ਨਵਜੋਤ ਸਿੱਧੂ ਦੀ ਧੀ ਰਾਬੀਆ ਨੇ ਆਪਣੇ ਪ੍ਰੀਵਾਰ ਬਾਰੇ ਦਿੱਤੀ ਇਹ ਜਾਣਕਾਰੀ – ਆਖੀ ਵੱਡੀ ਗਲ੍ਹ ਇੰਸਟਾਗ੍ਰਾਮ ਤੇ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨ ਦਿਵਾਲੀ ਦਾ ਪਵਿੱਤਰ ਤਿਉਹਾਰ ਸਾਰੇ ਧਰਮਾਂ ਦੇ ਲੋਕਾਂ ਵੱਲੋਂ ਖੁਸ਼ੀ ਖੁਸ਼ੀ ਮਨਾਇਆ ਜਾ ਰਿਹਾ ਹੈ। ਉੱਥੇ ਹੀ ਕਈ ਜਗ੍ਹਾ ਤੇ ਪਹਿਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਦੀਵਾਲੀ ਦਾ ਉਤਸ਼ਾਹ ਘਟ ਰਿਹਾ ਹੈ। ਸਾਰੇ ਲੋਕਾਂ ਵੱਲੋਂ ਆਪਣੇ-ਆਪਣੇ ਅਨੁਸਾਰ ਇਹ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ ਹੈ। ਜਿੱਥੇ ਕੁਝ ਲੋਕ ਪਹਿਲਾਂ ਹੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਉਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਕਿਸਾਨੀ ਸੰਘਰਸ਼ ਨੂੰ ਇਕ ਵਾਰੀ ਦੀਵਾਲੀ ਸਮਰਪਿਤ ਕੀਤੀ ਗਈ ਹੈ। ਜਿਨ੍ਹਾਂ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਲਈ ਦੀਵੇ ਜਗਾ ਕੇ ਉਨ੍ਹਾਂ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ ਉਥੇ ਹੀ ਵੱਖ-ਵੱਖ ਸਖਸ਼ੀਅਤਾਂ ਵੱਲੋਂ ਵੀ ਆਪਣੇ ਅਨੁਸਾਰ ਦੀਵਾਲੀ ਮਨਾਏ ਜਾਣ ਦੀਆਂ ਖ਼ਬਰਾਂ ਸਾਂਝੀਆਂ ਕੀਤੀਆਂ ਗਈਆਂ ਹਨ।

ਨਵਜੋਤ ਸਿੱਧੂ ਦੀ ਧੀ ਰਾਵੀਆ ਸਿੱਧੂ ਵੱਲੋਂ ਆਪਣੇ ਪਰਿਵਾਰ ਬਾਰੇ ਜਾਣਕਾਰੀ ਦਿੱਤੀ ਗਈ ਹੈ। ਜਿੱਥੇ ਅੱਜ ਨਵਜੋਤ ਸਿੱਧੂ ਵੱਲੋਂ ਆਪਣੇ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤੇ ਗਏ ਅਸਤੀਫੇ ਨੂੰ ਵਾਪਸ ਲੈ ਲਿਆ ਗਿਆ ਹੈ। ਉੱਥੇ ਹੀ ਉਹਨਾਂ ਦੀ ਧੀ ਰਾਬੀਆ ਸਿੱਧੂ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ਉਪਰ ਆਪਣੇ ਪਰਿਵਾਰ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਇਸ ਵਾਰ ਉਨ੍ਹਾਂ ਦੇ ਪਰਿਵਾਰ ਵੱਲੋਂ ਕੋਈ ਵੀ ਦਿਵਾਲੀ ਨਹੀਂ ਮਨਾਈ ਗਈ ਹੈ। ਕਿਉਂਕਿ ਉਨ੍ਹਾਂ ਵੱਲੋਂ ਇਸ ਵਾਰੀ ਦਿਵਾਲੀ ਕਿਸਾਨਾਂ ਨੂੰ ਸਮਰਪਿਤ ਕੀਤੀ ਗਈ ਹੈ, ਜਿੱਥੇ ਦੇਸ਼ ਦੇ ਕਿਸਾਨ ਪਿਛਲੇ ਸਾਲ ਤੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ।

ਉਥੇ ਹੀ ਉਨ੍ਹਾਂ ਤੋਂ ਬਗੈਰ ਸਿੱਧੂ ਪਰਿਵਾਰ ਆਪਣੇ ਘਰ ਵਿੱਚ ਦੀਵਾਲੀ ਨਹੀਂ ਮਨਾ ਸਕਦਾ। ਨਵਜੋਤ ਸਿੱਧੂ ਦੀ ਧੀ ਰਾਬੀਆ ਸਿਧੂ ਵੱਲੋਂ ਆਪਣੇ ਇੰਸਟਾਗ੍ਰਾਮ ਤੇ ਜਾਣਕਾਰੀ ਦਿੰਦੇ ਹੋਏ ਲਿਖਿਆ ਹੈ ਕਿ ਨੋ ਦੀਵਾਲੀ ਫਾਰ ਅਸ,ਰਾਬੀਆ ਸਿੱਧੂ ਵੱਲੋਂ ਸਭ ਤੋਂ ਪਹਿਲਾਂ ਕਿਸਾਨਾਂ ਦੀ ਹਮਾਇਤ ਕਰਦੇ ਹੋਏ ਅਮ੍ਰਿਤਸਰ ਵਿੱਚ ਆਪਣੇ ਘਰ ਵਿੱਚ ਕਾਲਾ ਝੰਡਾ ਲਗਾਇਆ ਗਿਆ ਸੀ।

ਰਾਬੀਆ ਸਿੱਧੂ ਨੇ ਲਿਖਿਆ ਹੈ ਕਿ ਜਿੱਥੇ ਅੰਮ੍ਰਿਤਸਰ ਸ਼ਹਿਰ ਵਿੱਚ ਸਾਰੇ ਲੋਕ ਦੀਵਾਲੀ ਦਾ ਤਿਉਹਾਰ ਮਨਾ ਰਹੇ ਸਨ, ਉਥੇ ਹੀ ਸਿੱਧੂ ਪਰਿਵਾਰ ਨੇ ਨਾ ਹੀ ਘਰ ਨੂੰ ਸਜਾਇਆ ਅਤੇ ਨਾ ਹੀ ਦਿਵਾਲੀ ਮਨਾਈ ਗਈ। ਨਵਜੋਤ ਸਿੱਧੂ ਵੀ ਸਾਰਾ ਦਿਨ ਆਪਣੇ ਪਰਿਵਾਰ ਨਾਲ ਘਰ ਵਿੱਚ ਹੀ ਰਹੇ।