Saturday , January 22 2022

ਗੁਰਦਵਾਰਾ ਸਾਹਿਬ ਮੱਥਾ ਟੇਕਣ ਗਈ ਬੱਚੀ ਬਾਰੇ ਆਈ ਇਹ ਵੱਡੀ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਜਿੱਥੇ ਆਏ ਦਿਨ ਵਾਪਰਨ ਵਾਲੀਆ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਉਥੇ ਹੀ ਚੋਰੀ ਠੱਗੀ ਲੁੱਟ-ਖੋਹ ਅਤੇ ਅਗਵਾ ਵਰਗੇ ਕੇਸ ਵੀ ਲਗਾਤਾਰ ਵਧ ਰਹੇ ਹਨ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਬਹੁਤ ਸਾਰੇ ਲੋਕਾਂ ਉਪਰ ਅਜਿਹੀਆਂ ਘਟਨਾਵਾਂ ਦਾ ਡਰ ਵੀ ਵੇਖਿਆ ਜਾ ਰਿਹਾ ਹੈ। ਜਿੱਥੇ ਬੱਚਿਆਂ ਨਾਲ ਜੁੜੀਆਂ ਹੋਈਆਂ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਉੱਥੇ ਹੀ ਬਹੁਤ ਸਾਰੇ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਿਚ ਨਜ਼ਰ ਆ ਰਹੇ ਹਨ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਵਰਤੀ ਜਾਂਦੀ ਚੌਕਸੀ ਨੂੰ ਲੈ ਕੇ ਵੀ ਕਈ ਸਵਾਲ ਖੜੇ ਹੋ ਰਹੇ ਹਨ।

ਪੰਜਾਬ ਵਿਚ ਜਿਥੇ ਬੱਚਿਆਂ ਨਾਲ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਉਥੇ ਹੀ ਬੱਚਿਆਂ ਦੇ ਅਗਵਾਹ ਕਰਨ ਦੇ ਵੀ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿੱਥੇ ਬਹੁਤ ਸਾਰੇ ਦੋਸ਼ੀਆਂ ਵੱਲੋਂ ਬੱਚਿਆਂ ਨਾਲ ਗਲਤ ਕੰਮ ਕਰਕੇ ਉਨ੍ਹਾਂ ਦੀ ਹੱਤਿਆ ਤੱਕ ਵੀ ਕਰ ਦਿੱਤੀ ਜਾਦੀ ਹੈ। ਹੁਣ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਬੱਚੀ ਬਾਰੇ ਇਹ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ੍ਰੀ ਗੋਇੰਦਵਾਲ ਸਾਹਿਬ ਤੋਂ ਸਾਹਮਣੇ ਆਈ ਹੈ।

ਜਿੱਥੇ ਇੱਕ ਛੇ ਸਾਲਾ ਬੱਚੀ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਸੀ ਜਿਸ ਦੀ ਭੇਦ-ਭਰੇ ਹਲਾਤਾ ਵਿੱਚ ਲਾਪਤਾ ਹੋ ਜਾਣ ਦੀ ਖਬਰ ਕਾਰਨ ਬੱਚੀ ਦੀ ਮਾਂ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਬੱਚੀ ਦੀ ਭਾਲ ਕੀਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬੱਚੇ ਦੀ ਮਾਤਾ ਨੇ ਦੱਸਿਆ ਹੈ ਕਿ ਉਸਦੀ 6 ਸਾਲਾ ਬੱਚੀ ਪ੍ਰਵੀਨ ਕੌਰ ਗੁਰਦੁਆਰਾ ਬਾਓਲੀ ਸਾਹਿਬ ਵਿੱਚ ਮੱਥਾ ਟੇਕਣ ਲਈ ਗਈ ਸੀ, ਜਿਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਈ। ਉਨ੍ਹਾਂ ਨੂੰ ਸ਼ੱਕ ਹੋ ਰਿਹਾ ਹੈ ਕਿ ਕੋਈ ਬੱਚੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ ਹੈ।

ਮਾਂ ਵੱਲੋਂ ਆਪਣੀ ਬੱਚੀ ਦੀ ਭਾਲ ਲਈ ਪੁਲਿਸ ਮੁਖੀ ਹਰਵਿੰਦਰ ਸਿੰਘ ਕੋਲ ਵੀ ਮਦਦ ਦੀ ਗੁਹਾਰ ਲਗਾਈ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਬੱਚੀ ਦੀ ਭਾਲ ਵਾਸਤੇ ਹੁਣ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ। ਜਿਸ ਬਾਰੇ ਸਾਰੇ ਪੁਲਿਸ ਥਾਣਿਆਂ ਵਿੱਚ ਸੂਚਿਤ ਕੀਤਾ ਗਿਆ ਹੈ। ਬੱਚੀ ਦੀ ਮਾਂ ਨੇ ਦੱਸਿਆ ਕਿ ਉਸ ਦੇ ਪਤੀ ਨਾਲ ਅਣਬਣ ਹੋਣ ਕਾਰਨ ਉਹ ਆਪਣੀ ਬੱਚੀ ਦੇ ਨਾਲ ਕਿਰਾਏ ਤੇ ਮਕਾਨ ਵਿੱਚ ਰਹਿ ਰਹੀ ਹੈ।