Tuesday , June 28 2022

ਦਰਬਾਰ ਸਾਹਿਬ ਮੱਥਾ ਟੇਕਣ ਗਏ ਰਾਹੁਲ ਗਾਂਧੀ ਦੀ ਫੇਰੀ ਮੌਕੇ ਹੋਈ ਅਜਿਹੀ ਕੁਤਾਹੀ ਸੰਗਤਾਂ ਚ ਰੋਸ

ਆਈ ਤਾਜ਼ਾ ਵੱਡੀ ਖਬਰ 

ਸਿਆਸੀ ਪਾਰਟੀਆਂ ਵੱਲੋਂ ਜਿਥੇ ਆਪਣੀ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਉਥੇ ਹੀ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਆਪਣੀ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਲੋਕਾਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੇ ਵੱਖ-ਵੱਖ ਚੋਣ ਹਲਕਿਆਂ ਦੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ। ਕੱਲ ਪੰਜਾਬ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਜਿੱਥੇ ਅੰਮ੍ਰਿਤਸਰ ਅਤੇ ਜਲੰਧਰ ਵਿਚ ਲੋਕਾਂ ਨੂੰ ਸੰਬੋਧਨ ਕੀਤਾ ਗਿਆ ਹੈ ਉਥੇ ਹੀ ਉਮੀਦਵਾਰਾਂ ਦੇ ਨਾਵਾਂ ਦੀ ਇੱਕ ਸੂਚੀ ਵੀ ਜਾਰੀ ਕੀਤੀ ਗਈ ਹੈ।

ਹੁਣ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਣ ਗਏ ਰਾਹੁਲ ਗਾਂਧੀ ਦੀ ਫੇਰੀ ਦੌਰਾਨ ਕੁਤਾਹੀ ਵਰਤੀ ਗਈ ਹੈ ਜਿਸ ਕਾਰਨ ਸੰਗਤਾਂ ਵਿੱਚ ਰੋਸ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਕੱਲ ਜਿਥੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਹਰਿੰਦਰ ਸਾਹਿਬ ਵਿਖੇ ਨਤਮਸਤਕ ਹੋਣ ਗਏ ਸਨ। ਉੱਥੇ ਹੀ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਕੁਝ ਪੁਲੀਸ ਕਰਮਚਾਰੀਆਂ ਵੱਲੋਂ ਵਰਤੀ ਗਈ ਕੁਤਾਹੀ ਦੇ ਕਾਰਣ ਸਿੱਖ ਸੰਗਤ ਵਿਚ ਰੋਸ ਪਾਇਆ ਜਾ ਰਿਹਾ ਹੈ। ਕਿਉਂਕਿ ਪੁਲਿਸ ਬਲ ਵੱਲੋਂ ਰਾਹੁਲ ਗਾਂਧੀ ਦੀ ਸੁਰੱਖਿਆ ਵਾਸਤੇ ਹਰਿਮੰਦਰ ਸਾਹਿਬ ਦੇ ਘੰਟਾਘਰ ਗੇਟ ਦੇ ਅੱਗੇ ਸੰਗਤ ਦਾ ਰਸਤਾ ਰੋਕ ਲਿਆ ਗਿਆ ਸੀ।

ਉਥੇ ਹੀ ਪੈਰ ਧੋਣ ਵਾਲੀ ਥਾਂ ਤੋਂ ਅਗਾਂਹ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਜਾਂਦੀ ਡਿਓਢੀ ਵਿੱਚ ਵੀ ਵਰਦੀਧਾਰੀ ਪੁਲਿਸ ਕਰਮਚਾਰੀ ਜੁੱਤੀਆਂ ਪਹਿਨ ਕੇ ਹੀ ਨਾਕਾ ਲਗਾ ਕੇ ਖੜ ਗਏ ਸਨ। ਜਿੱਥੇ ਸਿੱਖ ਸੰਗਤ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਅਤੇ ਇਤਰਾਜ਼ ਜਤਾਇਆ ਗਿਆ ਉਸ ਤੋਂ ਬਾਅਦ ਇਸ ਦੀ ਜਾਣਕਾਰੀ ਮਿਲਦੇ ਹੀ ਸ਼੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ ਵੱਲੋਂ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਪੁਲਿਸ ਕਰਮਚਾਰੀਆਂ ਨੂੰ ਘੰਟਾ ਘਰ ਦੇ ਗੇਟ ਵਿੱਚੋਂ ਹਟਾ ਦਿੱਤਾ ਗਿਆ ਜਿਨ੍ਹਾਂ ਵੱਲੋਂ ਸੰਗਤ ਨੂੰ ਅੱਗੇ ਜਾਣ ਤੋਂ ਰੋਕਿਆ ਗਿਆ ਸੀ।

ਕਿਉਂਕਿ ਪੁਲਿਸ ਵੱਲੋਂ ਜੁੱਤੀਆ ਪਾ ਕੇ ਪੈਰ ਧੋਣ ਵਾਲੀ ਜਗ੍ਹਾ ਤੋਂ ਅੱਗੇ ਆ ਕੇ ਇਹ ਸਭ ਕੁਝ ਕੀਤਾ ਗਿਆ ਹੈ ਜਿਸ ਕਾਰਨ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਵੱਲੋਂ ਤੁਰੰਤ ਹੀ ਅਧਿਕਾਰੀਆਂ ਅਤੇ ਸੇਵਾਦਾਰਾਂ ਨੂੰ ਕਹਿ ਕੇ ਪੁਲਿਸ ਨੂੰ ਉਥੋਂ ਹਟਾਇਆ ਗਿਆ। ਜਿਸ ਤੋਂ ਬਾਅਦ ਸਿੱਖ ਸੰਗਤ ਨੂੰ ਅੱਗੇ ਦਰਸ਼ਨਾਂ ਲਈ ਜਾਣ ਵਾਸਤੇ ਰਾਹ ਖੋਲ੍ਹ ਦਿੱਤਾ ਗਿਆ।