Monday , March 8 2021

ਡਾਕਟਰ ਉਬਰਾਏ ਨੇ ਕਿਸਾਨਾਂ ਦੇ ਲਈ ਕਰਤੇ ਹੁਣੇ ਹੁਣੇ ਇਹ ਵੱਡੇ ਐਲਾਨ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਰ ਵਰਗ ਦੇ ਲੋਕਾਂ ਵੱਲੋਂ ਮਿਲ ਕੇ ਇਸ ਸੰਘਰਸ਼ ਨੂੰ ਜਾਰੀ ਰੱਖਿਆ ਜਾ ਰਿਹਾ ਹੈ। ਵਿਦੇਸ਼ਾਂ ਤੋਂ ਵੀ ਇਸ ਸੰਘਰਸ਼ ਨੂੰ ਜਾਰੀ ਰੱਖਣ ਲਈ ਹਰ ਇਕ ਤਰ੍ਹਾਂ ਦੀ ਮਦਦ ਕੀਤੀ ਜਾ ਰਹੀ ਹੈ। ਕੇਂਦਰੀ ਮੰਤਰੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦੀਆਂ ਹੋਈਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਜਿਸ ਕਾਰਨ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਡਾਕਟਰ ਉਬਰਾਏ ਨੇ ਕਿਸਾਨਾਂ ਦੇ ਲਈ ਵੱਡਾ ਐਲਾਨ ਕੀਤਾ ਹੈ।

ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਚੱਲ ਰਹੇ ਇਸ ਸੰਘਰਸ਼ ਵਿੱਚ ਸਭ ਵੱਲੋਂ ਵੱਧ ਚੜ੍ਹ ਕੇ ਯੋਗ ਦਾਨ ਪਾਇਆ ਜਾ ਰਿਹਾ ਹੈ। ਹੁਣ ਉਘੇ ਤੇ ਨਾਮਵਰ ਸਮਾਜ ਸੇਵੀ ਅਤੇ ਲੋਕ ਦਰਦੀ ਡਾਕਟਰ ਐੱਸ.ਪੀ.ਸਿੰਘ ਓਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਦਿੱਲੀ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸਹਿਯੋਗ ਕਰਨ ਦਾ ਐਲਾਨ ਕੀਤਾ ਗਿਆ ਹੈ। ਟਰਸਟ ਦੇ ਬਾਨੀ ਡਾਕਟਰ ਐਸ ਪੀ ਸਿੰਘ ਉਬਰਾਏ ਨੇ ਦਿੱਲੀ ਵਿੱਚ ਆਪਣੇ ਹੱਕਾਂ ਲਈ ਲੜ ਰਹੇ ਕਿਸਾਨਾਂ ਦੀ ਹਰ ਸੰਭਵ ਕੋਸ਼ਿਸ਼ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

ਉਨ੍ਹਾਂ ਵੱਲੋਂ ਕਿਸਾਨਾਂ ਨੂੰ ਠੰਡ ਦੇ ਮੌਸਮ ਵਿਚ ਕਈ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਵੱਲੋਂ 20 ਟਨ ਸੁੱਕੀਆਂ ਰਸਦਾ ਅਤੇ ਰਾਸ਼ਨ ਭੇਜਿਆ ਗਿਆ ਹੈ। ਕਿਸਾਨਾਂ ਦੀਆਂ ਸਿਹਤ ਸਹੂਲਤਾਂ ਨੂੰ ਦੇਖਦੇ ਹੋਏ 5 ਐਂਬੂਲੈਂਸ ਗੱਡੀਆਂ ਭੇਜੀਆਂ ਗਈਆਂ ਹਨ। ਜਿਸ ਨਾਲ 18 ਮਾਹਿਰ ਡਾਕਟਰਾਂ ਦੀਆਂ ਟੀਮਾਂ ਵੀ ਧਰਨੇ ਵਾਲੀ ਥਾਂ ਤੇ ਪਹੁੰਚ ਕੇ ਕਿਸਾਨਾਂ ਦੀ ਸੇਵਾ ਕਰ ਰਹੀਆਂ ਹਨ। ਇਨ੍ਹਾਂ ਵਿਚੋਂ ਚਾਰ ਐਂਬੂਲੰਸਾਂ ਨੂੰ ਵੱਖ-ਵੱਖ ਚਾਰੇ ਦਿਸ਼ਾਵਾਂ ਖੜਾ ਕੀਤਾ ਜਾਵੇਗਾ ਅਤੇ 1 ਐਂਬੂਲੈਂਸ ਵਿੱਚ ਵੈਂਟੀਲੇਟਰ ਦੀ ਸੁਵਿਧਾ ਹੈ।

ਜਿਸ ਨੂੰ ਇੱਕ ਵਿਸ਼ੇਸ਼ ਪੁਆਇੰਟ ਤੇ ਹੀ ਖੜਾ ਕੀਤਾ ਜਾਵੇਗਾ। ਇਸ ਤੋਂ ਬਿਨਾਂ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਨਿਹੰਗ ਸਿੰਘਾਂ ਦੇ ਘੋੜਿਆਂ ਲਈ 5 ਟਨ ਖ਼ੁਰਾਕ ਵੀ ਭੇਜੀ ਗਈ ਹੈ। ਇਸ ਤੋਂ ਬਿਨ੍ਹਾਂ 3000 ਗਰਮ ਕੰਬਲ, 3000 ਜੈਕਟਾਂ , ਨਹਾਉਣ ਧੌਣ ਸਮੇਂ ਵਰਤਣ ਲਈ 12 ਹਜ਼ਾਰ ਚੱਪਲ ਵੱਖ ਵੱਖ ਸਾਇਜ਼ ਦੇ ਭੇਜੇ ਗਏ ਹਨ। ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਅਣ ਸੁਖਾਵੀਂ ਘਟਨਾ ਤੋਂ ਬਚਾਅ ਲਈ ਟਰੈਕਟਰ ਟਰਾਲੀਆਂ ਤੇ ਲਗਾਉਣ ਵਾਸਤੇ ਇਕ ਲੱਖ ਰਿਫਲੈਕਟਰ ਵੀ ਭੇਜੇ ਗਏ ਹਨ।

ਕਿਉਂਕਿ ਧੁੰਦ ਦੇ ਮੌਸਮ ਵਿੱਚ ਬਚਾਅ ਲਈ ਇਹ ਕਰਨਾ ਜ਼ਰੂਰੀ ਹੈ। ਡਾਕਟਰ ਉਬਰਾਏ ਨੇ ਮੋਰਚੇ ਤੇ ਡਟੇ ਹੋਏ ਕਿਸਾਨਾਂ ਨੂੰ ਕਿਹਾ ਹੈ ਕਿ ਉਨ੍ਹਾਂ ਦੇ ਇਕ ਸੁਨੇਹੇ ਤੇ ਲੋੜੀਂਦਾ ਸਮਾਨ ਉਹਨਾਂ ਤੱਕ ਪਹੁੰਚਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਖੁਦ ਅਤੇ ਉਨ੍ਹਾਂ ਦੀ ਸਾਰੀ ਟੀਮ ਸੰਘਰਸ਼ ਕਰ ਰਹੇ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਕੰਮ ਕਰੇਗੀ।