Tuesday , August 3 2021

ਖੇਤੀ ਕਨੂੰਨਾਂ ਦਾ ਕਰਕੇ ਹੁਣੇ ਹੁਣੇ ਮੋਦੀ ਸਰਕਾਰ ਲਈ ਆਈ ਇਹ ਵੱਡੀ ਮਾੜੀ ਖਬਰ

ਤਾਜਾ ਵੱਡੀ ਖਬਰ

ਦੇਸ਼ ਦਾ ਅੰਨਦਾਤਾ ਇਸ ਸਮੇਂ ਆਪਣੀਆਂ ਮੰਗਾਂ ਨੂੰ ਮਨਵਾਉਣ ਦੇ ਲਈ ਸੜਕਾਂ ਉਪਰ ਉੱਤਰਿਆ ਹੋਇਆ ਹੈ। ਕਿਸਾਨੀ ਸੰਘਰਸ਼ ਸ਼ੁਰੂ ਹੋਏ ਨੂੰ 70 ਦਿਨਾਂ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਜਿਸ ਦੌਰਾਨ ਕਈ ਤਰ੍ਹਾਂ ਦੇ ਅਹਿਮ ਮੋੜ ਸਾਹਮਣੇ ਆ ਚੁੱਕੇ ਹਨ। ਕੇਂਦਰ ਸਰਕਾਰ ਦੇ ਨਾਲ ਕਿਸਾਨਾਂ ਦਾ ਚੱਲ ਰਿਹਾ ਇਹ ਵਿਵਾਦ ਲਗਾਤਾਰ ਜਾਰੀ ਹੈ ਜਿਸ ਦੇ ਹੱਲ ਵਾਸਤੇ ਹੁਣ ਤੱਕ ਕਈ ਕੋਸ਼ਿਸ਼ਾਂ ਕੀਤੀਆਂ ਜਾ ਚੁੱਕੀਆਂ ਹਨ। ਪਰ ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਫੈਸਲੇ ਲਏ ਜਾ ਰਹੇ ਹਨ ਜਿਸ ਨਾਲ ਲੋਕਾਂ ਦੇ ਵਿੱਚ ਮੋਦੀ ਸਰਕਾਰ ਪ੍ਰਤੀ ਗੁੱਸਾ ਵਧ ਰਿਹਾ ਹੈ।

ਇਸ ਗੁੱਸੇ ਦੇ ਵਧਣ ਨਾਲ ਸੰਘਰਸ਼ ਹੋਰ ਤੇਜ਼ ਹੁੰਦਾ ਜਾ ਰਿਹਾ ਹੈ ਅਤੇ ਨਤੀਜੇ ਵਜੋਂ ਮੋਦੀ ਸਰਕਾਰ ਲਈ ਨਿੱਤ ਨਵੀਆਂ ਮੁਸੀਬਤਾਂ ਖੜੀਆਂ ਹੋ ਰਹੀਆਂ ਹਨ। ਜ਼ਿਕਰਯੋਗ ਹੈ ਕਿ ਭਾਜਪਾ ਪਾਰਟੀ ਤੋਂ ਇਸ ਖੇਤੀ ਅੰਦੋਲਨ ਕਾਰਨ ਹੁਣ ਤਕ ਕਈ ਰਾਜਨੀਤਕ ਪਾਰਟੀਆਂ, ਵਿਧਾਇਕਾਂ ਅਤੇ ਸੀਨੀਅਰ ਆਗੂਆਂ ਸਮੇਤ ਕਈ ਲੋਕਾਂ ਦੂਰੀ ਬਣਾਉਂਦੇ ਹੋਏ ਸਾਥ ਛੱਡ ਦਿੱਤਾ ਹੈ। ਜਿਸ ਕਾਰਨ ਬੀਜੇਪੀ ਸਰਕਾਰ ਨੂੰ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ।

ਇਕ ਹੋਰ ਖਬਰ ਅਨੁਸਾਰ ਭਾਜਪਾ ਯੁਵਾ ਮੋਰਚਾ ਦੇ ਜ਼ਿਲਾ ਪ੍ਰਧਾਨ ਅਮਿਤ ਸਿੰਘਲ ਨੇ ਵੀ ਸ਼ੁੱਕਰਵਾਰ ਨੂੰ ਭਾਜਪਾ ਪਾਰਟੀ ਤੋਂ ਵੱਖ ਹੋਣ ਦਾ ਐਲਾਨ ਕਰ ਦਿੱਤਾ ਅਤੇ ਆਪਣਾ ਅਸਤੀਫਾ ਭਾਜਪਾ ਦੇ ਸੂਬਾ ਪ੍ਰਧਾਨ ਨੂੰ ਭੇਜ ਦਿੱਤਾ ਹੈ। ਉਹਨਾਂ ਨੇ ਆਪਣੇ ਇਸ ਅਹੁਦੇ ਤੋਂ ਅਸਤੀਫਾ ਦਿੰਦੇ ਹੋਏ ਆਖਿਆ ਕਿ ਪੰਜਾਬ ਤੋਂ ਭਾਜਪਾ ਪਾਰਟੀ ਦੇ ਆਗੂ ਕੇਂਦਰ ਸਰਕਾਰ ਦੇ ਕੈਬਨਿਟ ਮੰਤਰੀਆਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਜਾਗਰੂਕ ਕਰਨ ਤਾਂ ਜੋ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ਉਪਰ ਧਰਨੇ ਪ੍ਰਦਰਸ਼ਨ ਕਰ ਰਹੇ ਲੋਕਾਂ ਦੀ ਅਵਾਜ਼ ਨੂੰ ਸੁਣਿਆ ਜਾ ਸਕੇ ਅਤੇ ਦੇਸ਼ ਨੂੰ ਬਰਬਾਦੀ ਵੱਲ ਜਾਣ ਤੋਂ ਰੋਕਿਆ ਜਾ ਸਕੇ।

ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿੱਚ ਗੱਲ ਕਰਦੇ ਹੋਏ ਕਿਹਾ ਕਿ ਦੇਸ਼ ਵਿਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਕੁਝ ਲੋਕਾਂ ਵੱਲੋਂ ਅੰਜ਼ਾਮ ਦਿੱਤਾ ਜਾ ਰਿਹਾ ਹੈ ਅਤੇ ਮੈਂ ਇਸ ਦੀ ਸਖਤ ਨਿੰਦਾ ਕਰਦਾ ਹਾਂ। ਇਸ ਦੇ ਨਾਲ ਹੀ ਅਮਿਤ ਸਿੰਘਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਉਹ ਕਿਸਾਨਾਂ ਦੇ ਨਾਲ ਜੁੜੇ ਹੋਏ ਇਸ ਮਸਲੇ ਦਾ ਜਲਦ ਤੋਂ ਜਲਦ ਹੱਲ ਕਰਨ ਤਾਂ ਜੋ ਦੇਸ਼ ਦੀ ਅਰਥ-ਵਿਵਸਥਾ ਨੂੰ ਮੁੜ ਤੋਂ ਖੇਤੀ ਕਾਰਨ ਸਹਾਰਾ ਮਿਲ ਸਕੇ।