Wednesday , September 22 2021

ਦੇਸ਼ ਦੇ ਸਕੂਲਾਂ ਦੇ ਬਾਰੇ ਚ ਹੁਣ ਕੇਂਦਰ ਸਰਕਾਰ ਵਲੋਂ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਜਿਸ ਸਮੇਂ ਦੇਸ਼ ਅੰਦਰ ਕਰੋਨਾ ਦੇ ਕੇਸ ਸਾਹਮਣੇ ਆਏ ਸਨ। ਉਸ ਸਮੇਂ ਵੀ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਤਾਲਾਬੰਦੀ ਕਰ ਦਿੱਤੀ ਗਈ ਸੀ। ਜਿਸ ਦਾ ਅਸਰ ਹਰ ਵਰਗ ਉਪਰ ਪਿਆ। ਪਰ ਸਭ ਤੋਂ ਜ਼ਿਆਦਾ ਅਸਰ ਵਿੱਦਿਅਕ ਅਦਾਰਿਆਂ ਉਪਰ ਪਿਆ ਕਿਉਂਕਿ ਇਨ੍ਹਾਂ ਦੇ ਬੰਦ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ। ਦੇਸ਼ ਦੇ ਹਲਾਤਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਭ ਸਕੂਲਾਂ ਨੂੰ ਆਨਲਾਈਨ ਪੜ੍ਹਾਈ ਜਾਰੀ ਰੱਖਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਸਨ।

ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਸਰਕਾਰ ਵੱਲੋਂ ਸਕੂਲਾਂ ਨੂੰ ਖੋਲਣ ਦੇ ਆਦੇਸ਼ ਦੇ ਦਿੱਤੇ ਗਏ ਹਨ। ਦੇਸ਼ ਦੇ ਸਕੂਲਾਂ ਦੇ ਬਾਰੇ ਚ ਹੁਣ ਕੇਂਦਰ ਸਰਕਾਰ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪਿਛਲੇ ਸਾਲ ਮਾਰਚ ਤੋਂ ਕੀਤੇ ਗਏ ਬੰਦ ਸਕੂਲਾਂ ਨੂੰ ਮੁੜ ਖੋਲ੍ਹਿਆ ਜਾ ਰਿਹਾ ਹੈ। ਮੱਠੀ ਪਈ ਜ਼ਿੰਦਗੀ ਦੀ ਰਫ਼ਤਾਰ ਮੁੜ ਪਟੜੀ ਤੇ ਆ ਰਹੀ ਹੈ। ਹੁਣ ਕੇਂਦਰ ਸਰਕਾਰ ਵੱਲੋਂ ਖੋਲ੍ਹੇ ਜਾ ਰਹੇ ਸਭ ਸਕੂਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਕੂਲ ਦੇ ਸਟਾਫ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਹਨ

ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਨਾਲ ਹੀ 50 ਫੀਸਦੀ ਬੱਚਿਆਂ ਨੂੰ ਸਕੂਲ ਵਾਲੇ ਵਾਹਨ ਵਿੱਚ ਲਿਆਉਣ ਦਾ ਆਖਿਆ ਗਿਆ ਹੈ। ਸਿੱਖਿਆ ਮੰਤਰਾਲੇ ਦੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ 24 ਕਰੋੜ ਤੋਂ ਜ਼ਿਆਦਾ ਬੱਚੇ ਭਾਰਤ ਵਿੱਚ ਸਕੂਲ ਜਾਂਦੇ ਹਨ। 65 ਫੀਸਦੀ ਅਜਿਹੇ ਮਾਪੇ ਹਨ ਜੋ ਅਜੇ ਵੀ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਡਰ ਰਹੇ ਹਨ। ਹੁਣ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਨੂੰ ਲੈ ਕੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚਕਾਰ ਚਿੰ-ਤਾ ਖਤਮ ਹੋ ਜਾਵੇਗੀ

ਅਤੇ ਉਨ੍ਹਾਂ ਦਾ ਆਤਮ ਵਿਸ਼ਵਾਸ ਵਧ ਜਾਵੇਗਾ। ਪਹਿਲਾਂ ਬੱਚਿਆਂ ਦੇ ਸਕੂਲ ਨਾ ਜਾਣ ਨੂੰ ਲੈ ਕੇ ਮਾਪੇ ਕਾਫੀ ਸਮੇਂ ਤੋਂ ਚਿੰ- ਤਾ ਵਿੱਚ ਨਜ਼ਰ ਆ ਰਹੇ ਸਨ। ਬੱਚਿਆਂ ਦੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਨੂੰ ਲੈ ਕੇ ਮਾਪੇ ਚਿੰ- ਤਾ ਵਿੱਚ ਸਨ। ਮਾਪਿਆਂ ਦੀ ਇਸ ਨਿਰਾਸ਼ਾ ਨੂੰ ਵੇਖਦੇ ਹੋਏ ਹੀ ਸਰਕਾਰ ਵੱਲੋਂ ਸਕੂਲਾਂ ਨੂੰ ਮੁੜ ਖੋਲ੍ਹਿਆ ਜਾ ਰਿਹਾ ਹੈ ਤੇ ਨਾਲ ਹੀ ਕਰੋਨਾ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ।