ਨਵਜੋਤ ਸਿੱਧੂ ਨੇ ਰਾਤ 10 ਵਜੇ ਸੜਕ ਤੇ ਕੀਤਾ ਅਜਿਹਾ ਕੰਮ ਸਾਰੇ ਪਾਸੇ ਹੋ ਗਈ ਚਰਚਾ ਹੋਰੀ ਪ੍ਰਸੰਸਾ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਸੂਬੇ ਅੰਦਰ ਵਾਪਰ ਰਹੇ ਸੜਕ ਹਾਦਸਿਆਂ ਦੌਰਾਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸਰਕਾਰ ਵੱਲੋਂ ਵਾਹਨ ਚਾਲਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਪਰ ਕਈ ਵਾਰ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਸ ਵਿਚ ਲੋਕਾਂ ਦਾ ਭਾਰੀ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਅਜਿਹੇ ਵਾਪਰਨ ਵਾਲੇ ਹਾਦਸੇ ਦੌਰਾਨ ਕੁਝ ਲੋਕ ਮਸੀਹਾ ਬਣ ਕੇ ਪਹੁੰਚਦੇ ਹਨ ਅਤੇ ਲੋਕਾਂ ਦੀ ਜਾਨ ਬਚਾ ਲੈਂਦੇ ਹਨ। ਇਸ ਸਮੇਂ ਜਿਥੇ ਕਾਂਗਰਸ ਪਾਰਟੀ ਵਿੱਚ ਪਿਆ ਕਾਟੋ ਕਲੇਸ਼ ਲਗਾਤਾਰ ਜਾਰੀ ਹੈ। ਉੱਥੇ ਹੀ ਕਾਂਗਰਸ ਪਾਰਟੀ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ।

ਹੁਣ ਨਵਜੋਤ ਸਿੱਧੂ ਵੱਲੋਂ ਰਾਤ ਦੇ ਦਸ ਵਜੇ ਸੜਕ ਤੇ ਅਜਿਹਾ ਕੰਮ ਕੀਤਾ ਗਿਆ ਹੈ ਕਿ ਸਾਰੇ ਪਾਸਿਆਂ ਤੋਂ ਸਿੱਧੂ ਦੀ ਪ੍ਰਸੰਸਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਪਣੀ ਬੇਬਾਕ ਬੋਲਣ ਦੇ ਅੰਦਾਜੇ ਕਰਨ ਜਾਣੇ ਜਾਂਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦਾ ਦਰਿਆਦਿਲੀ ਰੂਪ ਮੰਗਲਵਾਰ ਰਾਤ ਨੂੰ ਉਸ ਸਮੇਂ ਵੇਖਣ ਨੂੰ ਮਿਲਿਆ, ਜਦੋਂ ਉਨ੍ਹਾਂ ਵੱਲੋਂ ਸੜਕ ਤੇ ਵਾਪਰੇ ਹਾਦਸੇ ਦੌਰਾਨ ਇਕ ਨੌਜਵਾਨ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਨਵਜੋਤ ਸਿੱਧੂ ਚੰਡੀਗੜ੍ਹ ਤੋਂ ਵਾਪਸ ਪਟਿਆਲਾ ਆਪਣੇ ਘਰ ਜਾ ਰਹੇ ਸਨ।

ਉਸ ਸਮੇਂ ਹੀ ਪਟਿਆਲਾ ਨਿਵਾਸੀ ਅਮਨਜੋਤ ਸਿੰਘ , ਜੋ ਕਿ ਰਾਜਪੁਰਾ ਸੇਵਾ ਕੇਂਦਰ ਵਿਚ ਨੌਕਰੀ ਕਰਦਾ ਹੈ। ਆਪਣੀ ਨੌਕਰੀ ਤੋਂ ਬਾਅਦ ਵਾਪਸ ਪਟਿਆਲਾ ਜਾ ਰਿਹਾ ਸੀ ਤਾਂ ਸਾਹਮਣੇ ਆ ਰਹੀ ਗੱਡੀ ਦੀ ਤੇਜ਼ ਲਾਈਟ ਅੱਖਾਂ ਵਿੱਚ ਪੈਣ ਕਾਰਨ ਟੋਲ ਪਲਾਜ਼ਾ ਦੇ ਨੇੜੇ ਉਸਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਉਸ ਸਮੇਂ ਮੌਕੇ ਤੇ ਮੌਜੂਦ ਲੋਕਾਂ ਦੀ ਭੀੜ ਵੱਲੋਂ ਜ਼ਖਮੀ ਹੋਏ ਨੌਜਵਾਨ ਨੂੰ ਹਸਪਤਾਲ ਪਹੁੰਚਾਉਣ ਵਾਸਤੇ ਆ ਰਹੀਆਂ ਗੱਡੀਆਂ ਤੋਂ ਮਦਦ ਮੰਗੀ ਜਾ ਰਹੀ ਸੀ।

ਉਸ ਸਮੇਂ ਹੀ ਨਵਜੋਤ ਸਿੱਧੂ ਉੱਥੋਂ ਦੀ ਗੁਜ਼ਰ ਰਹੇ ਸਨ ਅਤੇ ਉਨ੍ਹਾਂ ਵੱਲੋਂ ਉਸ ਜਗ੍ਹਾ ਤੇ ਜ਼ਖਮੀ ਨੌਜਵਾਨ ਨੂੰ ਦੇਖਦੇ ਹੋਏ ਉਸ ਨੂੰ ਆਪਣੀ ਗੱਡੀ ਵਿੱਚ ਹਸਪਤਾਲ ਪਹੁੰਚਾਇਆ। ਜਿੱਥੇ ਸਿੱਧੂ ਦੀ ਮਦਦ ਸਦ ਨੌਜਵਾਨ ਬਿਲਕੁਲ ਠੀਕ ਹੈ ਅਤੇ ਉਸ ਨੂੰ ਬੁੱਧਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਨੌਜਵਾਨ ਅਮਨਜੋਤ ਵੱਲੋਂ ਨਵਜੋਤ ਸਿੱਧੂ ਦਾ ਮਦਦ ਵਾਸਤੇ ਧੰਨਵਾਦ ਕੀਤਾ ਗਿਆ ਹੈ। ਉਥੇ ਹੀ ਲੋਕਾਂ ਵੱਲੋਂ ਨਵਜੋਤ ਸਿੱਧੂ ਦੀ ਪ੍ਰਸੰਸਾ ਕੀਤੀ ਜਾ ਰਹੀ ਹੈ।