤੀ ਜਾਂਦੀ ਹੈ ਉੱਥੇ ਹੀ ਉਨ੍ਹਾਂ ਨੂੰ ਉਥੋਂ ਦੀ ਨਾਗਰਿਕਤਾ ਪ੍ਰਾਪਤ ਕਰਨ ਲਈ ਇੰਤਜ਼ਾਰ ਕਰਨਾ ਪੈਂਦਾ ਹੈ। ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਨੌਜਵਾਨਾਂ ਨੂੰ ਅਮਰੀਕਾ ਵਿੱਚ ਗਰੀਨ ਕਾਰਡ ਲੈਣ ਲਈ ਕਾਫੀ ਲੰਮੇ ਸਮੇਂ ਤੋਂ ਇੰਤਜ਼ਾਰ ਕਰਨਾ ਪੈ ਰਿਹਾ ਹੈ।

ਹੁਣ ਅਮਰੀਕਾ ਵਿੱਚ ਗਰੀਨ ਕਾਰਡ ਲੈਣ ਦੇ ਚਾਹਵਾਨਾਂ ਲਈ ਵੱਡਾ ਐਲਾਨ ਕਰ ਦਿੱਤਾ ਗਿਆ ਹੈ, ਜਿੱਥੇ ਪੱਕੇ ਹੋਣ ਲਈ ਹੁਣ ਇੰਨੇ ਪੈਸੇ ਦੇ ਕੇ ਗਰੀਨ ਕਾਰਡ ਲਿਆ ਜਾ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਅਮਰੀਕਾ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਨ। ਹੁਣ ਗਰੀਨ ਕਾਰਡ ਪ੍ਰਾਪਤ ਕਰਨ ਵਾਲੇ ਲੋਕਾਂ ਨੂੰ ਉਸ ਸਮੇਂ ਖੁਸ਼ੀ ਦੀ ਖਬਰ ਪ੍ਰਾਪਤ ਹੋਈ। ਜਦੋਂ ਅਮਰੀਕਾ ਦੀ ਸਰਕਾਰ ਵੱਲੋਂ ਸੰਸਦ ਵਿਚ ਇਕ ਕਮੇਟੀ ਤਿਆਰ ਕਰਕੇ ਗਰੀਨ ਕਾਰਡ ਦੇਣ ਬਦਲੇ ਵਾਧੂ ਫੀਸ ਵਸੂਲਣ ਦਾ ਐਲਾਨ ਕੀਤਾ ਗਿਆ ਹੈ।

ਜਿਸ ਦਾ ਫਾਇਦਾ ਲੈਣ ਵਾਲੇ ਭਾਰਤੀਆਂ ਦੀ ਗਿਣਤੀ 10 ਹਜ਼ਾਰ ਤੋਂ ਵਧੇਰੇ ਹੈ। ਰੁਜ਼ਗਾਰ ਨਾਲ ਜੁੜੇ ਹੋਏ ਲੋਕ ਗਰੀਨ ਕਾਰਡ ਹਾਸਲ ਕਰਨ ਲਈ ਅਮਰੀਕਾ ਵਿੱਚ ਸਾਲਾਂ ਤੋਂ ਇੰਤਜ਼ਾਰ ਕਰ ਰਹੇ ਸਨ। ਉਹ ਹੁਣ ਸਰਕਾਰ ਨੂੰ ਵਾਧੂ ਫੀਸ ਅਦਾ ਕਰਕੇ ਗਰੀਨ ਕਾਰਡ ਹਾਸਲ ਕਰ ਸਕਦੇ ਹਨ। ਉਥੇ ਹੀ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਰਕਾਰ ਵੱਲੋਂ ਗਰੀਨ ਕਾਰਡ ਜਾਰੀ ਕਰਨ ਸਬੰਧੀ ਵਧੇਰੇ ਸਖਤ ਕੀਤਾ ਗਿਆ ਸੀ। ਉਥੇ ਹੀ ਨਵੇਂ ਬਣੇ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਇਨ੍ਹਾਂ ਬੰਦਿਆਂ ਵਿੱਚ ਤਬਦੀਲੀਆਂ ਕਰ ਦਿਤੀਆਂ ਗਈਆਂ।

ਹੁਣ ਅਮਰੀਕਾ ਵਿੱਚ ਰਹਿਣ ਵਾਲੇ ਲੋਕ ਦੋ ਸਾਲ ਤੋਂ ਪਹਿਲਾਂ ਹੀ ਗਰੀਨ ਕਾਰਡ ਹਾਸਲ ਕਰ ਸਕਦੇ ਹਨ ਇਸ ਲਈ ਉਨ੍ਹਾਂ ਨੂੰ ਪੰਜ ਹਜ਼ਾਰ ਡਾਲਰ ਦੀ ਵਾਧੂ ਫੀਸ ਅਦਾ ਕਰਨੀ ਪਵੇਗੀ। ਇਸ ਬਾਰੇ ਮਤਾ ਪ੍ਰਤੀਨਿਧੀ ਸਭਾ ਦੀ ਨਿਆਇਕ ਮਾਮਲਿਆਂ ਦੀ ਕਮੇਟੀ ਵੱਲੋਂ ਜਾਰੀ ਕੀਤਾ ਗਿਆ ਹੈ। ਵਾਧੂ ਫੀਸ ਜ਼ਰੀਏ ਗਰੀਨ ਕਾਰਡ ਹਾਸਲ ਕਰਨ ਦੀ ਇਸ ਸੁਵਿਧਾ 2031 ਤੱਕ ਲਾਗੂ ਕੀਤੀ ਗਈ ਹੈ।