Tuesday , September 27 2022

ਟਿਕਰੀ ਬਾਡਰ ਤੋਂ ਆਈ ਮਾੜੀ ਖਬਰ ਇਸ ਤਰਾਂ ਹੋਈ 3 ਕਿਸਾਨਾਂ ਦੀ ਮੌਤ, ਛਾਇਆ ਸੋਗ

ਤਾਜਾ ਵੱਡੀ ਖਬਰ

ਜਿਸ ਸਮੇਂ ਤੋਂ ਇਹ ਕਿਸਾਨੀ ਸੰਘਰਸ਼ ਆਰੰਭ ਹੋਇਆ ਹੈ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਦੁੱਖ ਭਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿਸ ਨਾਲ ਜਾਰੀ ਇਸ ਕਿਸਾਨੀ ਸੰਘਰਸ਼ ਉਪਰ ਗਹਿਰਾ ਅਸਰ ਹੋ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ 90 ਦੇ ਕਰੀਬ ਕਿਸਾਨ ਸ਼-ਹੀ-ਦ ਹੋ ਚੁੱਕੇ ਹਨ। ਇਨ੍ਹਾਂ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਵਿੱਚ ਇਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਕੀਤੀ ਜਾ ਸਕਦੀ। ਜਿਨ੍ਹਾਂ ਨੇ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਵਿੱਚ ਯੋਗਦਾਨ ਪਾਉਂਦੇ ਹੋਏ ਆਪਣੀ ਸ਼-ਹਾ-ਦ-ਤ ਦਿੱਤੀ ਹੈ।

ਬਹੁਤ ਸਾਰੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਰੱਬ ਨੂੰ ਪਿਆਰੇ ਹੋ ਗਏ ,ਅਤੇ ਕੁਝ ਰਸਤੇ ਵਿੱਚ ਸੜਕ ਹਾਦਸਿਆਂ ਦੇ ਕਾਰਨ ਹਮੇਸ਼ਾ ਲਈ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਹੁਣ ਫਿਰ ਕਿਸਾਨੀ ਸੰਘਰਸ਼ ਦੌਰਾਨ ਟਿਕਰੀ ਬਾਰਡਰ ਤੇ ਹੋਈਆਂ ਤਿੰਨ ਮੌਤਾਂ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸ਼-ਹੀ-ਦ ਹੋਏ ਤਿੰਨ ਕਿਸਾਨ ਜਿਨ੍ਹਾਂ ਵਿੱਚੋਂ ਦੋ ਕਿਸਾਨ ਹਰਿਆਣਾ ਦੇ ਰਹਿਣ ਵਾਲੇ ਸਨ ਅਤੇ ਇਕ ਪੰਜਾਬ ਤੋਂ ਸੰਬੰਧਿਤ ਹੈ। ਇਹ ਸਭ ਕਿਸਾਨ ਕਾਫੀ ਲੰਮੇ ਸਮੇਂ ਤੋਂ ਇਸ ਕਿਸਾਨੀ ਸੰਘਰਸ਼ ਦਾ ਹਿੱਸਾ ਬਣੇ ਸਨ।

ਟਿਕਰੀ ਬਾਰਡਰ ਤੇ ਹੋਈਆ ਇਨ੍ਹਾਂ ਤਿੰਨ ਮੌਤਾਂ ਨੇ ਮਾਹੌਲ ਨੂੰ ਫਿਰ ਤੋਂ ਸੋਗ ਮਈ ਬਣਾ ਦਿੱਤਾ ਹੈ। ਅੱਜ ਸਵੇਰੇ 10 ਵਜੇ ਦੇ ਕਰੀਬ ਹਰਿਆਣਾ ਦੇ ਹਿਸਾਰ ਜ਼ਿਲੇ ਦੇ ਪਿੰਡ ਮਿਰਚਪੁਰ ਦੇ ਰਹਿਣ ਵਾਲੇ ਜੋਗਿੰਦਰ ਸਿੰਘ ਪੁੱਤਰ ਭੀਮ ਸਿੰਘ, 40 ਸਾਲਾਂ ਕਿਸਾਨ ਦੀ ਹਾਲਤ ਗੰਭੀਰ ਹੋਣ ਤੇ ਉਸ ਦੇ ਸਾਥੀ ਉਸ ਨੂੰ ਹਸਪਤਾਲ ਲੈ ਕੇ ਗਏ ਜਿਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ, ਜਿਸ ਦੀ ਮੌਤ ਹਾਰਟ ਅ-ਟੈ-ਕ ਹੋਣ ਕਾਰਨ ਹੋਈ ਹੈ। ਇਸ ਤਰਾਂ ਹੀ ਦੂਸਰੇ ਕਿਸਾਨ ਨੂੰ ਵੀ ਸਵੇਰੇ ਸਾਢੇ ਪੰਜ ਵਜੇ ਦੇ ਕਰੀਬ ਸਿਵਲ ਹਸਪਤਾਲ ਪਹੁੰਚਾਇਆ ਗਿਆ

ਜਿਥੇ ਡਾਕਟਰਾਂ ਵੱਲੋਂ ਉਸ ਨੂੰ ਵੀ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਕਿਸਾਨ ਦੀ ਮੌਤ ਦੇ ਕਾਰਨਾਂ ਦਾ ਅਜੇ ਕੁਝ ਵੀ ਪਤਾ ਨਹੀਂ ਲੱਗ ਸਕਿਆ। ਇਸ ਬਾਰੇ ਪੋ-ਸ-ਟ-ਮਾ-ਰ-ਟ-ਮ ਦੀ ਰਿਪੋਰਟ ਆਉਣ ਤੇ ਹੀ ਕੁਝ ਕਿਹਾ ਜਾ ਸਕਦਾ ਹੈ। ਇਸ ਕਿਸਾਨ ਦੀ ਪਹਿਚਾਣ ਜ਼ਿਲ੍ਹਾ ਹਿਸਾਰ ਦੀ ਤਹਿਸੀਲ ਮੰਡੀ ਆਦਮਪੁਰ ਦੇ ਪਿੰਡ ਬਗਲਾ ਦੇ ਰਹਿਣ ਵਾਲੇ ਜੈਵੀਰ ਵਜੋਂ ਹੋਈ ਹੈ। ਇਸ ਤਰ੍ਹਾਂ ਹੀ ਇੱਕ ਕਿਸਾਨ ਪੰਜਾਬ ਤੋਂ ਵੀ ਹੈ ,ਜਿਸ ਦੀ ਅੱਜ ਸਵੇਰੇ ਮੌਤ ਹੋ ਗਈ ਸੀ। ਇਸ ਕਿਸਾਨ ਦੀ ਮੌਤ ਵੀ ਹਾਰਟ ਅ-ਟੈ-ਕ ਕਾਰਨ ਹੋਈ ਹੈ

ਜਿਸ ਨੂੰ ਸਵੇਰੇ 8 ਵਜੇ ਹਸਪਤਾਲ ਪਹੁੰਚਾਇਆ ਗਿਆ ਸੀ। ਜਿੱਥੇ ਹਸਪਤਾਲ ਵੱਲੋਂ ਇਸ ਨੂੰ ਵੀ ਮ੍ਰਿਤਕ ਐਲਾਨ ਕਰ ਦਿੱਤਾ। ਮ੍ਰਿਤਕ 48 ਸਾਲਾ ਕਿਸਾਨ ਗੁਰਮੀਤ ਸਿੰਘ ਪੰਜਾਬ ਦੇ ਮਾਨਸਾ ਜਿਲੇ ਦੇ ਪਿੰਡ ਧੀਂਗਰ ਦਾ ਰਹਿਣ ਵਾਲਾ ਸੀ। ਇਨ੍ਹਾਂ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੀ ਮੌਤ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ। ਇਨ੍ਹਾਂ ਕਿਸਾਨਾਂ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਉਨ੍ਹਾਂ ਦੇ ਇਲਾਕਿਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।