Friday , December 3 2021

ਚਲ ਰਹੇ ਕਿਸਾਨ ਸੰਘਰਸ਼ ਵਿਚਕਾਰ-ਮੋਦੀ ਸਰਕਾਰ ਲਈ ਆਈ ਮਾੜੀ ਖਬਰ, ਲੱਗਾ ਇਹ ਵੱਡਾ ਝੱਟਕਾ

ਆਈ ਤਾਜਾ ਵੱਡੀ ਖਬਰ

ਭਾਰਤ ਵਿਚ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਜਿਥੇ ਲੋਕਾਂ ਵੱਲੋਂ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਇਸ ਵਿਰੋਧ ਕਾਰਨ ਭਾਜਪਾ ਨੂੰ ਕਈ ਜਗਹਾ ਤੇ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਦਿਨੀਂ ਪੰਜਾਬ ਦੇ ਵਿਚ ਵੀ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਜਿੱਥੇ ਕਾਂਗਰਸ ਦਾ ਦ-ਬ-ਦ-ਬਾ ਬਣਿਆ ਰਿਹਾ ਉਥੇ ਹੀ ਭਾਜਪਾ ਦੇ ਉਮੀਦਵਾਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਕਿਉਂਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਗਠਜੋੜ ਟੁੱਟ ਜਾਣ ਕਾਰਨ ਭਾਜਪਾ ਤੇ ਅਕਾਲੀ ਦਲ ਵੱਲੋਂ ਆਪਣੇ ਆਪਣੇ ਚੋਣ ਨਿਸ਼ਾਨ ਤੇ ਹੀ ਚੋਣ ਲ-ੜੀ ਗਈ ਸੀ।

ਇਸ ਦਾ ਫਾਇਦਾ ਕਾਂਗਰਸ ਪਾਰਟੀ ਨੂੰ ਹੋਇਆ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਲਗਾ ਤਾਰ ਭਾਜਪਾ ਦੇ ਆਗੂਆਂ ਦਾ ਘਿਰਾਉ ਕੀਤਾ ਜਾ ਰਿਹਾ ਹੈ। ਉਥੇ ਹੀ ਭਾਜਪਾ ਦੇ ਬਹੁਤ ਸਾਰੇ ਆਗੂਆਂ ਵੱਲੋਂ ਭਾਜਪਾ ਨਾਲ ਨਾਤਾ ਤੋ-ੜ ਕੇ ਕਾਂਗਰਸ ਦਾ ਪੱਲਾ ਫੜ੍ਹਿਆ ਗਿਆ ਹੈ। ਹੁਣ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਦੇ ਦੌਰਾਨ ਹੀ ਮੋਦੀ ਸਰਕਾਰ ਲਈ ਮਾੜੀ ਖਬਰ ਸਾਹਮਣੇ ਆਈ ਹੈ। ਜਿਸ ਨਾਲ ਭਾਜਪਾ ਨੂੰ ਇਕ ਵਾਰ ਫਿਰ ਤੋਂ ਵੱਡਾ ਝਟਕਾ ਲੱਗਾ ਹੈ।

ਪਿਛਲੇ ਦਿਨੀਂ ਦਿੱਲੀ ਨਗਰ ਨਿਗਮ ਦੀਆਂ ਹੋਈਆਂ ਜਿਮਨੀ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪੰਜ ਸੀਟਾਂ ਤੇ ਚੋਣਾਂ ਦਿੱਲੀ ਵਿੱਚ ਕਰਵਾਈਆਂ ਗਈਆਂ ਸਨ। ਪੰਜਾਬ ਤੋਂ ਬਾਅਦ ਹੁਣ ਭਾਜਪਾ ਨੂੰ ਦਿੱਲੀ ਦੀਆਂ ਇਨ੍ਹਾਂ ਚੋਣਾਂ ਵਿੱਚ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਥੇ ਹੀ ਚਾਰ ਸੀਟਾਂ ਤੇ ਆਮ ਆਦਮੀ ਪਾਰਟੀ ਵੱਲੋ ਜਿੱਤ ਦਰਜ ਕੀਤੀ ਗਈ ਹੈ। ਇੱਕ ਸੀਟ ਤੇ ਕਾਂਗਰਸ ਕਬਜ਼ਾ ਕਰਨ ਵਿੱਚ ਕਾਮਯਾਬ ਰਹੀ ਹੈ। ਜਿਸ ਨੇ ਪੂਰਬੀ ਚੌਹਾਨ ਬਾਂਗਰ ਤੋਂ ਜਿੱਤ ਪ੍ਰਾਪਤ ਕੀਤੀ ਹੈ ।

ਇਸ ਖੇਤਰ ਤੋਂ ਕਾਂਗਰਸ ਉਮੀਦਵਾਰ ਚੌਧਰੀ ਜ਼ੁਬੇਰ ਅਹਿਮਦ ਵੱਲੋਂ ਚੋਣ ਲੜੀ ਗਈ ਸੀ। ਉਥੇ ਹੀ ਤਰਲੋਕ ਪੁਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਜੇ ਕੁਮਾਰ ਵੱਲੋਂ 4986 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਗਈ। ਕਲਿਆਣ ਪੁਰੀ ਵਿਚ 7043 ਵੋਟਾਂ ਦੇ ਫਰਕ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਧਿਰੇਂਦਰ ਕੁਮਾਰ ਨੇ ਜਿੱਤ ਪ੍ਰਾਪਤ ਕੀਤੀ ਹੈ। ਰੋਹਿਨੀ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਮ ਚੰਦਰ, ਤੇ ਸ਼ਾਲੀਮਾਰ ਬਾਗ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸੁਨੀਤਾ ਮਿਸ਼ਰਾ ਨੇ ਜਿੱਤ ਪ੍ਰਾਪਤ ਕੀਤੀ ਹੈ।