Saturday , January 29 2022

ਚੋਟੀ ਦੇ ਮਸ਼ਹੂਰ ਬੋਲੀਵੁਡ ਐਕਟਰ ਧਰਮਿੰਦਰ ਲਈ ਆਈ ਇਹ ਵੱਡੀ ਖੁਸ਼ੀ ਦੀ ਖਬਰ

ਧਰਮਿੰਦਰ ਲਈ ਆਈ ਇਹ ਵੱਡੀ ਖੁਸ਼ੀ ਦੀ ਖਬਰ

ਫ਼ਿਲਮ ਨਗਰੀ ਦੀ ਗੱਲ ਕੀਤੀ ਜਾਵੇ ਤਾਂ ਅਦਾਕਾਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅੱਜ-ਕੱਲ੍ਹ ਚਰਚਾ ਵਿਚ ਰਹਿੰਦੇ ਹਨ।ਆਏ ਦਿਨ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਚਰਚਾ ਸੁਰਖੀਆਂ ਵਿੱਚ ਰਹਿੰਦੀ ਹੈ। ਜਿੱਥੇ ਅੱਜ ਖੇਤੀ ਕਾਨੂੰਨਾ ਨੂੰ ਲੈ ਕੇ ਬਹੁਤ ਸਾਰੇ ਫਿਲਮੀ ਅਦਾਕਾਰਾ ਵਲੋ ਸਾਥ ਦਿੱਤਾ ਜਾ ਰਿਹਾ ਹੈ । ਉਥੇ ਹੀ ਕਿਸਾਨਾਂ ਦੇ ਸੰਘਰਸ਼ ਦੀ ਕੁਝ ਕਲਾਕਾਰਾਂ ਵੱਲੋਂ ਆਲੋਚਨਾ ਵੀ ਕੀਤੀ ਜਾ ਰਹੀ ਹੈ। ਬਹੁਤ ਸਾਰੇ ਕਲਾਕਾਰ ਆਪਣੀਆਂ ਨਿੱਜੀ ਗੱਲਾਂ ਕਰਕੇ ਚਰਚਾ ਵਿਚ ਰਹਿੰਦੇ ਹਨ।

ਫ਼ਿਲਮ ਜਗਤ ਦੇ ਸਦਾ ਬਹਾਰ ਕਲਾਕਾਰ ਅਜਿਹੇ ਹਨ । ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਰਾਜਨੀਤਿਕ ਜਗਤ ,ਖੇਡ ਜਗਤ, ਸੰਗੀਤ ਜਗਤ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਬਹੁਤ ਸਾਰੀਆਂ ਚਰਚਾ ਦੇ ਦੌਰ ਵਿੱਚੋਂ ਲੰਘ ਰਹੀਆਂ ਹਨ। ਜਿੱਥੇ ਫਿਲਮ ਜਗਤ ਤੋਂ ਬਹੁਤ ਹੀ ਦੁਖਦਾਈ ਖ਼ਬਰਾਂ ਸਾਹਮਣੇ ਆਈਆਂ, ਉਥੇ ਹੀ ਕੁਝ ਖੁਸ਼ੀ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਮਨ ਨੂੰ ਖੁਸ਼ ਕਰਦੀਆਂ ਹਨ।

ਚੋਟੀ ਦੇ ਮਸ਼ਹੂਰ ਬਾਲੀਵੁੱਡ ਅਦਾਕਾਰ ਧਰਮਿੰਦਰ ਲਈ ਇੱਕ ਵੱਡੀ ਖੁਸ਼ੀ ਦੀ ਖਬਰ ਸਾਹਮਣੇ ਆਈ ਹੈ। ਫ਼ਿਲਮੀ ਅਦਾਕਾਰ ਧਰਮਿੰਦਰ ਕਿਸੇ ਵੀ ਜਾਣ ਪਹਿਚਾਣ ਦੇ ਮੁਥਾਜ ਨਹੀਂ ਹਨ। ਸਦਾ ਬਹਾਰ ਕਲਾਕਾਰ ਧਰਮਿੰਦਰ ਵੱਲੋਂ ਫਿਲਮ ਜਗਤ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਗਿਆ ਹੈ। ਫਿਲਮ ਜਗਤ ਵਿੱਚ ਉਨ੍ਹਾਂ ਵੱਲੋਂ ਛੇ ਦਹਾਕਿਆਂ ਦਾ ਫ਼ਿਲਮੀ ਸਫ਼ਰ ਬਹੁਤ ਸਫਲਤਾਪੂਰਵਕ ਰਿਹਾ ਹੈ। ਜਿਸ ਵਿੱਚ ਉਨ੍ਹਾਂ ਨੇ 300 ਫ਼ਿਲਮਾਂ ਵਿੱਚ ਅਦਾਕਾਰੀ ਦੇ ਜੌਹਰ ਵਿਖਾਏ ਹਨ।

ਉਨ੍ਹਾਂ ਨੂੰ ਬਾਲੀਵੁੱਡ ਵਿਚ ਹੀਮੈਨ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਇਸ ਮਹਾਨ ਹਸਤੀ ਨੂੰ ਅਮਰੀਕਾ ਦੇ ਸਟੇਟ ਜਨਰਲ ਵੱਲੋਂ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਨਾਲ ਨਿਵਾਜਿਆ ਗਿਆ ਹੈ। ਇਸ ਲਈ ਸਟੇਟ ਸੈਨੇਟ ਨੇ ਜਨਰਲ ਅਸੈਂਬਲੀ ਵੱਲੋਂ ਸੰਯੁਕਤ ਵਿਧਾਨ ਮਤਾ ਪਾਸ ਕੀਤਾ ਤੇ ਉਸ ਤੋਂ ਬਾਅਦ ਇਹ ਲਾਈਫ਼ ਟਾਈਮ ਅਚੀਵਮੈਂਟ ਅਵਾਰਡ ਧਰਮਿੰਦਰ ਨੂੰ ਸਟੇਟ ਨਿਊ ਜਰਸੀ ਵਿੱਚ ਦੇ ਕੇ ਸਨਮਾਨਤ ਕੀਤਾ ਗਿਆ। ਵਿਧਾਨ ਸਭਾ ਦੇ ਦੋਹਾਂ ਸਦਨਾਂ ਨੇ ਵੀ ਧਰਮਿੰਦਰ ਨੂੰ ਇਹ ਐਵਾਰਡ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ। ਇਹ ਅਵਾਰਡ ਪ੍ਰਾਪਤ ਕਰਦਿਆਂ ਹੋਇਆਂ ਧਰਮਿੰਦਰ ਨੇ ਬਹੁਤ ਖੁਸ਼ੀ ਜਾਹਿਰ ਕੀਤੀ ਤੇ ਉਨ੍ਹਾਂ ਨੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਮੈਨੂੰ ਇਸ ਸਨਮਾਨ ਤੇ ਬਹੁਤ ਖੁਸ਼ੀ ਤੇ ਮਾਣ ਹੈ। ਇਸ ਲਈ ਮੈਂ ਐਵਾਰਡ ਵਾਸਤੇ ਧੰਨਵਾਦ ਕਰਦਾ ਹਾਂ।