Saturday , January 29 2022

ਖੇਤ ਵਿਚ ਵੱਟ ਪਾਉਣ ਦਾ ਕਰਕੇ ਵਾਪਰ ਗਿਆ ਵੱਡਾ ਕਾਂਡ ਇਲਾਕੇ ਚ ਪਿਆ ਮਾਤਮ – ਮਚੀ ਹਾਹਾਕਾਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਸਾਰੇ ਕਿਸਾਨ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਬੈਠੇ ਹੋਏ ਹਨ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਵਿਵਾਦਤ ਕਾਲੇ ਕਨੂੰਨਾਂ ਨੂੰ ਰੱਦ ਕਰਵਾਏ ਜਾਣ ਦੀ ਮੰਗ ਕਰ ਰਹੇ ਹਨ। ਜਿਸ ਵਾਸਤੇ ਸਾਰੇ ਦੇਸ਼ ਦੇ ਕਿਸਾਨ ਇਕਜੁੱਟ ਹੋ ਕੇ ਇਸ ਸੰਘਰਸ਼ ਵਿਚ ਇੱਕ ਦੂਸਰੇ ਦੇ ਨਾਲ ਸਮਰਥਨ ਕਰ ਰਹੇ ਹਨ। ਉਥੇ ਹੀ ਪੰਜਾਬ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਕਈ ਝਗੜੇ ਵੀ ਸਾਹਮਣੇ ਆ ਜਾਂਦੇ ਹਨ। ਜਿੱਥੇ ਇਕ ਛੋਟੀ ਜਹੀ ਗੱਲ ਨੂੰ ਲੈ ਕੇ ਵਿਵਾਦ ਏਨਾ ਜ਼ਿਆਦਾ ਵਧ ਜਾਂਦਾ ਹੈ ਕਿ ਕਿਸੇ ਦੀ ਜਾਨ ਤੱਕ ਵੀ ਚਲੀ ਜਾਂਦੀ ਹੈ।

ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਵਿੱਚ ਗਹਿਰਾ ਡਰ ਪੈਦਾ ਕਰ ਦਿੱਤਾ ਹੈ ਜਿੱਥੇ ਇਕ ਛੋਟਾ ਜਿਹਾ ਵਿਵਾਦ ਕਈ ਘਰਾਂ ਦੇ ਚਿਰਾਗ ਬੁਝਾ ਦਿੰਦਾ ਹੈ। ਹੁਣ ਪੰਜਾਬ ਵਿਚ ਏਥੇ ਖੇਤ ਵਿਚ ਵੱਟ ਪਾਉਣ ਦਾ ਕਰਕੇ ਵਾਪਰ ਗਿਆ ਵੱਡਾ ਕਾਂਡ, ਜਿਸ ਕਾਰਨ ਇਲਾਕੇ ਚ ਪਿਆ ਮਾਤਮ , ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਖਬਰ ਜ਼ਿਲ੍ਹਾ ਬਠਿੰਡਾ ਦੇ ਅਧੀਨ ਆਉਣ ਵਾਲੇ ਪਿੰਡ ਭੂੰਦੜ ਤੋਂ ਸਾਹਮਣੇ ਆਈ ਹੈ।

ਜਿੱਥੇ ਵਾਪਰੇ ਇੱਕ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਤਿੰਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਦੱਸਿਆ ਗਿਆ ਹੈ ਕਿ ਇਹ ਸਾਰਾ ਹਾਦਸਾ ਖੇਤ ਵਿਚ ਵੱਟ ਪਾਉਣ ਦੇ ਝਗੜੇ ਕਾਰਨ ਹੋਇਆ, ਦੋ ਧਿਰਾਂ ਵਿਚਕਾਰ ਹੋਈ ਲੜਾਈ ਵਿੱਚ ਭਾਰੀ ਨੁਕਸਾਨ ਹੋਇਆ ਹੈ । ਪਿੰਡ ਭੂੰਦੜ ਵਿੱਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਦੂਜੀ ਧਿਰ ਨੇ ਤੇਜ਼ਧਾਰ ਹਥਿਆਰਾਂ ਨਾਲ ਇਕ ਨੌਜਵਾਨ ਦੀ ਜੀਵਨ ਲੀਲਾ ਸਮਾਪਤ ਕਰ ਦਿੱਤੀ ਹੈ।

ਉੱਥੇ ਹੀ ਇਸ ਘਟਨਾ ਵਿੱਚ 3 ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਥਾਣਾ ਬਾਲਿਆਂਵਾਲੀ ਵਲੋਂ ਮੌਕੇ ਤੇ ਪਹੁੰਚ ਕੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਥੇ ਹੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।