Thursday , June 30 2022

ਖੁਸ਼ੀਆਂ ਚ ਪਏ ਕੀਰਨੇ : 4 ਭੈਣਾਂ ਦੇ ਇਕਲੋਤੇ ਭਰਾ ਨੂੰ ਮੰਗਣੀ ਵਾਲੇ ਦਿਨ ਏਦਾਂ ਮਿਲੀ ਮੌਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਮੌਸਮ ਦੀ ਤਬਦੀਲੀ ਕਾਰਨ ਬਹੁਤ ਸਾਰੇ ਸੜਕ ਹਾਦਸੇ ਵਾਪਰੇ ਹਨ ਉੱਥੇ ਕੁਝ ਲੋਕਾਂ ਦੀ ਅਣਗਹਿਲੀ ਕਾਰਨ ਹੀ ਅਜਿਹੇ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ ਜਿਸ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋਣ ਦੀਆਂ ਖਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ। ਵਾਪਰਨ ਵਾਲੇ ਅਜਿਹੇ ਭਿਆਨਕ ਸੜਕ ਹਾਦਸੇ ਕਈ ਪਰਵਾਰਾਂ ਵਿੱਚ ਅਜਿਹੀ ਸੋਗ ਦੀ ਲਹਿਰ ਪੈਦਾ ਕਰ ਦਿੰਦੇ ਹਨ ਜਿੱਥੇ ਪਰਿਵਾਰ ਦੀਆਂ ਖੁਸ਼ੀਆਂ ਗਮੀਆਂ ਵਿਚ ਤਬਦੀਲ ਹੋ ਜਾਂਦੀਆਂ ਹਨ। ਜਿੱਥੇ ਖੁਸ਼ੀਆਂ ਵਿੱਚ ਲੋਕਾਂ ਵੱਲੋਂ ਕਈ ਚਾਅ ਕੀਤੇ ਜਾਂਦੇ ਹਨ ਉੱਥੇ ਹੀ ਇਹ ਖ਼ੁਸ਼ੀਆਂ ਜਦੋਂ ਗ਼ਮ ਵਿਚ ਤਬਦੀਲ ਹੁੰਦੀਆਂ ਹਨ ਤਾਂ ਘਰ ਵਿੱਚ ਖੁਸ਼ੀ ਵਾਲਾ ਮਹੌਲ ਕੀਰਨਿਆਂ ਵਿੱਚ ਤਬਦੀਲ ਹੋ ਜਾਂਦਾ ਹੈ।

ਹੁਣ ਇੱਥੇ ਖ਼ੁਸ਼ੀਆਂ ਵਿਚ ਕੀਰਨੇ ਪਏ ਹਨ ਜਿੱਥੇ ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਮੰਗਣੀ ਵਾਲੇ ਦਿਨ ਇਸ ਤਰ੍ਹਾਂ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਲਸੀਆਂ ਅਧੀਨ ਆਉਂਦੇ ਪਿੰਡ ਦੌਲਤਪੁਰ ਢੱਡਾ ਤੋਂ ਸਾਹਮਣੇ ਆਈ ਹੈ। ਜਿਥੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਸੀ, ਜਿੱਥੇ ਇਸ ਮ੍ਰਿਤਕ ਨੌਜਵਾਨ ਦੀ ਮੰਗਣੀ ਹੋਈ ਸੀ।

ਉਥੇ ਹੀ ਪਰਿਵਾਰਕ ਮੈਂਬਰਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਸੀ ਅਤੇ ਇਹ ਨੌਜਵਾਨ ਆਪਣੀ ਮੰਗਣੀ ਦੇ ਪ੍ਰੋਗਰਾਮ ਤੋਂ ਬਾਅਦ ਆਪਣੀ ਭੈਣ ਨੂੰ ਛੱਡਣ ਵਾਸਤੇ ਸ਼ਾਮ ਨੂੰ ਮੋਟਰ ਸਾਈਕਲ ਤੇ ਪਿੰਡ ਧਾਲੀਵਾਲ ਗਿਆ ਹੋਇਆ ਸੀ। ਜਿੱਥੇ ਆਪਣੀ ਭੈਣ ਨੂੰ ਛੱਡਣ ਤੋਂ ਬਾਅਦ ਇਹ ਨੌਜਵਾਨ ਵਾਪਸ ਆਪਣੇ ਪਿੰਡ ਪਰਤ ਰਿਹਾ ਸੀ ਤਾਂ ਜਦੋ ਇਹ ਦੌਲਤ ਪੁਰ ਢੱਡਾ ਪਹੁੰਚਿਆ ਤਾਂ ਇਸ ਨੌਜਵਾਨ ਦੇ ਮੋਟਰਸਾਈਕਲ ਨੂੰ ਇਕ ਤੇਜ਼ ਰਫਤਾਰ ਟਰੈਕਟਰ ਟਰਾਲੀ ਵੱਲੋਂ ਟੱਕਰ ਮਾਰ ਦਿੱਤੀ ਗਈ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਨੂੰ ਸ਼ਾਹਕੋਟ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਹਸਪਤਾਲ ਦੇ ਡਾਕਟਰਾਂ ਵੱਲੋਂ ਇਸ ਨੌਜਵਾਨ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਹਵਾਲੇ ਕੀਤਾ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਪਲਵਿੰਦਰ ਸਿੰਘ ਵਜੋਂ ਹੋਈ ਹੈ। ਵਾਪਰੇ ਇਸ ਹਾਦਸੇ ਨਾਲ ਪਰਿਵਾਰ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਗਈਆਂ ਹਨ। ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਦਾ 15 ਜਨਵਰੀ ਨੂੰ ਵਿਆਹ ਤੈਅ ਕੀਤਾ ਗਿਆ ਸੀ।