Saturday , August 13 2022

ਚੰਨੀ ਸਰਕਾਰ ਵਲੋਂ ਆ ਗਈ ਓਹੀ ਖਬਰ ਜੋ ਸੋਚ ਰਹੇ ਸੀ – ਹੋ ਗਈ ਇਹ ਸਖਤ ਕਾਰਵਾਈ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨੀਂ ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਉਥੇ ਹੀ ਕਾਂਗਰਸ ਹਾਈਕਮਾਨ ਵੱਲੋਂ ਬਾਕੀ ਵਿਧਾਇਕਾਂ ਦੀ ਸਹਿਮਤੀ ਦੇ ਨਾਲ ਚਰਨਜੀਤ ਚੰਨੀ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਨਿਯੁਕਤ ਕਰ ਦਿੱਤਾ ਗਿਆ ਸੀ। ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਨਵੇਂ ਮੰਤਰੀ ਮੰਡਲ ਦਾ ਵੀ ਗਠਨ ਕੀਤਾ ਗਿਆ। ਜਿਸ ਵਿਚ ਕੁਝ ਨਵੇਂ ਅਤੇ ਪੁਰਾਣੇ ਵਿਧਾਇਕਾਂ ਦੇ ਸੁਮੇਲ ਨੂੰ ਕਾਇਮ ਰੱਖਿਆ ਗਿਆ ਹੈ। ਉੱਥੇ ਹੀ ਸਾਰੇ ਮੰਤਰੀ ਮੰਡਲ ਦੇ ਵਿਧਾਇਕਾਂ ਵੱਲੋਂ ਆਪਣੇ ਆਪਣੇ ਅਹੁਦੇ ਸੰਭਾਲਣ ਪਿਛੋਂ ਆਪਣੇ ਕੰਮ ਨੂੰ ਬਾਖੂਬੀ ਕੀਤਾ ਜਾ ਰਿਹਾ ਹੈ।

ਹੁਣ ਚੰਨੀ ਸਰਕਾਰ ਵੱਲੋਂ ਇਹ ਖਬਰ ਸਾਹਮਣੇ ਆਈ ਹੈ ਜਿਸ ਬਾਰੇ ਸਾਰੇ ਸੋਚ ਰਹੇ ਸਨ, ਜਿੱਥੇ ਇਹ ਸਖ਼ਤ ਕਾਰਵਾਈ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਟਰਾਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਜੋਂ ਆਪਣਾ ਅਹੁਦਾ ਸੰਭਾਲਣ ਪਿਛੋਂ ਆਪਣਾ ਕੰਮ ਵੀ ਕੀਤਾ ਜਾ ਰਿਹਾ ਹੈ। ਜਿੱਥੇ ਉਨ੍ਹਾਂ ਵੱਲੋਂ ਪੰਜਾਬ ਦੇ ਸਾਰੇ ਬੱਸ ਅੱਡਿਆਂ ਅੰਦਰ ਨਜਾਇਜ਼ ਕਬਜ਼ਿਆਂ ਨੂੰ ਹਟਾ ਦਿੱਤਾ ਗਿਆ। ਉੱਥੇ ਹੀ ਸਾਰੇ ਬੱਸ ਅੱਡਿਆਂ ਤੋਂ ਬੱਸਾਂ ਦੇ ਚੱਲਣ ਦੇ ਸਮੇਂ ਨੂੰ ਵੀ ਨਿਰਧਾਰਤ ਕੀਤਾ ਗਿਆ ਹੈ ਤਾਂ ਜੋ ਪ੍ਰਾਈਵੇਟ ਅਤੇ ਸਰਕਾਰੀ ਬੱਸਾਂ ਨੂੰ ਇੱਕੋ ਜਿਹਾ ਸਮਾਂ ਮਿਲ ਸਕੇ।

ਬੀਤੇ ਦਿਨੀਂ ਨਜਾਇਜ਼ ਢੰਗ ਨਾਲ ਚਲਾਇਆ ਜਾਣ ਵਾਲੀਆਂ ਕੁਝ ਪ੍ਰਾਈਵੇਟ ਕੰਪਨੀ ਦੀਆਂ ਬੱਸਾਂ ਨੂੰ ਵੀ ਜਬਤ ਕੀਤਾ ਗਿਆ ਸੀ। ਹੁਣ ਟ੍ਰਾਂਸਪੋਰਟ ਮੰਤਰੀ ਵੱਲੋਂ ਇਕ ਵਾਰ ਫੇਰ ਪ੍ਰਾਈਵੇਟ ਕੰਪਨੀਆਂ ਤੇ ਸ਼ਿਕੰਜਾ ਕੱਸਦੇ ਹੋਏ ਪ੍ਰਾਈਵੇਟ ਬੱਸਾਂ ਨੂੰ ਬੰਦ ਕੀਤਾ ਗਿਆ ਹੈ। ਜਿਨ੍ਹਾਂ ਵਿਚ ਸੋਮਵਾਰ ਨੂੰ ਜ਼ਬਤ ਕੀਤੀਆਂ ਜਾਣ ਵਾਲੀਆਂ ਬੱਸਾਂ ਫ਼ਰੀਦਕੋਟ ,ਪਟਿਆਲਾ ਅਤੇ ਲੁਧਿਆਣਾ ਜ਼ਿਲਿਆਂ ਨਾਲ ਸਬੰਧਤ ਹਨ। ਉੱਥੇ ਹੀ ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ ਬੱਸਾਂ ਵੀ ਇਨ੍ਹਾਂ ਬੱਸਾਂ ਵਿੱਚ ਸ਼ਾਮਲ ਹਨ। ਉਥੇ ਹੀ ਹੁਣ ਟਰਾਂਸਪੋਰਟ ਵਿਭਾਗ ਵੀ ਹੁਣ ਮੰਤਰੀ ਵੱਲੋਂ ਦਿੱਤੇ ਗਏ ਆਦੇਸ਼ਾਂ ਤੋਂ ਬਾਅਦ ਚੌਕਸ ਹੋ ਗਿਆ ਹੈ।

ਪੰਜਾਬ ਵਿੱਚ ਹੁਣ ਟ੍ਰਾਂਸਪੋਰਟ ਮੰਤਰੀ ਵੱਲੋਂ ਉਨ੍ਹਾਂ ਟਰਾਂਸਪੋਰਟਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਿਨ੍ਹਾਂ ਵੱਲੋਂ ਟੈਕਸ ਦਾ ਭੁਗਤਾਨ ਨਹੀਂ ਕੀਤਾ ਗਿਆ ਹੈ। ਜਿਨ੍ਹਾਂ ਵਿੱਚ ਬਾਦਲ ਪਰਿਵਾਰ ਵੀ ਸ਼ਾਮਲ ਹੈ ਉਥੇ ਹੀ ਨਿਊ ਦੀਪ ਟਰਾਂਸਪੋਰਟ ਤੇ ਸੰਚਾਲਕ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਕਿਹਾ ਗਿਆ ਹੈ ਕਿ ਟਰਾਂਸਪੋਰਟ ਮੰਤਰੀ ਵੱਲੋਂ ਕਾਂਗਰਸੀ ਵਰਕਰਾਂ ਨਾਲ ਸਬੰਧਤ ਕਿਸੇ ਵੀ ਬੱਸ ਨੂੰ ਬੰਦ ਨਹੀਂ ਕੀਤਾ ਗਿਆ ਹੈ। ਉੱਥੇ ਹੀ ਟਰਾਂਸਪੋਰਟ ਮੰਤਰੀ ਵੱਲੋਂ ਨਾ-ਜਾ-ਇ-ਜ਼ ਬੱਸਾਂ ਚਲਾਉਣ ਵਾਲੇ ਟਰਾਂਸਪੋਟਰਾਂ ਨੂੰ ਪਹਿਲੀ ਮੀਟਿੰਗ ਵਿੱਚ ਹੀ ਟੈਕਸ ਦਾ ਭੁਗਤਾਨ ਨਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਸਨ।