Sunday , June 26 2022

ਖੇਤੀ ਕਨੂੰਨਾਂ ਦੇ ਬਾਰੇ ਚ ਹੁਣ ਰਾਸ਼ਟਰਪਤੀ ਵਲੋਂ ਆ ਗਈ ਇਹ ਵੱਡੀ ਖਬਰ – ਕੀਤਾ ਗਿਆ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਸਾਲ ਕੇਂਦਰ ਸਰਕਾਰ ਵੱਲੋਂ 3 ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਜਿਸ ਵਿਚ ਆਖਿਆ ਗਿਆ ਸੀ ਕਿ ਇਸ ਨਾਲ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਹੋ ਜਾਵੇਗੀ। ਜਿਸ ਨੂੰ ਕਿਸਾਨਾਂ ਵੱਲੋਂ ਨਕਾਰਦੇ ਹੋਏ ਇਸ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਸੀ। ਕਿਉਂਕਿ ਕਿਸਾਨਾਂ ਵੱਲੋਂ ਇਹ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸੇ ਜਾ ਰਹੇ ਸਨ ਅਤੇ ਕਿਸਾਨਾਂ ਲਈ ਨੁਕਸਾਨਦਾਇਕ। ਇਸ ਲਈ ਦੇਸ਼ ਦੇ ਕਿਸਾਨਾਂ ਵੱਲੋਂ ਪਿਛਲੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕੀਤਾ ਜਾ ਰਿਹਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 19 ਨਵੰਬਰ ਨੂੰ ਗੁਰਪੁਰਬ ਮੌਕੇ ਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ।

ਹੁਣ ਖੇਤੀ ਕਾਨੂੰਨਾਂ ਦੇ ਬਾਰੇ ਰਾਸ਼ਟਰਪਤੀ ਵਲੋਂ ਆ ਗਈ ਇਹ ਵੱਡੀ ਖਬਰ, ਜਿਹਨਾਂ ਵਲੋ ਕੀਤਾ ਗਿਆ ਇਹ ਕੰਮ । ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਦੇਸ਼ ਦੇ ਰਾਸ਼ਟਰਪਤੀ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਉੱਪਰ ਆਪਣੀ ਮੋਹਰ ਲਗਾ ਦਿੱਤੀ ਗਈ ਹੈ। ਜਿੱਥੇ 29 ਨਵੰਬਰ ਨੂੰ ਸੰਸਦ ਵਿਚ ਸਰਦ ਰੁੱਤ ਸੈਸ਼ਨ ਦੇ ਸ਼ੁਰੂ ਹੋਣ ਤੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਇਹਨਾਂ ਨੂੰ ਰੱਦ ਕਰਨ ਦਾ ਮਤਾ ਪੇਸ਼ ਕੀਤਾ ਗਿਆ ਸੀ। ਜਿਸ ਨੂੰ ਦੋਹਾਂ ਸਦਨਾਂ ਵਿੱਚ ਥੋੜੀ ਬਹਿਸ ਮਗਰੋਂ ਸਾਰਿਆਂ ਦੀ ਸਹਿਮਤੀ ਨਾਲ ਰੱਦ ਕਰ ਦਿੱਤਾ ਗਿਆ ਸੀ ਅਤੇ ਰਾਸ਼ਟਰਪਤੀ ਦੀ ਮਨਜੂਰੀ ਦੇ ਲਈ ਇਨ੍ਹਾਂ ਨੂੰ ਭੇਜ ਦਿੱਤਾ ਗਿਆ ਸੀ।

ਉਥੇ ਹੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋ ਤਿੰਨੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ‘ਤੇ ਹਸਤਾਖਰ ਕਰਕੇ ਇਨ੍ਹਾਂ ਤਿੰਨਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਇਸ ਖਬਰ ਨੂੰ ਸੁਣਦੇ ਹੀ ਅੱਜ ਦੇਸ਼ ਦੇ ਕਿਸਾਨਾਂ ਵਿਚ ਖੁਸ਼ੀ ਦੇਖੀ ਨਹੀਂ ਜਾ ਰਹੀ ਹੈ। ਇਸ ਲਈ ਅੱਜ ਦਾ ਦਿਨ ਕਿਸਾਨਾਂ ਲਈ ਬਹੁਤ ਖੁਸ਼ੀ ਦਾ ਦਿਨ ਹੈ। ਕਿਉਂਕਿ ਸੋਮਵਾਰ ਨੂੰ ਹੀ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਵਾਲੇ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ ਸੀ।

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲ਼ਾ ਬਿੱਲ ਲੋਕ ਸਭਾ ਵਿਚ 29 ਨਵੰਬਰ ਨੂੰ ਚਾਰ ਮਿੰਟਾਂ ਵਿੱਚ ਹੀ ਪਾਸ ਕਰ ਦਿੱਤਾ ਗਿਆ ਸੀ, ਜਦ ਕਿ ਵਿਰੋਧੀ ਧਿਰਾਂ ਵੱਲੋਂ ਚਰਚਾ ਦੀ ਮੰਗ ਕੀਤੀ ਗਈ ਸੀ,ਉਸ ਤੋਂ ਬਾਅਦ ਇਹ ਬਿੱਲ ਰਾਜ ਸਭਾ ਵਿਚ ਕੁਝ ਬਹਿਸ ਤੋਂ ਬਾਅਦ ਪਾਸ ਕਰ ਦਿਤਾ ਗਿਆ ਸੀ। ਕਿਸਾਨਾਂ ਵਿੱਚ ਜਿੱਥੇ ਖ਼ੁਸ਼ੀ ਹੈ ਉਥੇ ਹੀ ਕਿਸਾਨਾਂ ਵੱਲੋਂ ਆਪਣੀਆਂ ਕੁਝ ਹੋਰ ਮੰਗਾਂ ਨੂੰ ਪੂਰੇ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।