Saturday , June 25 2022

ਗੰਨੇ ਦੀ ਭਰੀ ਟਰਾਲੀ ਚ ਕਰੰਟ ਆਉਣ ਕਾਰਨ ਵਾਪਰ ਗਿਆ ਇਹ ਕਹਿਰ – ਇਲਾਕੇ ਚ ਪਿਆ ਸੋਗ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਿੱਥੇ ਸਭ ਸਿਆਸੀ ਪਾਰਟੀਆਂ ਵੱਲੋਂ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਲੋਕਾਂ ਨੂੰ ਸਸਤੀ ਬਿਜਲੀ ਮੁਹਈਆ ਕਰਵਾਉਣ ਦੇ ਵਾਅਦੇ ਵੀ ਕੀਤੇ ਜਾ ਰਹੇ ਹਨ। ਜਿੱਥੇ ਸਭ ਪਾਰਟੀਆਂ ਵੱਲੋਂ ਲੋਕਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਥੇ ਹੀ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਵੱਖ ਵੱਖ ਵਿਭਾਗਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ ਜਿੰਨਾ ਦੀ ਅਣਗਹਿਲੀ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ। ਲੋਕਾਂ ਦੀ ਸੁਰੱਖਿਆ ਨੂੰ ਛੱਡ ਕੇ ਸਿਰਫ ਤੇ ਸਿਰਫ ਵੋਟਾਂ ਨੂੰ ਲੈ ਕੇ ਸਰਕਾਰ ਵੱਲੋਂ ਐਲਾਨ ਕੀਤੇ ਜਾਣ ਦੀ ਝੜੀ ਲਗਾਈ ਹੋਈ ਹੈ। ਉਥੇ ਹੀ ਬਿਜਲੀ ਵਿਭਾਗ ਦੀ ਅਣਗਿਹਲੀ ਦੇ ਸਦਕਾ ਅਜਿਹੀ ਭਿਆਨਕ ਹਾਦਸੇ ਵਾਪਰ ਰਹੇ ਹਨ ਜਿਸ ਕਾਰਨ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਵਾਲੇ ਲੋਕਾਂ ਦੀ ਕਵੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ ਜੋ ਪਰਿਵਾਰ ਦੀ ਰੋਜ਼ੀ ਰੋਟੀ ਦਾ ਇੱਕੋ ਇੱਕ ਜਰੀਆ ਹੁੰਦੇ ਹਨ।

ਹੁਣ ਗੰਨੇ ਦੀ ਭਰੀ ਟਰਾਲੀ ਵਿੱਚ ਕਰੰਟ ਆਉਣ ਕਾਰਨ ਕਹਿਰ ਵਾਪਰਿਆ ਹੈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮਲੋਹ ਸ਼ਹਿਰ ਦੇ ਅਧੀਨ ਪੈਂਦੇ ਪਿੰਡ ਸੋਟੀ ਤੋਂ ਸਾਹਮਣੇ ਆਇਆ ਹੈ। ਜਿੱਥੇ ਖੇਤਾਂ ਵਿੱਚ ਗੰਨੇ ਨਾਲ ਭਰੀ ਹੋਈ ਟਰੈਕਟਰ-ਟਰਾਲੀ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿੱਚ ਆ ਗਈ। ਜਿਸ ਕਾਰਨ ਟਰੈਕਟਰ-ਟਰਾਲੀ ਚਾਲਕ ਜਗਤਾਰ ਸਿੰਘ ਸੋਟੀ 46 ਸਾਲਾਂ ਦੀ ਕਰੰਟ ਲੱਗਣ ਕਾਰਨ ਘਟਨਾ ਸਥਾਨ ਤੇ ਹੀ ਮੌਤ ਹੋ ਗਈ।

ਜਿੱਥੇ ਮ੍ਰਿਤਕ ਇੱਕ ਛੋਟੇ ਦਰਜੇ ਦਾ ਕਿਸਾਨ ਸੀ ਉਥੇ ਹੀ ਉਹ ਆਪਣੇ ਪਰਿਵਾਰ ਵਿੱਚ ਦੋ ਧੀਆਂ ਅਤੇ ਇੱਕ ਪੁੱਤਰ ਨੂੰ ਛੱਡ ਗਿਆ ਹੈ। ਇਸ ਕਿਸਾਨ ਵੱਲੋਂ ਹੀ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕੀਤਾ ਜਾ ਰਿਹਾ ਸੀ। ਬਿਜਲੀ ਵਿਭਾਗ ਦੀ ਅਣਗਹਿਲੀ ਦੇ ਕਾਰਨ ਵਾਪਰੇ ਇਸ ਹਾਦਸੇ ਵਿਚ ਜਿਥੇ ਇਸ ਕਿਸਾਨ ਦੀ ਮੌਤ ਹੋ ਗਈ ਹੈ।

ਉਥੇ ਵੀ ਪਿੰਡ ਵਾਲਿਆਂ ਵੱਲੋਂ ਦੱਸਿਆ ਗਿਆ ਹੈ ਕਿ ਖੇਤਾਂ ਵਿੱਚ ਲਮਕ ਰਹੀਆਂ ਇਹਨਾਂ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਕਰਨ ਵਾਸਤੇ ਬਿਜਲੀ ਵਿਭਾਗ ਨੂੰ ਕਈ ਵਾਰ ਆਖਿਆ ਜਾ ਚੁੱਕਿਆ ਸੀ। ਪਰ ਵਿਭਾਗ ਵੱਲੋਂ ਇਨ੍ਹਾਂ ਉਪਰ ਧਿਆਨ ਨਹੀਂ ਦਿੱਤਾ ਗਿਆ। ਉੱਥੇ ਹੀ ਹੁਣ ਪਿੰਡ ਵਾਸੀਆਂ ਵੱਲੋਂ ਇਸ ਪਰਿਵਾਰ ਦੀ ਮਦਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਕਿਉਂਕਿ ਇਸ ਕਿਸਾਨ ਵੱਲੋਂ ਲਗਾਤਾਰ ਕਿਸਾਨ ਮੋਰਚੇ ਵਿੱਚ ਵੀ ਸਹਿਯੋਗ ਦਿੱਤਾ ਗਿਆ ਹੈ।