Saturday , June 25 2022

ਤਿਹਾੜ ਜੇਲ ’ਚ ਕੈਦੀ ਨੇ ਮੋਬਾਈਲ ਲੁਕੋਣ ਲਈ ਕਰਤਾ ਅਜਿਹਾ ਕਾਰਨਾਮਾ ਦੇਖ ਸਭ ਦੇ ਉਡੇ ਹੋਸ਼

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿੱਚ ਅਮਨ ਅਤੇ ਸ਼ਾਂਤੀ ਨੂੰ ਬਣਾ ਕੇ ਰੱਖਣ ਲਈ ਜਿਥੇ ਪੁਲਸ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਵਰਤੀ ਜਾਂਦੀ ਹੈ ਤਾਂ ਜੋ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਕਿਸੇ ਵੀ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਸਕੇ ਕਿਉਂਕਿ ਜਦੋਂ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਤਾਂ ਉਸ ਦਾ ਅਸਰ ਦੇਸ਼ ਦੇ ਹਾਲਾਤਾਂ ਉੱਪਰ ਪੈਂਦਾ ਹੈ। ਦੇਸ਼ ਦੇ ਮਾਹੌਲ ਨੂੰ ਸ਼ਾਂਤਮਈ ਬਣਾਏ ਰੱਖਣ ਲਈ ਹੀ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਵੱਖ-ਵੱਖ ਅਪਰਾਧਾਂ ਦੇ ਤਹਿਤ ਪੁਲਿਸ ਵੱਲੋਂ ਕਾਬੂ ਕੀਤਾ ਜਾਂਦਾ ਹੈ ਅਤੇ ਕਈ ਤਰਾਂ ਦੀਆਂ ਸਜਾਵਾਂ ਦਿੱਤੀਆਂ ਜਾਂਦੀਆਂ ਹਨ, ਜਿਸਦੇ ਚੱਲਦੇ ਹੋਏ ਅਜਿਹੇ ਅਪਰਾਧੀਆਂ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਜਾਂਦਾ ਹੈ।

ਪਰ ਅੱਜ ਵੀ ਜੇਲ੍ਹ ਵਿਚ ਅਜਿਹੇ ਅਪਰਾਧੀਆਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਕਰਵਾ ਦਿੱਤੀਆਂ ਜਾਂਦੀਆਂ ਹਨ ਜਿਸ ਸਦਕਾ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਬੈਠੇ ਹੀ ਗੈਰ ਸਮਾਜਿਕ ਘਟਨਾ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ। ਹੁਣ ਤਿਹਾੜ ਜੇਲ੍ਹ ਵਿੱਚ ਇੱਕ ਕੈਦੀ ਵੱਲੋਂ ਮੋਬਾਇਲ ਫੋਨ ਲਈ ਅਜਿਹਾ ਕਾਰਨਾਮਾ ਕੀਤਾ ਗਿਆ ਹੈ ਜਿਸ ਨੂੰ ਦੇਖ ਕੇ ਸਭ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰਾਜਧਾਨੀ ਦਿੱਲੀ ਦੀ ਤਿਹਾੜ ਜੇਲ ਤੋਂ ਸਾਹਮਣੇ ਆਈ ਹੈ। ਜਿੱਥੇ ਜੇਲ੍ਹ ਪ੍ਰਸ਼ਾਸਨ ਵੱਲੋਂ ਕੈਦੀਆਂ ਉੱਪਰ ਕਰੜੀ ਨਜ਼ਰ ਰੱਖੀ ਜਾਂਦੀ ਹੈ।

ਉਥੇ ਹੀ ਜੇਲ੍ਹ ਦੇ ਸਟਾਫ ਵੱਲੋਂ ਇਕ ਵਿਅਕਤੀ ਉਪਰ ਸ਼ੱਕ ਹੋਇਆ ਕਿ ਉਸ ਕੋਲ ਮੋਬਾਇਲ ਹੈ। ਜਦੋਂ ਸਭ ਕੈਦੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ ਤਾਂ ਉਸ ਦੀ ਤਲਾਸ਼ੀ ਲੈਣ ਦੇ ਸਮੇਂ ਉਸ ਵੱਲੋਂ ਆਪਣੇ ਮੋਬਾਇਲ ਨੂੰ ਨਿਗਲ ਲਿਆ ਗਿਆ ਤਾਂ ਜੋ ਉਹ ਪੁਲਿਸ ਦੇ ਹੱਥ ਨਾ ਲੱਗ ਸਕੇ।

ਮੋਬਾਇਲ ਨਿਗਲਣ ਦੇ ਕਾਰਨ ਉਸ ਨੂੰ ਭਾਰੀ ਮੁਸ਼ਕਲ ਪੇਸ਼ ਆਈ ਜਿਸ ਕਾਰਨ ਉਸ ਨੂੰ ਜੇਲ ਦੇ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਉਸ ਦੀ ਹਾਲਤ ਵਿਗੜਨ ਕਾਰਨ ਉਸ ਨੂੰ ਦੀਨ ਦਿਆਲ ਉਪਾਧਿਆਏ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਦੀ ਟੀਮ ਵੱਲੋਂ ਉਸ ਦੇ ਪੇਟ ਵਿੱਚੋ ਫ਼ੋਨ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਕੈਦੀ ਵੱਲੋਂ ਆਪਣਾ ਫ਼ੋਨ ਲੁਕਾਉਣ ਦੀ ਕੋਸ਼ਿਸ਼ ਕਰਦੇ ਹੋਏ ਇਹ ਸਭ ਕੁਝ ਕੀਤਾ ਗਿਆ ਹੈ ਜਿਸ ਦੀ ਚਰਚਾ ਸਭ ਪਾਸੇ ਹੋ ਰਹੀ ਹੈ।