Monday , June 27 2022

ਦਰਿੰਦੇ ਪਿਉ ਨੇ ਆਪਣੇ ਡੇਢ ਸਾਲ ਦੇ ਬੱਚੇ ਨੂੰ ਦਿੱਤੀ ਇਸ ਤਰਾਂ ਤੜਫ ਤੜਫ ਕੇ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆ ਹਨ। ਸਰਕਾਰ ਵੱਲੋਂ ਜਿੱਥੇ ਲੋਕਾਂ ਦੀ ਜਾਨੀ-ਮਾਲੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤੇ ਪੰਜਾਬ ਵਿੱਚ ਚੌਕਸੀ ਵਧਾ ਦਿੱਤਾ ਗਿਆ ਹੈ ਤਾਂ ਜੋ ਪੰਜਾਬ ਵਿੱਚ ਵੱਖ ਵੱਖ ਘਟਨਾਵਾਂ ਨੂੰ ਰੋਕਿਆ ਜਾਵੇ। ਹੁਣ ਚੋਣਾਂ ਦੇ ਦਿਨਾਂ ਵਿੱਚ ਵਾਪਰਨ ਵਾਲੀਆਂ ਅਣਸੁਖਾਵੀਆਂ ਘਟਨਾਵਾਂ ਦੇ ਕਾਰਨ ਪੰਜਾਬ ਦੇ ਹਲਾਤਾਂ ਤੇ ਗਹਿਰਾ ਅਸਰ ਹੋ ਰਿਹਾ ਹੈ। ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਲੁੱਟ-ਖੋਹ ਅਤੇ ਚੋਰੀ ਠੱਗੀ ਦੀਆਂ ਕੁੱਝ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਉਥੇ ਹੀ ਬੱਚਿਆਂ ਨਾਲ ਵਾਪਰਨ ਵਾਲੇ ਹਾਦਸਿਆ ਵਿਚ ਦਰਜ ਕੀਤਾ ਜਾ ਰਿਹਾ ਹੈ। ਅਜਿਹੀ ਖਬਰਾਂ ਦੇ ਸਾਹਮਣੇ ਆਉਣ ਤੇ ਸਾਰੇ ਮਾਪਿਆਂ ਦੇ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਪੈਦਾ ਹੋ ਜਾਂਦਾ ਹੈ। ਪਰ ਹੈਰਾਨੀ ਉਦੋਂ ਹੁੰਦੀ ਹੈ ਜਦੋਂ ਕੁਝ ਮਾਪਿਆਂ ਵੱਲੋਂ ਹੀ ਆਪਣੇ ਬੱਚਿਆਂ ਨੂੰ ਇਸ ਤਰਾਂ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ।

ਹੁਣ ਇਕ ਦਰਿੰਦੇ ਪਿਓ ਵੱਲੋਂ ਆਪਣੇ ਡੇਢ ਸਾਲ ਦੇ ਬੱਚੇ ਨੂੰ ਤੜਫਾ-ਤੜਫਾ ਕੇ ਮਾਰ ਦਿੱਤਾ ਗਿਆ ਹੈ,ਜਿਸ ਬਾਰੇ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹੁਸ਼ਿਆਰਪੁਰ ਦੇ ਥਾਣਾ ਮਾਡਲ ਟਾਊਨ ਦੇ ਅਧੀਨ ਆਉਂਦੇ ਇੱਕ ਪਾਰਕ ਤੋਂ ਸਾਹਮਣੇ ਆਇਆ ਹੈ। ਜਿੱਥੇ ਭਾਰਤ ਦੇ ਇੱਕ ਕਮਰੇ ਵਿੱਚ ਉੱਤਰ ਪ੍ਰਦੇਸ਼ ਨਾਲ ਸਬੰਧਤ ਪਰਿਵਾਰ ਰਹਿ ਰਿਹਾ ਹੈ। ਉਥੇ ਹੀ ਨਸ਼ੇ ਦੀ ਹਾਲਤ ਵਿਚ ਪਿਤਾ ਵੱਲੋਂ ਆਪਣੇ ਡੇਢ ਸਾਲ ਦੇ ਮਾਸੂਮ ਬੇਟੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਇਹ ਘਟਨਾ ਬੀਤੀ ਰਾਤ ਉਸ ਸਮੇਂ ਵਾਪਰੀ ਜਦੋਂ ਸ਼ਰਾਬੀ ਹਾਲਤ ਵਿੱਚ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੁਨੀਲ ਕੁਮਾਰ ਪੁੱਤਰ ਰਮੇਸ਼ ਚੰਦਰ ਆਪਣੇ ਘਰ ਨਸ਼ੇ ਦੀ ਹਾਲਤ ਵਿਚ ਆਇਆ ਅਤੇ ਆਪਣੀ ਪਤਨੀ ਅੰਜਲੀ ਦੀ ਕੁੱਟਮਾਰ ਸ਼ੁਰੂ ਕੀਤੀ, ਇਸ ਦੌਰਾਨ ਪਤਨੀ ਇਸ ਝਗੜੇ ਤੋਂ ਡਰਦੇ ਹੋਏ ਆਪਣੀ ਮਾਸੀ ਦੇ ਘਰ ਚਲੀ ਗਈ। ਓਥੇ ਹੀ ਨਸ਼ੇ ਦੀ ਹਾਲਤ ਵਿੱਚ ਪਿਤਾ ਵੱਲੋਂ ਡੇਢ ਸਾਲ ਦੇ ਬੇਟੇ ਸ਼ਿਵ ਨੂੰ ਪੈਰਾਂ ਤੋਂ ਫੜ ਕੇ ਜ਼ਮੀਨ ਤੇ ਸੁੱਟ ਦਿੱਤਾ ਗਿਆ ਜਿਸ ਕਾਰਨ ਬੱਚੇ ਦੀ ਮੌਤ ਹੋ ਗਈ,ਤੇ ਦੋਸ਼ੀ ਘਟਨਾ ਸਥਾਨ ਤੋਂ ਫਰਾਰ ਹੋ ਗਿਆ।

ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਅੰਜਲੀ ਵਾਪਸ ਆਪਣੇ ਘਰ ਆਈ ਤਾਂ ਘਰ ਵਿਚ ਉਸ ਦਾ ਬੱਚਾ ਜ਼ਮੀਨ ਉਪਰ ਮ੍ਰਿਤਕ ਹਾਲਤ ਵਿੱਚ ਮਿਲਿਆ। ਜਿਸ ਦੀ ਜਾਣਕਾਰੀ ਉਸ ਵੱਲੋਂ ਥਾਣਾ ਮਾਡਲ ਟਾਊਨ ਦੇ ਐੱਸ ਐੱਚ ਓ ਨੂੰ ਦਿੱਤੀ ਗਈ ਹੈ। ਜਿਨ੍ਹਾਂ ਵੱਲੋਂ ਦੋਸ਼ੀ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕੀਤੀ ਗਈ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।