Monday , June 27 2022

ਖੂਹ ਚ ਸਵੇਰੇ ਸਵੇਰੇ ਜੋ ਦੇਖਿਆ ਗਿਆ ਸਾਰੇ ਪਾਸੇ ਹੋ ਗਈ ਲਾਲਾ ਲਾਲਾ ਪਈਆਂ ਭਾਜੜਾਂ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਨ੍ਹਾਂ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਪੈਸੇ ਦੇ ਲਾਲਚ ਵਿੱਚ ਬਹੁਤ ਸਾਰੇ ਇਨਸਾਨ ਅੰਨੇ ਹੋ ਜਾਂਦੇ ਹਨ ਅਤੇ ਆਪਣੇ ਹੋਸ਼ ਗਵਾ ਦਿੰਦੇ ਹਨ, ਜਿਨ੍ਹਾਂ ਵੱਲੋਂ ਇਸ ਪੈਸੇ ਦੀ ਖਾਤਰ ਕਿਸੇ ਦੀ ਜਾਨ ਵੀ ਲੈ ਲਈ ਜਾਂਦੀ ਹੈ। ਪੰਜਾਬ ਵਿੱਚ ਜਿੱਥੇ ਲੁੱਟ-ਖੋਹ ਚੋਰੀ ਠੱਗੀ ਅਤੇ ਧੋਖਾਧੜੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਉਥੇ ਹੀ ਲੁੱਟ ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਲੈ ਲਈ ਜਾਂਦੀ ਹੈ। ਜਿਸ ਸਦਕਾ ਉਨ੍ਹਾਂ ਦੇ ਪੈਸੇ ਉੱਪਰ ਕਬਜ਼ਾ ਕੀਤਾ ਜਾ ਸਕੇ। ਅਜਿਹੇ ਹਾਦਸਿਆਂ ਦੇ ਵਿੱਚ ਜਾਨ ਗਵਾਉਣ ਵਾਲੇ ਬਹੁਤ ਸਾਰੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਖੂਹ ਵਿੱਚ ਸਵੇਰੇ ਸਾਰਿਆਂ ਵੱਲੋਂ ਵੇਖ ਕੇ ਹੈਰਾਨੀ ਦੀ ਕੋਈ ਹੱਦ ਨਾ ਰਹੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਅਧੀਨ ਆਉਣ ਵਾਲੇ ਪਿੰਡ ਮਜਾਰਾ ਨੌਂ ਅਬਾਦ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਔਰਤ ਦੀ ਭੇਦਭਰੇ ਹਲਾਤਾਂ ਵਿਚ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਹਿਚਾਣ ਜਸਵੀਰ ਕੌਰ ਪਤਨੀ ਸੋਹਣ ਲਾਲ ਨਿਵਾਸੀ ਮੂਸਾਪੁਰ ਵਜੋਂ ਹੋਈ ਹੈ। ਜਿਸ ਦਾ ਪੇਕਾ ਪਿੰਡ ਜੱਬੋਵਾਲ ਹੈ ਅਤੇ ਉਸ ਦਾ ਪਤੀ ਇਟਲੀ ਵਿਖੇ ਰਹਿ ਰਿਹਾ ਹੈ।

ਮ੍ਰਿਤਕ ਔਰਤ ਵੱਲੋਂ ਨਵੀਂ ਇਮਾਰਤ ਪਿੰਡ ਮਜਾਰਾ ਨੌਂ ਆਬਾਦ ਵਿਖੇ ਬਣਾਈ ਜਾ ਰਹੀ ਸੀ। ਜਿੱਥੋਂ ਦੇ ਇਕ ਬੇਆਬਾਦ ਖੂਹ ਵਿੱਚੋਂ ਇਸ ਔਰਤ ਦੀ ਲਾਸ਼ ਬਰਾਮਦ ਹੋਈ। ਇਸ ਘਟਨਾ ਦੀ ਜਾਣਕਾਰੀ ਪਿੰਡ ਵਾਸੀਆਂ ਵੱਲੋਂ ਫੋਨ ਕਰਕੇ ਪੁਲਿਸ ਨੂੰ ਦਿੱਤੀ ਗਈ ਸੀ। ਕਿਉਂਕਿ ਇਕ ਦਿਨ ਪਹਿਲਾਂ ਤੋਂ ਹੀ ਇਸ ਔਰਤ ਦੀ ਭਾਲ ਕੀਤੀ ਜਾ ਰਹੀ ਸੀ। ਜੋ ਆਪਣੀ 8 ਸਾਲਾਂ ਦੀ ਬੇਟੀ ਨੂੰ ਸਕੂਲ ਛੱਡਣ ਤੋਂ ਬਾਅਦ ਲਾਪਤਾ ਦੱਸੀ ਜਾ ਰਹੀ ਸੀ। ਜੋ ਉਸ ਤੋਂ ਬਾਅਦ ਬੈਂਕ ਵਿੱਚੋਂ ਪੈਸੇ ਕਢਵਾ ਕੇ ਵਾਪਸ ਪਰਤੀ ਸੀ।

ਇਸ ਔਰਤ ਦੀ ਮੌਤ ਦੇ ਪਿੱਛੇ ਪਰਵਾਸੀ ਮਜ਼ਦੂਰ ਉਪਰ ਸ਼ੱਕ ਜਤਾਇਆ ਜਾ ਰਿਹਾ ਹੈ। ਜਿਸ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੋ ਸਕਦਾ ਹੈ। ਜਿਸ ਖਿਲਾਫ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਭਾਲ ਕੀਤੀ ਜਾ ਰਹੀ ਹੈ ਅਤੇ ਪਿੰਡ ਵਾਸੀਆਂ ਵੱਲੋਂ ਸੋਸ਼ਲ ਮੀਡੀਆ ਤੇ ਸ਼ੱਕੀ ਵਿਅਕਤੀ ਦੀਆਂ ਤਸਵੀਰਾਂ ਵੀ ਵਾਇਰਲ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜਿੱਥੇ ਇਸ ਔਰਤ ਦੀ ਗਲਾ ਘੁੱਟਣ ਕਾਰਨ ਮੌਤ ਹੋਈ ਲੱਗਦੀ ਹੈ ਉਥੇ ਹੀ ਰਿਪੋਰਟ ਆਉਣ ਤੇ ਅਸਲ ਕਾਰਨਾਂ ਦਾ ਪਤਾ ਚੱਲ ਜਾਵੇਗਾ।