ਨਵਜੋਤ ਸਿੱਧੂ ਬਾਰੇ ਕੇਜਰੀਵਾਲ ਨੇ ਕੀਤਾ ਅਜਿਹਾ ਦਾਅਵਾ ਕੇ ਸੁਣ ਸਭ ਰਹਿ ਗਏ ਹੈਰਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਸਿਆਸੀ ਰੰਗ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਪਾਰਟੀਆਂ ਦੇ ਨਾਲ ਸਬੰਧਤ ਸਾਹਮਣੇ ਆ ਰਹੀਆਂ ਹਨ, ਜਿਸ ਉਪਰ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿੱਥੇ ਵੱਖ ਵੱਖ ਵਿਧਾਨ ਸਭਾ ਚੋਣ ਹਲਕਿਆਂ ਅੰਦਰ ਆਪਣੇ ਉਮੀਦਵਾਰਾਂ ਦੇ ਨਾਮ ਐਲਾਣ ਕੀਤੇ ਜਾ ਰਹੇ ਹਨ। ਉੱਥੇ ਹੀ ਆਮ ਆਦਮੀ ਪਾਰਟੀ ਵੱਲੋਂ ਵੀ ਕਈ ਜਗਾ ਤੇ ਰੈਲੀਆਂ ਨੂੰ ਸੰਬੋਧਨ ਕਰਦੇ ਹੋਏ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਗਏ ਹਨ। ਪਰ ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਕਾਟੋ ਕਲੇਸ਼ ਖ਼ਤਮ ਹੋਣ ਦਾ ਨਾਮ ਨਹੀਂ ਲੈ ਕੇ ਰਿਹਾ। ਬੀਤੇ ਦਿਨੀਂ ਫਿਰ ਤੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਆਪਣੀ ਸਰਕਾਰ ਤੋਂ ਨਾਰਾਜ਼ ਨਜ਼ਰ ਆਏ ਹਨ।

ਜਿੱਥੇ ਉਨ੍ਹਾਂ ਵੱਲੋਂ ਨਸ਼ਿਆਂ ਅਤੇ ਬੇਅਦਬੀ ਦੇ ਮਾਮਲਿਆਂ ਦੀ ਰਿਪੋਰਟ ਜਨਤਕ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ ਉਨ੍ਹਾਂ ਆਖਿਆ ਹੈ ਕਿ ਅਗਰ ਉਹਨਾਂ ਦੀ ਮੰਗ ਨੂੰ ਨਹੀਂ ਮੰਨਿਆ ਜਾਂਦਾ ਤੇ ਉਹ ਪਾਰਟੀ ਤੋਂ ਅਸਤੀਫਾ ਦੇ ਦੇਣਗੇ। ਹੁਣ ਨਵਜੋਤ ਸਿੱਧੂ ਬਾਰੇ ਕੇਜਰੀਵਾਲ ਵੱਲੋਂ ਇਹ ਵੱਡਾ ਦਾਅਵਾ ਕੀਤਾ ਗਿਆ ਹੈ ਜਿਸ ਬਾਰੇ ਸੁਣ ਕੇ ਸਾਰੇ ਹੈਰਾਨ ਹਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵਿੱਚ ਜਿੱਥੇ ਅਜੇ ਤੱਕ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕੀਤਾ ਗਿਆ ਹੈ।

ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਆਖਿਆ ਗਿਆ ਸੀ ਕਿ ਪੰਜਾਬੀ ਚ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਪੰਜਾਬ ਵਿਚੋਂ ਵੀ ਚੁਣਿਆ ਜਾਵੇਗਾ ਜਿਸ ਦਾ ਨਾਮ ਵੀ ਬਹੁਤ ਜਲਦੀ ਘੋਸ਼ਿਤ ਕੀਤਾ ਜਾਵੇਗਾ। ਜਿੱਥੇ ਉਨ੍ਹਾਂ ਵਲੋ ਆਖਿਆ ਗਿਆ ਹੈ ਕਿ ਨਵਜੋਤ ਸਿੱਧੂ ਕਾਗਰਸ ਪਾਰਟੀ ਵਿੱਚ ਆਪਣਾ ਅਹੁਦਾ ਛੱਡਣ ਲਈ ਤਿਆਰ ਹਨ। ਕਿਉਂਕਿ ਸਭ ਲੋਕ ਜਾਣਦੇ ਹਨ ਕਿ ਸਿੱਧੂ ਗੱਲ ਗੱਲ ਤੇ ਅਸਤੀਫਾ ਦੇਣ ਦੀ ਗੱਲ ਕਰਦੇ ਹਨ।

ਉਥੇ ਹੀ ਅਰਵਿੰਦ ਕੇਜਰੀਵਾਲ ਨੇ ਇਹ ਦਾਅਵਾ ਕੀਤਾ ਹੈ ਕਿ ਨਵਜੋਤ ਸਿੱਧੂ ਆਪ ਵਿਚ ਆਉਣਾ ਚਾਹੁੰਦੇ ਹਨ। ਉਨ੍ਹਾਂ ਵੱਲੋਂ ਨਵਜੋਤ ਸਿੱਧੂ ਨਾਲ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਕਈ ਬਾਰ ਗਲਬਾਤ ਕੀਤੀ ਜਾ ਚੁੱਕੀ ਹੈ। ਉੱਥੇ ਹੀ ਇਹ ਵੀ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਅਗਰ ਨਵਜੋਤ ਸਿੱਧੂ ਆਪ ਵਿੱਚ ਸ਼ਾਮਲ ਹੁੰਦੇ ਹਨ ,ਤਾਂ ਉਹਨਾ ਨੂੰ ਮੁੱਖ ਮੰਤਰੀ ਦਾ ਚਿਹਰਾ ਵੀ ਬਣਾਇਆ ਜਾ ਸਕਦਾ ਹੈ। ਨਵਜੋਤ ਸਿੱਧੂ ਆਏ ਦਿਨ ਹੀ ਆਪਣੀ ਪਾਰਟੀ ਨੂੰ ਘੇਰਦੇ ਹੋਏ ਨਜ਼ਰ ਆ ਰਹੇ ਹਨ। ਜਿਸ ਕਾਰਨ ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿੱਚ ਜਾਣ ਦੀ ਚਰਚਾ ਹੋ ਰਹੀ ਹੈ।