ਨਵੇਂ ਨਵੇਂ ਮੰਤਰੀ ਬਣੇ ਰਾਜਾ ਵੜਿੰਗ ਲਈ ਆ ਗਈ ਇਹ ਵੱਡੀ ਮਾੜੀ ਖਬਰ – ਲੱਗ ਗਿਆ ਵੱਡਾ ਜ਼ੋਰਦਾਰ ਝੱਟਕਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਸਿਆਸਤ ਵਿੱਚ ਆਏ ਦਿਨ ਕੋਈ ਨਾ ਕੋਈ ਭੂਚਾਲ ਵੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਜਦੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਤਾਂ ਕਾਂਗਰਸ ਹਾਈਕਮਾਂਡ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਨਿਯੁਕਤ ਕਰ ਦਿੱਤਾ ਗਿਆ ਅਤੇ ਉਹਨਾਂ ਵੱਲੋਂ ਨਵੇਂ ਕੈਬਨਿਟ ਮੰਡਲ ਦਾ ਵਿਸਥਾਰ ਵੀ ਕੀਤਾ ਗਿਆ। ਜਿੱਥੇ ਸਾਰੇ ਮੰਤਰੀਆਂ ਨੂੰ ਵੱਖ-ਵੱਖ ਵਿਭਾਗਾਂ ਦੀ ਵੰਡ ਕੀਤੀ ਗਈ ਉਥੇ ਹੀ ਮੰਤਰੀਆਂ ਵੱਲੋਂ ਆਪਣੇ ਕੰਮ ਨੂੰ ਵੀ ਤੇਜੀ ਨਾਲ ਸ਼ੁਰੂ ਕੀਤਾ ਗਿਆ। ਇਨ੍ਹਾਂ ਮੰਤਰੀਆਂ ਵੱਲੋਂ ਆਖਿਆ ਜਾ ਰਿਹਾ ਸੀ ਕਿ ਉਨ੍ਹਾਂ ਵੱਲੋਂ ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਜਾਵੇਗਾ। ਜਿਸ ਕਰਕੇ ਇਨਾਂ ਮੰਤਰੀਆਂ ਵੱਲੋਂ ਆਪਣੇ-ਆਪਣੇ ਵਿਭਾਗ ਵਿਚ ਕਾਫ਼ੀ ਸ਼ਖਤੀ ਕਰ ਦਿੱਤੀ ਗਈ।

ਹੁਣ ਨਵੇਂ-ਨਵੇਂ ਮੰਤਰੀ ਬਣੇ ਰਾਜਾ ਵੜਿੰਗ ਲਈ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਇਹ ਜ਼ੋਰਦਾਰ ਝਟਕਾ ਲਗਾ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਆਪਣੇ ਅਹੁਦੇ ਤੇ ਬਿਰਾਜਮਾਨ ਹੁੰਦੇ ਹੀ ਪੰਜਾਬ ਦੇ ਬੱਸ ਅੱਡੇ ਅੰਦਰ ਨਜਾਇਜ਼ ਕਬਜ਼ਿਆਂ ਨੂੰ ਹਟਾ ਦਿੱਤਾ ਗਿਆ ਸੀ। ਉੱਥੇ ਹੀ ਉਹਨਾਂ ਵੱਲੋਂ ਬੱਸਾਂ ਉਪਰ ਵੀ ਸਿਕੰਜਾ ਕਸਿਆ ਗਿਆ ਜਿਨ੍ਹਾਂ ਵੱਲੋਂ ਬਿਨਾਂ ਪਰਮਿਟ ਤੇ ਬੱਸਾਂ ਚਲਾਈਆਂ ਜਾ ਰਹੀਆਂ ਸਨ। ਉਥੇ ਹੀ ਉਨ੍ਹਾਂ ਵੱਲੋਂ ਔਰਬਿਟ ਅਤੇ ਦੀਪ ਬੱਸ ਕੰਪਨੀ ਦੀਆਂ ਬੱਸਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ ਜੋ ਕਿ ਬਿਨਾ ਪਰਮਿਟ ਤੋਂ ਚੱਲ ਰਹੀਆਂ ਸਨ।

ਜਿਸ ਨੂੰ ਲੈ ਕੇ ਨਿਊ ਦੀਪ ਬੱਸ ਕੰਪਨੀ ਅਤੇ ਆਰਬਿਟ ਬੱਸ ਕੰਪਨੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਹਾਈ ਕੋਰਟ ਵੱਲੋਂ ਇਨ੍ਹਾਂ ਦੋਹਾਂ ਕੰਪਨੀਆਂ ਦੇ ਹੱਕ ਵਿੱਚ ਫੈਸਲਾ ਲੈਂਦੇ ਹੋਏ ਦੋਹਾਂ ਕੰਪਨੀਆਂ ਨੂੰ ਰਾਹਤ ਦਿੱਤੀ ਹੈ। ਜਿਸ ਕਾਰਨ ਹੁਣ ਦੋਹਾਂ ਕੰਪਨੀਆਂ ਦੇ ਪਰਮਿਟ ਰੱਦ ਕਰਨ ਦੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਹੁਕਮਾਂ ਨੂੰ ਰੱਦ ਕਰਨ ਦੇ ਹੁਕਮ ਹਾਈਕੋਰਟ ਵੱਲੋਂ ਦੇ ਦਿੱਤੇ ਹਨ।

ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਹਾਈਕੋਰਟ ਦੇ ਸੀਨੀਅਰ ਵਕੀਲ ਪੁਨੀਤ ਬਾਲੀ ਨੇ ਦੱਸਿਆ ਹੈ ਕਿ ਹੁਣ ਹਾਈ ਕੋਰਟ ਵੱਲੋਂ ਦੋਹਾਂ ਕੰਪਨੀਆਂ ਦੇ ਹੱਕ ਵਿੱਚ ਫੈਸਲਾ ਕਰਦੇ ਹੋਏ ਦੋਹਾਂ ਕੰਪਨੀਆਂ ਦੇ ਰੱਦ ਕੀਤੇ ਪਰਮਿਟ ਬਹਾਲ ਕਰ ਦਿੱਤੇ ਗਏ ਹਨ ਅਤੇ ਇਸ ਬਾਰੇ ਵਧੇਰੇ ਜਾਣਕਾਰੀ ਹੁਕਮਾਂ ਦੀ ਕਾਪੀ ਮਿਲਣ ਤੋਂ ਬਾਅਦ ਜਾਰੀ ਕੀਤੀ ਜਾਵੇਗੀ। ਜਿਸ ਦੀ ਉਡੀਕ ਕੀਤੀ ਜਾ ਰਹੀ ਹੈ।