Saturday , January 22 2022

ਚੰਨੀ ਸਰਕਾਰ ਚ ਨਵੇਂ ਬਣੇ ਕੈਬਨਿਟ ਮੰਤਰੀ ਰਾਜਾ ਵੜਿੰਗ ਲਈ ਆਈ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁਖ ਮੰਤਰੀ ਨਿਯੁਕਤ ਕੀਤਾ ਗਿਆ ਸੀ। ਜਿਨ੍ਹਾਂ ਤੋਂ ਬਾਅਦ ਨਵੇਂ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ ਸੀ ਜਿਸ ਵਿੱਚ ਕੁਝ ਨਵੇਂ ਅਤੇ ਪੁਰਾਣੇ ਵਿਧਾਇਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਥੇ ਹੀ ਮੰਤਰੀਆਂ ਨੂੰ ਵੱਖ-ਵੱਖ ਵਿਭਾਗਾਂ ਦੀ ਵੰਡ ਕਰਕੇ ਦੇ ਦਿੱਤੀ ਗਈ ਹੈ, ਉਥੇ ਹੀ ਇਨ੍ਹਾਂ ਮੰਤਰੀਆਂ ਵੱਲੋਂ ਆਪਣੇ ਆਪਣੇ ਵਿਭਾਗਾਂ ਦੇ ਕੰਮਾਂ ਨੂੰ ਬਖੂਬੀ ਕੀਤਾ ਜਾ ਰਿਹਾ ਹੈ। ਉੱਥੇ ਹੀ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜਿੱਥੇ ਪੰਜਾਬ ਵਿੱਚ ਬੱਸ ਅੱਡਿਆਂ ਅੰਤਰ ਬਹੁਤ ਸਾਰਾ ਸੁਧਾਰ ਕੀਤਾ ਗਿਆ , ਉਥੇ ਹੀ ਬਿਨਾਂ ਪਰਮਿਟ ਅਤੇ ਬਿਨਾਂ ਟੈਕਸ ਵਾਲੀਆ ਬੱਸਾਂ ਨੂੰ ਵੀ ਕਾਬੂ ਕੀਤਾ ਜਾਂਦਾ ਰਿਹਾ ਹੈ।

ਹੁਣ ਚੰਨੀ ਸਰਕਾਰ ਵਿੱਚ ਨਵੇਂ ਬਣੇ ਕੈਬਨਿਟ ਮੰਤਰੀ ਰਾਜਾ ਵੜਿੰਗ ਲਈ ਮਾੜੀ ਖਬਰ ਸਾਹਮਣੇ ਆਈ ਹੈ। ਰਾਜਾ ਵੜਿੰਗ ਵੱਲੋਂ ਜਿੱਥੇ ਬਹੁਤ ਸਾਰੀਆਂ ਨਿੱਜੀ ਕੰਪਨੀ ਦੀਆਂ ਬੱਸਾਂ ਉੱਪਰ ਸ਼ਿਕੰਜ਼ਾ ਕੱਸਿਆ ਜਾ ਰਿਹਾ ਸੀ। ਉੱਥੇ ਹੀ ਹੁਣ ਅਦਾਲਤ ਵੱਲੋਂ ਇਨ੍ਹਾਂ ਬੱਸਾਂ ਖਿਲਾਫ਼ ਕੀਤੀ ਜਾਣ ਵਾਲੀ ਕਾਰਵਾਈ ਤੇ ਰੋਕ ਲਗਾ ਦਿੱਤੇ ਜਾਣ ਦਾ ਆਦੇਸ਼ ਦਿੱਤਾ ਹੈ। ਅਦਾਲਤ ਵੱਲੋਂ ਇਸ ਬਾਰੇ ਆਖਿਆ ਗਿਆ ਹੈ ਕਿ 20 ਸਾਲ ਪੁਰਾਣੀਆਂ ਚੱਲ ਰਹੀਆਂ ਨਿੱਜੀ ਕੰਪਨੀਆਂ ਦੀਆਂ ਇਹ ਬੱਸਾਂ ਪਹਿਲੇ ਪਰਮਿਟ ਮਾਪ-ਦੰਡਾਂ ਦੇ ਮੁਤਾਬਕ ਠੀਕ ਹਨ।

ਇਸ ਲਈ ਇਹਨਾਂ ਊਪਰ ਰਾਜਨੀਤਿਕ ਕਾਰਵਾਈ ਦੇ ਕਾਰਣ ਰੋਕ ਲਗਾਉਣੀ ਸਰਾਸਰ ਗਲਤ ਹੈ। ਕਿਉਂਕਿ ਇਨ੍ਹਾਂ ਬੱਸਾਂ ਦੇ ਨਾਲ ਬਹੁਤ ਸਾਰੇ ਲੋਕਾਂ ਦਾ ਰੁਜ਼ਗਾਰ ਜੁੜਿਆ ਹੋਇਆ ਹੈ। ਜਿੱਥੇ ਸਰਕਾਰ ਵੱਲੋਂ ਕੀਤੀ ਜਾਣ ਵਾਲੀ ਇਸ ਕਾਰਵਾਈ ਦੇ ਸਦਕਾ ਬੱਸ ਮਾਲਕਾਂ ਨੂੰ ਨੁਕਸਾਨ ਹੋਵੇਗਾ ਉੱਥੇ ਹੀ ਟ੍ਰਾਂਸਪੋਰਟ ਦੇ ਕੰਮ ਨਾਲ ਜੁੜੇ ਹੋਏ ਬਹੁਤ ਸਾਰੇ ਕਰਮਚਾਰੀ ਵੀ ਪ੍ਰਭਾਵਤ ਹੋਣਗੇ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਬਾਲੀ ਨੇ ਦੱਸਿਆ ਹੈ ਕਿ ਨਿੱਜੀ ਕੰਪਨੀ ਦੀਆਂ ਬੱਸਾਂ ਦੇ ਖ਼ਿਲਾਫ਼ ਉਸ ਸਮੇਂ ਤੋਂ ਵਧੇਰੇ ਸ਼ਿਕੰਜਾ ਕੱਸਿਆ ਗਿਆ ਹੈ ਜਿਸ ਸਮੇਂ ਤੋਂ ਮੰਤਰੀ ਰਾਜਾ ਵੜਿੰਗ ਵੱਲੋਂ ਟ੍ਰਾਂਸਪੋਰਟ ਦਾ ਵਿਭਾਗ ਸੰਭਾਲਿਆ ਗਿਆ ਹੈ। ਕਿਉਂਕਿ ਨਿੱਜੀ ਕੰਪਨੀ ਦੀਆਂ ਚੱਲਣ ਵਾਲੀਆਂ ਵਧੇਰੇ ਬੱਸਾਂ ਦੇ ਕਾਰਨ ਲੋਕਾਂ ਨੂੰ ਆਉਣ ਜਾਣ ਵਿੱਚ ਮਦਦ ਮਿਲਦੀ ਹੈ ਉਥੇ ਵੀ ਬੱਸਾਂ ਦੇ ਬੰਦ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਅਤੇ ਬਹੁਤ ਸਾਰੇ ਲੋਕਾਂ ਦਾ ਰੁਜ਼ਗਾਰ ਵੀ ਪ੍ਰਭਾਵਿਤ ਹੁੰਦਾ ਹੈ।