Monday , June 27 2022

ਡਿਊਟੀ ਤੇ ਗਏ ਪੰਜਾਬ ਪੁਲਸ ਦੇ ਨੌਜਵਾਨ ਨੇ ਕਰਤਾ ਅਜਿਹਾ ਕੰਮ -ਪ੍ਰੀਵਾਰ ਦੇ ਪੈਰਾਂ ਥੱਲਿਓਂ ਖਿਸਕੀ ਜਮੀਨ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਬੇਰੋਜ਼ਗਾਰੀ ਦੇ ਚਲਦੇ ਹੋਏ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਬਹੁਤ ਸਾਰੇ ਕਾਰੋਬਾਰ ਠੱਪ ਹੋਣ ਕਾਰਨ ਲੋਕਾਂ ਦੇ ਰੁਜ਼ਗਾਰ ਚਲੇ ਗਏ ਸਨ ਅਤੇ ਲੋਕ ਬੇਰੋਜ਼ਗਾਰ ਹੋ ਗਏ ਸਨ ਜਿਸ ਕਾਰਨ ਉਨ੍ਹਾਂ ਨੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਘਰ ਦਾ ਗੁਜ਼ਾਰਾ ਕਰਨ ਲਈ ਕਈ ਤਰ੍ਹਾਂ ਦੇ ਕਰਜ਼ੇ ਵੀ ਲੈ ਲਏ ਜਾਂਦੇ ਹਨ। ਪਰ ਸਮੇਂ ਸਿਰ ਉਹ ਪੈਸਾ ਵਾਪਸ ਨਾ ਕਿਤੇ ਜਾਣ ਕਾਰਨ ਲੋਕ ਭਾਰੀ ਪਰੇਸ਼ਾਨੀ ਵਿੱਚ ਆ ਜਾਂਦੇ ਹਨ ਅਤੇ ਮਾਨਸਿਕ ਤਣਾਅ ਦੇ ਚਲਦੇ ਹੋਏ ਅਜਿਹੇ ਗਲਤ ਫੈਸਲੇ ਲਏ ਜਾਂਦੇ ਹਨ ਜਿਸ ਨਾਲ ਕਈ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ।

ਹੁਣ ਡਿਉਟੀ ਤੇ ਗਏ ਇੱਕ ਪੁਲਿਸ ਦੇ ਨੌਜਵਾਨ ਵੱਲੋਂ ਅਜਿਹਾ ਕੰਮ ਕੀਤਾ ਗਿਆ ਹੈ ਕਿ ਪਰਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉਦੋਂ ਸਾਹਮਣੇ ਆਈ ਹੈ ਜਿੱਥੇ ਇਕ ਨੌਜਵਾਨ ਵਲੋ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਕਿਉਂਕਿ ਇਹ ਨੌਜਵਾਨ ਕਰਜ਼ੇ ਦੇਣ ਨੂੰ ਲੈ ਕੇ ਚਿੰਤਾ ਵਿੱਚ ਸੀ ਅਤੇ ਜਿਸ ਵੱਲੋਂ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਨਹਿਰ ਵਿਚ ਛਾਲ ਮਾਰ ਦਿੱਤੀ ਗਈ। ਇਸ ਨੌਜਵਾਨ ਬਾਰੇ ਜਾਣਕਾਰੀ ਦਿੰਦੇ ਹੋਏ ਉਸ ਦੇ ਭਰਾ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਭਰਾ ਸੁਖਦੇਵ ਸਿੰਘ ਪੰਜਾਬ ਪੁਲਿਸ ਵਿੱਚ ਜ਼ੀਰਾ ਵਿਖੇ ਸਬ ਇੰਸਪੈਕਟਰ ਤਾਇਨਾਤ ਸੀ।

ਜਿਸ ਨੂੰ ਕੁਝ ਲੋਕਾਂ ਦਾ ਫੋਨ ਆ ਰਿਹਾ ਸੀ। ਜਿਨ੍ਹਾਂ ਵੱਲੋਂ ਪੈਸੇ ਦੀ ਮੰਗ ਕੀਤੀ ਜਾ ਰਹੀ ਸੀ। ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੀ ਉਨ੍ਹਾਂ ਦਾ ਭਰਾ ਪਿਛਲੇ ਕੁਝ ਦਿਨਾਂ ਤੋਂ ਪ੍ਰੇਸ਼ਾਨ ਚੱਲ ਰਿਹਾ ਸੀ ਜਿਸ ਵੱਲੋਂ ਪ੍ਰੇਸ਼ਾਨੀ ਦੇ ਵਿਚ ਇਹ ਕਦਮ ਚੁੱਕਿਆ ਗਿਆ ਹੈ। ਉੱਥੇ ਹੀ ਪੀੜਤ ਪਰਿਵਾਰ ਵੱਲੋਂ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਇਸ ਨੌਜਵਾਨ ਨਾਲ ਵਾਪਰੀ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਉਹ ਰੋਜਾਨਾ ਦੀ ਤਰ੍ਹਾਂ ਆਪਣੇ ਘਰ ਤੋਂ ਡਿਊਟੀ ਤੇ ਗਿਆ ਪਰ ਵਾਪਸ ਨਹੀਂ ਆਇਆ।

ਜਦੋਂ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੀ ਭਾਲ ਕੀਤੀ ਗਈ ਤਾਂ ਨਜ਼ਦੀਕ ਦੇ ਬੰਗਾਲੀ ਵਾਲਾ ਪੁੱਲ ਤੇ ਵੱਡੀਆਂ ਨਹਿਰਾਂ ਕੋਲ ਇਕ ਮੋਟਰਸਾਈਕਲ ਲਵਾਰਸ ਹਾਲਤ ਵਿੱਚ ਖੜਾ ਹੋਣ ਦੀ ਖ਼ਬਰ ਪ੍ਰਾਪਤ ਹੋਈ। ਜਿਸਤੋਂ ਪਤਾ ਲੱਗ ਰਿਹਾ ਸੀ ਕਿ ਮੋਟਰਸਾਈਕਲ ਸਵਾਰ ਵੱਲੋਂ ਨਹਿਰ ਵਿਚ ਛਾਲ ਮਾਰ ਦਿੱਤੀ ਗਈ ਹੈ। ਪੁਲੀਸ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਨੌਜਵਾਨ ਦੀ ਲਾਸ਼ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।