Monday , October 18 2021

ਗੁਰਨਾਮ ਸਿੰਘ ਚੜੂਨੀ ਬਾਰੇ ਆਈ ਅਜਿਹੀ ਖਬਰ ਸੁਣ ਸਭ ਰਹਿ ਗਏ ਹੈਰਾਨ – ਫ਼ਿਲਮੀ ਸਟਾਈਲ ਚ ਕੀਤਾ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨੀਂ ਉਤਰਪਰਦੇਸ਼ ਦੇ ਲਖੀਮਪੁਰ ਵਿੱਚ ਬਹੁਤ ਸਾਰੇ ਕਿਸਾਨਾਂ ਵੱਲੋਂ ਉਪ ਮੁੱਖ ਮੰਤਰੀ ਦਾ ਉਸ ਸਮੇਂ ਵਿਰੋਧ ਕੀਤਾ ਜਾ ਰਿਹਾ ਸੀ ਜਿਸ ਸਮੇਂ ਉਨ੍ਹਾਂ ਵੱਲੋਂ ਇਕ ਪ੍ਰਾਜੈਕਟ ਦਾ ਉਦਘਾਟਨ ਕੀਤਾ ਜਾਣਾ ਸੀ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਜਾਣ ਦੇ ਮਕਸਦ ਨਾਲ ਉਪ ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਉਸ ਦਾ ਵਿਰੋਧ ਕੀਤਾ ਜਾ ਰਿਹਾ ਸੀ। ਉਸ ਸਮੇਂ ਭਾਜਪਾ ਵਿਧਾਇਕ ਦੇ ਬੇਟੇ ਵੱਲੋਂ ਬਹੁਤ ਸਾਰੇ ਕਿਸਾਨਾਂ ਉਪਰ ਗੱਡੀ ਚੜ੍ਹਾ ਦਿੱਤੀ ਗਈ, ਜਿਸ ਕਾਰਨ 4 ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਬਹੁਤ ਸਾਰੇ ਜ਼ਖਮੀ ਹੋ ਗਏ ਸਨ। ਇਸ ਹਾਦਸੇ ਨੂੰ ਲੈ ਕੇ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਉੱਥੇ ਪਹੁੰਚ ਕੀਤੀ ਗਈ ਹੈ ਅਤੇ ਇਸ ਦਾ ਵਿਰੋਧ ਕੀਤਾ ਗਿਆ ਹੈ ਉਥੇ ਹੀ ਸਿਆਸੀ ਪਾਰਟੀਆਂ ਵੱਲੋਂ ਵੀ ਇਸ ਘਟਨਾ ਦੀ ਨਿੰਦਾ ਕੀਤੀ ਗਈ ਹੈ।

ਹੁਣ ਗੁਰਨਾਮ ਸਿੰਘ ਚੜੂਨੀ ਵੱਲੋਂ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ। ਜਿੱਥੇ ਬਹੁਤ ਸਾਰੇ ਕਿਸਾਨ ਆਗੂਆਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਲਖੀਮਪੁਰ ਪਹੁੰਚਣ ਤੋਂ ਉਤਰ ਪ੍ਰਦੇਸ਼ ਦੀ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਰੋਕਿਆ ਜਾ ਰਿਹਾ ਹੈ। ਉੱਥੇ ਹੀ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਫ਼ਿਲਮੀ ਸਟਾਈਲ ਵਿੱਚ ਭੇਸ ਬਦਲ ਕੇ ਲਖੀਮਪੁਰ ਪਹੁੰਚ ਕੀਤੀ ਗਈ ਹੈ। ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਅੱਗੇ ਜਾਣ ਤੋਂ ਰੋਕਿਆ ਗਿਆ ਸੀ।

ਉੱਥੇ ਹੀ ਕਿਸਾਨ ਗੁਰਨਾਮ ਸਿੰਘ ਚੜੂਨੀ ਵੱਲੋਂ ਇਸ ਹਾਦਸੇ ਵਿੱਚ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਨਾਲ ਮੁਲਾਕਾਤ ਵੀ ਕੀਤੀ ਗਈ ਹੈ। ਯੂਪੀ ਸਰਕਾਰ ਵੱਲੋਂ ਜਿਥੇ ਪਹਿਲਾਂ ਪ੍ਰਿਅੰਕਾ ਗਾਂਧੀ ਰਾਹੁਲ ਗਾਂਧੀ ਨੂੰ ਵੀ ਜਾਣ ਨਹੀਂ ਦਿੱਤਾ ਗਿਆ ਸੀ ਅਤੇ ਪ੍ਰਿਯੰਕਾ ਗਾਂਧੀ ਨੂੰ ਹਿਰਾਸਤ ਵਿਚ ਲਿਆ ਗਿਆ ਸੀ। ਉਥੇ ਹੀ ਉਨ੍ਹਾਂ ਉੱਪਰ ਲੱਗੀ ਰੋਕ ਨੂੰ ਹਟਾਇਆ ਗਿਆ ਹੈ ਅਤੇ ਬੁੱਧਵਾਰ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਸੀ। ਜਿੱਥੇ ਪਹਿਲਾਂ ਪੁਲਸ ਪ੍ਰਸ਼ਾਸਨ ਵੱਲੋਂ ਵਾਹਨਾਂ ਨੂੰ ਰੋਕ ਕੇ ਉੱਥੇ ਜਾਣ ਤੋਂ ਰੋਕਿਆ ਜਾ ਰਿਹਾ ਸੀ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਸੀ।

ਉੱਥੇ ਹੀ ਗੁਰਨਾਮ ਸਿੰਘ ਚੜੂਨੀ ਵੱਲੋਂ ਪੁਲਿਸ ਨੂੰ ਚਕਮਾ ਦੇ ਦਿੱਤਾ ਗਿਆ ਅਤੇ ਲਖੀਮਪੁਰ ਪਹੁੰਚਣ ਵਿੱਚ ਕਾਮਯਾਬ ਹੋ ਗਏ ਸਨ। ਅੱਜ ਸੁਪਰੀਮ ਕੋਰਟ ਵੱਲੋਂ ਲਖੀਮਪੁਰ ਖੀਰੀ ਦੇ ਮਾਮਲੇ ਨੂੰ ਲੈ ਕੇ ਨੋਟਿਸ ਲਿਆ ਗਿਆ ਹੈ ਤੇ ਅਜ ਸੁਣਵਾਈ ਹੋਈ ਹੈ।