Tuesday , June 28 2022

ਚਾਵਾਂ ਨਾਲ ਆਸਟ੍ਰੇਲੀਆ ਭੇਜੀ ਘਰਵਾਲੀ ਨੇ ਜਾ ਕੇ ਕਰਤਾ ਅਜਿਹਾ ਕੰਮ – ਉਡੇ ਘਰਵਾਲੇ ਦੇ ਹੋਸ਼

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬੇਰੁਜਗਾਰੀ ਦੇ ਚਲਦੇ ਹੋਏ ਅੱਜ ਦੀ ਨੌਜਵਾਨ ਪੀੜ੍ਹੀ ਵੱਲੋਂ ਵਿਦੇਸ਼ ਜਾਣ ਦਾ ਰੁਝਾਨ ਦਿਨੋ-ਦਿਨ ਵਧ ਰਿਹਾ ਹੈ ਜਿਸ ਵਾਸਤੇ ਨੌਜਵਾਨ ਪੀੜ੍ਹੀ ਵੱਲੋਂ ਵਿਦੇਸ਼ ਜਾਣ ਲਈ ਵੱਖ ਵੱਖ ਰਸਤੇ ਅਪਣਾਏ ਜਾ ਰਹੇ ਹਨ। ਪੰਜਾਬ ਦੇ ਬਹੁਤ ਸਾਰੇ ਨੌਜਵਾਨ ਜਿਥੇ ਸਿੱਧੇ ਅਤੇ ਅਸਿੱਧੇ ਤੌਰ ਤੇ ਵਿਦੇਸ਼ ਜਾਣ ਨੂੰ ਪਹਿਲ ਦੇ ਰਹੇ ਹਨ ਉੱਥੇ ਹੀ ਬਹੁਤ ਸਾਰੇ ਪ੍ਰਵਾਰਾਂ ਵੱਲੋਂ ਆਪਣੇ ਬੱਚਿਆਂ ਦੇ ਵਿਆਹ ਕਰਕੇ ਉਨ੍ਹਾਂ ਨੂੰ ਵਿਦੇਸ਼ ਵੀ ਭੇਜਿਆ ਜਾ ਰਿਹਾ ਹੈ। ਜਿਸ ਵਿਚ ਬਹੁਤ ਸਾਰੇ ਧੋਖਾਧੜੀ ਦੇ ਮਾਮਲੇ ਵੀ ਸਾਹਮਣੇ ਆ ਜਾਂਦੇ ਹਨ। ਜਿੱਥੇ ਲੜਕੀ ਵੱਲੋਂ ਆਈਲਸ ਕੀਤੀ ਜਾਂਦੀ ਹੈ ਅਤੇ ਵਿਆਹ ਤੋਂ ਬਾਅਦ ਸਹੁਰਾ ਪਰਿਵਾਰ ਵੱਲੋਂ ਸਾਰਾ ਖਰਚਾ ਕਰਕੇ ਉਸ ਲੜਕੀ ਨੂੰ ਪੜ੍ਹਾਈ ਕਰਨ ਵਾਸਤੇ ਵਿਦੇਸ਼ ਭੇਜਿਆ ਜਾਂਦਾ ਹੈ, ਜਿਸ ਤੋਂ ਬਾਅਦ ਵਿੱਚ ਉਨ੍ਹਾਂ ਦਾ ਲੜਕਾ ਵੀ ਵਿਦੇਸ਼ ਜਾ ਸਕਦਾ ਹੈ।

ਉੱਥੇ ਹੀ ਬਹੁਤ ਸਾਰੀਆਂ ਲੜਕੀਆਂ ਵੱਲੋਂ ਵਿਦੇਸ਼ ਜਾ ਕੇ ਆਪਣੇ ਪਤੀ ਨੂੰ ਬੁਲਾਉਣ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ। ਹੁਣ ਚਾਵਾਂ ਨਾਲ ਆਸਟ੍ਰੇਲੀਆ ਭੇਜੀ ਘਰਵਾਲੀ ਵੱਲੋਂ ਜਾ ਕੇ ਅਜਿਹਾ ਕੰਮ ਕੀਤਾ ਗਿਆ ਹੈ ਕਿ ਲੋਕਾਂ ਦੇ ਸੁਣ ਕੇ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜ਼ੀਰਾ ਤੋਂ ਸਾਹਮਣੇ ਆਈ ਹੈ। ਜਿੱਥੇ ਆਸਟ੍ਰੇਲੀਆ ਗਈ ਲੜਕੀ ਵੱਲੋਂ ਆਪਣੇ ਸਹੁਰਾ ਪਰਿਵਾਰ ਨਾਲ 22 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ।

ਪੀੜਤ ਲੜਕੇ ਹਰਸ਼ਪਿੰਦਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਮਨਸੂਰਵਾਲਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਸਦਾ ਵਿਆਹ 10 ਜੁਲਾਈ 2018 ਨੂੰ ਦਿਲਪ੍ਰੀਤ ਕੌਰ ਪੁੱਤਰੀ ਚਮਕੌਰ ਸਿੰਘ ਵਾਸੀ ਬੋਤੀਆ ਵਾਲਾ ਨਾਲ ਹੋਇਆ ਸੀ। ਇਸ ਤੋਂ ਬਾਅਦ ਪਰਿਵਾਰ ਵੱਲੋਂ ਦਿਲਪ੍ਰੀਤ ਨੂੰ ਪੜ੍ਹਾਈ ਦੇ ਤੌਰ ਤੇ ਆਸਟਰੇਲੀਆ ਭੇਜਿਆ ਗਿਆ ਸੀ ਜਿਸ ਉਪਰ 22 ਲੱਖ ਰੁਪਏ ਖਰਚ ਹੋਇਆ ਸੀ।

ਪਰ ਆਸਟ੍ਰੇਲੀਆ ਪਹੁੰਚ ਕੇ ਦਿਲਪ੍ਰੀਤ ਕੌਰ ਵੱਲੋਂ ਹਰਸ਼ਪਿੰਦਰ ਸਿੰਘ ਨਾਲ ਗੱਲਬਾਤ ਕਰਨੀ ਹੀ ਬੰਦ ਕਰ ਦਿੱਤੀ ਗਈ, ਅਤੇ ਆਪਣੇ ਪਤੀ ਨੂੰ ਵੀ ਆਸਟ੍ਰੇਲੀਆ ਬੁਲਾਉਣ ਤੋਂ ਇਨਕਾਰ ਕਰ ਦਿੱਤਾ ਗਿਆ। ਜਿੱਥੇ ਪਰਿਵਾਰ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਦਿਲਪ੍ਰੀਤ ਕੌਰ ਵੱਲੋਂ 22 ਲੱਖ ਰੁਪਏ ਦੀ ਠੱਗੀ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਮਾਰੀ ਗਈ ਹੈ। ਜਿਸ ਤੋਂ ਬਾਅਦ ਪੀੜਤ ਪਰਿਵਾਰ ਵੱਲੋਂ ਥਾਣਾ ਸਦਰ ਜ਼ੀਰਾ ਵਿਖੇ ਲੜਕੀ ਦੇ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਗਿਆ ਹੈ।