Thursday , January 27 2022

ਘਰ ਦੀ ਛੱਤ ਤੋਂ ਸਾਬਕਾ ਸਰਪੰਚ ਨੂੰ ਮਿਲੀ ਇਸ ਤਰਾਂ ਮੌਤ , ਸਾਰੇ ਇਲਾਕੇ ਚ ਛਾਇਆ ਸੋਗ

ਤਾਜਾ ਵੱਡੀ ਖਬਰ

ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ।ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਦੇ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਇਸ ਸਾਲ ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਸਾਲ ਇੱਕ ਤਾਂ ਕਰੋਨਾ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਇਨ੍ਹਾਂ ਲੋਕਾਂ ਦੇ ਜਾਣ ਨਾਲ ਵੱਖ ਵੱਖ ਖੇਤਰਾਂ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ।

ਹੁਣ ਇੱਕ ਸਾਬਕਾ ਸਰਪੰਚ ਦੇ ਘਰ ਦੀ ਛੱਤ ਡਿੱਗਣ ਕਾਰਨ ਮੌਤ ਹੋਣ ਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧੂਤ ਖੁਰਦ ਵਿੱਚ ਇੱਕ ਸਾਬਕਾ ਕਾਂਗਰਸੀ ਸਰਪੰਚ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਾਬਕਾ ਸਰਪੰਚ ਗੁਰਚਰਨ ਸਿੰਘ ਮੌਜੂਦਾ ਸੱਤਾਧਾਰੀ ਪਾਰਟੀ ਕਾਂਗਰਸ ਨਾਲ ਸਬੰਧ ਰੱਖਦਾ ਸੀ। ਸਾਬਕਾ ਸਰਪੰਚ ਦੇ ਘਰ ਵਿੱਚ ਹੀ ਉਸਾਰੀ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਹੀ ਪਿੰਡ ਦੇ ਸਾਬਕਾ ਸਰਪੰਚ ਗੁਰਬਚਨ ਸਿੰਘ ਆਪਣੇ ਘਰ ਦੀ ਛੱਤ ਤੇ ਕਿਸੇ ਕੰਮ ਲਈ ਗਏ ਹੋਏ ਸਨ।

ਇਸ ਦੌਰਾਨ ਹੀ ਉਸਾਰੀ ਅਧੀਨ ਛੱਤ ਡਿੱਗਣ ਕਾਰਨ ਇਹ ਘਟਨਾ ਵਾਪਰ ਗਈ। ਡਿੱਗਣ ਸਾਰ ਹੀ ਸਰਪੰਚ ਗੁਰਬਚਨ ਸਿੰਘ ਦੇ ਸਿਰ ਤੇ ਡੂੰਘੀ ਸੱਟ ਲੱਗ ਗਈ। ਇਸ ਤੇ ਉਨ੍ਹਾਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਸਰਪੰਚ ਗੁਰਬਚਨ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਮ੍ਰਿਤਕ ਸਰਪੰਚ 52 ਵਰ੍ਹਿਆਂ ਦੇ ਸਨ। ਉਨ੍ਹਾਂ ਦੀ ਮੌਤ ਦੀ ਖਬਰ ਮਿਲਦੇ ਹੀ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਹਲਕਾ ਸ਼ਾਮਚੁਰਾਸੀ,ਜ਼ਿਲ੍ਹਾ ਯੂਥ ਕਾਂਗਰਸ ਦੇ ਜ਼ਿਲ੍ਹਾ ਸਰਪੰਚ ਦਮਨਦੀਪ ਸਿੰਘ ਬਿੱਲਾ ਨਰਿਆਲ, ਵਿਧਾਇਕ ਪਵਨ ਕੁਮਾਰ ਆਦੀਆ,ਪਿੰਡ ਦੇ ਉੱਘੇ ਸਮਾਜ ਸੇਵਕ ਚੌਧਰੀ ਹਰਦੇਵ ਸਿੰਘ ਧੂਤ ਅਤੇ ਚੌਧਰੀ ਕਮਲ ਧੂਤ ਤੇ ਇਲਾਕੇ ਦੇ ਹੋਰ ਸਿਆਸੀ ਆਗੂਆਂ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮ੍ਰਿਤਕ ਸਰਪੰਚ ਆਪਣੇ ਪਿੱਛੇ ਪਤਨੀ ਦੋ ਪੁੱਤਰ ਅਤੇ ਦੋ ਧੀਆਂ ਨੂੰ ਛੱਡ ਗਿਆ ਹੈ।