Sunday , October 24 2021

ਚੋਟੀ ਦੇ ਮਸ਼ਹੂਰ ਆਲਰਾਊਂਡਰ ਕ੍ਰਿਕਟਰ ਦੇ ਬਾਰੇ ਆਈ ਇਹ ਵੱਡੀ ਮਾੜੀ ਖਬਰ – ਹੋ ਰਹੀਆਂ ਦੁਆਵਾਂ

ਆਈ ਤਾਜ਼ਾ ਵੱਡੀ ਖਬਰ

ਦੁਨੀਆ ਵਿੱਚ ਗੱਲ ਕੀਤੀ ਜਾਵੇ ਵੱਖ-ਵੱਖ ਖੇਤਰਾਂ ਦੀ ਤਾਂ ਆਏ ਦਿਨ ਹੀ ਕਿਸੇ ਨਾ ਕਿਸੇ ਖਾਸ ਸ਼ਖਸੀਅਤ ਨਾਲ ਜੁੜੀ ਹੋਈ ਦੁਖਦਾਈ ਖਬਰ ਸਾਹਮਣੇ ਆ ਹੀ ਜਾਂਦੀ ਹੈ। ਵਿਸ਼ਵ ਵਿਚ ਜਿਥੇ ਪਹਿਲੀ ਹੀ ਕਰੋਨਾ ਦੀ ਚਪੇਟ ਵਿਚ ਦੁਨੀਆਂ ਦੀਆਂ ਬਹੁਤ ਸਾਰੀਆਂ ਸ਼ਖਸ਼ੀਅਤਾਂ ਆਈਆਂ ਹਨ। ਜਿਨ੍ਹਾਂ ਵਿਚੋਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਕਰੋਨਾ ਉਪਰ ਕਾਬੂ ਪਾ ਲਿਆ ਗਿਆ ਹੈ ਉਥੇ ਹੀ ਬਹੁਤ ਸਾਰੀਆਂ ਸ਼ਖਸੀਅਤਾਂ ਦੀ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆਂ ਹਨ।

ਇਸ ਤੋਂ ਇਲਾਵਾ ਵਾਪਰਨ ਵਾਲੇ ਹੋਰ ਬਹੁਤ ਸਾਰੇ ਸੜਕ ਹਾਦਸਿਆਂ ਬਿ-ਮਾ-ਰੀ-ਆਂ ਅਤੇ ਕਈ ਹਾਦਸਿਆਂ ਵਿੱਚ ਬਹੁਤ ਸਾਰੀਆਂ ਸ਼ਖਸੀਅਤਾਂ ਦੀ ਜਾਨ ਜਾ ਰਹੀ ਹੈ। ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਖੇਤਰਾਂ ਅਤੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਚੋਟੀ ਦੇ ਮਸ਼ਹੂਰ ਆਲਰਾਊਡਰ ਕ੍ਰਿਕਟਰ ਦੇ ਬਾਰੇ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨਾਂ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁੱਖ ਭਰੀ ਘਟਨਾ ਨਿਊਜ਼ੀਲੈਂਡ ਦੇ ਸਾਬਕਾ ਕ੍ਰਿਕਟ ਖਿਡਾਰੀ ਕ੍ਰਿਸ ਕੇਰਨਸ ਬਾਰੇ ਸਾਹਮਣੇ ਆਈ ਹੈ।

ਜੋ ਇਸ ਸਮੇਂ ਗੰਭੀਰ ਹਾਲਤ ਦੇ ਕਾਰਨ ਹਸਪਤਾਲ ਵਿਚ ਦਾਖਲ ਹਨ ਅਤੇ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਠੀਕ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉਹਨਾਂ ਦੇ ਦਿਲ ਦਾ ਓਪਰੇਸ਼ਨ ਸਿਡਨੀ ਵਿੱਚ ਕੀਤਾ ਗਿਆ ਸੀ ਜਿਸ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਅਪਰੇਸ਼ਨ ਤੋਂ ਬਾਅਦ ਉਨ੍ਹਾਂ ਦੀ ਹਾਲਤ ਇੰਨੀ ਗੰਭੀਰ ਹੋ ਗਈ ਕਿ ਉਨ੍ਹਾਂ ਦੀਆਂ ਲੱਤਾਂ ਨੂੰ ਅਧਰੰਗ ਹੋ ਗਿਆ ਹੈ ਅਤੇ ਉਨ੍ਹਾਂ ਨੂੰ ਸਪਾਈਨਲ ਸਟਰੋਕ ਦਾ ਸ਼ਿਕਾਰ ਹੋਣਾ ਪਿਆ ਹੈ।

ਜਿਸ ਕਾਰਨ ਉਹ ਲੱਤਾਂ ਨਹੀਂ ਹਿਲਾ ਸਕਦੇ। ਇਸ ਲਈ ਹੁਣ ਰੀੜ ਦੀ ਹੱਡੀ ਦੇ ਅਪਰੇਸ਼ਨ ਵਾਸਤੇ ਉਨ੍ਹਾਂ ਨੂੰ ਅਸਟ੍ਰੇਲੀਆ ਦੇ ਵਿਸ਼ੇਸ਼ ਹਸਪਤਾਲ ਵਿੱਚ ਇਲਾਜ ਕਰਵਾਉਣਾ ਪਵੇਗਾ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਦੀ ਪਤਨੀ ਅਤੇ ਦੋ ਬੱਚੇ ਉਨ੍ਹਾਂ ਨਾਲ ਸਮਾਂ ਬਤੀਤ ਕਰਨਾ ਚਾਹੁੰਦੇ ਹਨ। ਉੱਥੇ ਹੀ ਇਸ ਕ੍ਰਿਕਟਰ ਵੱਲੋਂ ਕਿਹਾ ਗਿਆ ਹੈ ਕਿ ਉਹ ਆਪਣੇ ਪਰਿਵਾਰ ਨਾਲ ਰਹਿਣਗੇ ਅਤੇ ਆਪਣਾ ਇਲਾਜ ਵੀ ਜਾਰੀ ਰੱਖਣਗੇ।