Friday , April 16 2021

ਚੋਟੀ ਦੀ ਇਸ ਮਸ਼ਹੂਰ ਹਸਤੀ ਦਾ ਹੋਇਆ ਗੁਰੂ ਗਰੰਥ ਸਾਹਿਬ ਜੀ ਦੀ ਹਾਜਰੀ ਚ ਵਿਆਹ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਮੌਜੂਦਾ ਸਮੇਂ ਦੇ ਵਿਚ ਵੱਖ ਵੱਖ ਤਰ੍ਹਾਂ ਦੀਆਂ ਖ਼ਬਰਾਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਇਨ੍ਹਾਂ ਖਬਰਾਂ ਦਾ ਵੱਖ ਵੱਖ ਖੇਤਰਾਂ ਦੇ ਨਾਲ ਸਬੰਧ ਹੈ ਜਿਨ੍ਹਾਂ ਨੂੰ ਲੈ ਕੇ ਪੂਰੇ ਦੇਸ਼ ਦੇ ਵਿਚ ਇਨ੍ਹਾਂ ਦੀ ਚਰਚਾ ਹੋ ਰਹੀ ਹੈ। ਇਨ੍ਹਾਂ ਵਿੱਚੋਂ ਇੱਕ ਖਬਰ ਦਾ ਸਬੰਧ ਦੇਸ਼ ਦੇ ਅੰਦਰ ਸਭ ਤੋਂ ਵੱਧ ਚਰਚਿਤ ਖੇਡ ਦੇ ਨਾਲ ਜੁੜੇ ਹੋਏ ਇੱਕ ਖਿਡਾਰੀ ਦੇ ਨਾਲ ਹੈ। ਇਸ ਖਿਡਾਰੀ ਨੇ ਆਪਣੀ ਜ਼ਿੰਦਗੀ ਦੀ ਇੱਕ ਅਹਿਮ ਪਾਰੀ ਖੇਡਦੇ ਹੋਏ ਆਪਣੇ ਜੀਵਨ ਦੇ ਵਿੱਚ ਇੱਕ ਅਹਿਮ ਕਦਮ ਰੱਖਿਆ ਹੈ। ਜ਼ਿਕਰ ਯੋਗ ਹੈ ਕਿ ਬੀਤੇ

ਕਾਫੀ ਸਮੇਂ ਤੋਂ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੇ ਵਿਆਹ ਸੰਬੰਧੀ ਖਬਰਾਂ ਸਾਹਮਣੇ ਆਈਆਂ ਸਨ। ਜਿਨ੍ਹਾਂ ਵਿਚ ਕਿਹਾ ਜਾ ਰਿਹਾ ਸੀ ਕਿ ਜਸਪ੍ਰੀਤ ਬੁਮਰਾਹ ਮਸ਼ਹੂਰ ਸਪੋਰਟਸ ਐਂਕਰ ਸੰਜਨਾ ਗਣੇਸ਼ਨ ਨਾਲ ਵਿਆਹ ਕਰਵਾ ਸਕਦੇ ਹਨ। ਖੁਸ਼ਖਬਰੀ ਦੀ ਗੱਲ ਹੈ ਕਿ ਇਹ ਦੋਵੇਂ ਜੋੜੇ ਅੱਜ ਵਿਆਹ ਦੇ ਬੰਧਨ ਵਿਚ ਬੱ-ਝ ਗਏ ਹਨ। ਦੋਵਾਂ ਨੇ ਆਪਣੇ ਵਿਆਹ ਦੀਆਂ ਫੋਟੋਆਂ ਸੋਸ਼ਲ ਮੀਡੀਆ ਉਪਰ ਸਾਂਝੀਆਂ ਵੀ ਕੀਤੀਆਂ। ਪ੍ਰਾਪਤ ਹੋ ਰਹੀ ਜਾਣਕਾਰੀ ਅਨੁਸਾਰ ਭਾਰਤੀ ਟੀਮ ਦੇ ਤੇਜ਼

ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਅੱਜ ਗੋਆ ਵਿੱਚ ਟੀਵੀ ਜਗਤ ਦੀ ਮਸ਼ਹੂਰ ਸਪੋਰਟਸ ਐਂਕਰ ਸੰਜਨਾ ਗਣੇਸ਼ਨ ਦੇ ਨਾਲ ਵਿਆਹ ਕਰਵਾ ਲਿਆ। ਦੋਵਾਂ ਦੇ ਵਿਆਹ ਦਾ ਪ੍ਰੋਗਰਾਮ ਨਿੱਜੀ ਰਿਹਾ। ਕੋਰੋਨਾ ਵਾਇਰਸ ਦੇ ਚੱਲਦੇ ਹੋਏ ਵਿਆਹ ਸਮਾਗਮ ਦੇ ਵਿਚ ਬਹੁਤ ਹੀ ਘੱਟ ਲੋਕਾਂ ਨੂੰ ਸ਼ਰੀਕ ਕੀਤਾ ਗਿਆ। ਇਸ ਖੁਸ਼ਖਬਰੀ ਨੂੰ ਜੋੜੇ ਨੇ ਸੋਸ਼ਲ ਮੀਡੀਆ ਉਪਰ ਆਪਣੇ ਵਿਆਹ ਦੀਆਂ ਫੋਟੋਆਂ ਨੂੰ ਸਾਂਝਾ ਕਰ ਕੀਤਾ। ਜਿਸ ਤੋਂ ਬਾਅਦ ਇਸ ਨਵ ਵਿਆਹੇ ਜੋੜੇ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ।

ਜ਼ਿਕਰਯੋਗ ਹੈ ਕਿ ਸੰਜਨਾ ਗਣੇਸ਼ਨ ਨੇ ਇੰਜਨੀਅਰਿੰਗ ਦੀ ਪੜ੍ਹਾਈ ਕਰ ਟੀਵੀ ਸ਼ੋਅ ਰਾਹੀਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਸਾਲ 2014 ਵਿੱਚ ਬਤੌਰ ਮਾਡਲ ਉਹ ਮਿਸ ਇੰਡੀਆ ਦੇ ਫ਼ਾਈਨਲ ਤੱਕ ਵੀ ਗਈ ਸੀ। ਜਿਸ ਤੋਂ ਬਾਅਦ ਉਸ ਨੂੰ ਮਾਡਲਿੰਗ ਦੇ ਕਾਫੀ ਆਫਰ ਆਏ ਪਰ ਉਸ ਨੇ ਆਪਣੇ ਆਪ ਨੂੰ ਸਪੋਰਟਸ ਐਂਕਰ ਦੇ ਤੌਰ ‘ਤੇ ਅੱਗੇ ਲਿਜਾਣ ਦਾ ਫ਼ੈਸਲਾ ਕੀਤਾ ਅਤੇ ਮੌਜੂਦਾ ਸਮੇਂ ਉਸ ਦੀ ਆਪਣੀ ਇੱਕ ਵੱਖਰੀ ਪਹਿਚਾਣ ਇਸ ਸਪੋਰਟਸ ਇੰਡਸਟਰੀ ਦੇ ਵਿੱਚ ਬਣ ਚੁੱਕੀ ਹੈ।