ਨਹੀਂ ਟਲਦਾ CM ਚੰਨੀ – ਹੁਣ ਅਚਾਨਕ ਕੀਤਾ ਅਜਿਹਾ ਕੰਮ ਸਿਕਿਓਰਟੀ ਵਾਲੇ ਵੀ ਰਹਿ ਗਏ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਕਾਂਗਰਸ ਸਰਕਾਰ ਵਿੱਚ ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ।ਉੱਥੇ ਹੀ ਕਾਂਗਰਸ ਦੇ ਵਿਧਾਇਕਾਂ ਦੀ ਸਹਿਮਤੀ ਦੇ ਨਾਲ ਹਾਈਕਮਾਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਨਿਯੁਕਤ ਕਰ ਦਿੱਤਾ ਗਿਆ ਸੀ। ਪਿਛਲੇ ਦਿਨੀਂ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਦਾ ਵਿਆਹ ਸਾਦੇ ਢੰਗ ਨਾਲ ਕੀਤਾ ਗਿਆ। ਉਥੇ ਹੀ ਵਿਆਹ ਸਮਾਗਮ ਤੋਂ ਬਾਅਦ ਹੁਣ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਵਾਸਤੇ ਆਪਣੇ ਪ੍ਰਵਾਰ ਸਮੇਤ ਪਹੁੰਚੇ ਸਨ ਅਤੇ ਉਨ੍ਹਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੁੱਖ ਮੰਤਰੀ ਬਣਨ ਪਿੱਛੋਂ ਪਹਿਲੀ ਮੁਲਾਕਾਤ ਕੀਤੀ ਗਈ।

ਹੁਣ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਅਚਾਨਕ ਅਜਿਹਾ ਕੰਮ ਕੀਤਾ ਗਿਆ ਹੈ ਕਿ ਸਿਕਿਓਰਟੀ ਵਾਲੇ ਵੀ ਹੈਰਾਨ ਰਹਿ ਗਏ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਦਗੀ ਨੂੰ ਲੈ ਕੇ ਅਤੇ ਉਨ੍ਹਾਂ ਵੱਲੋਂ ਕੀਤੇ ਜਾਂਦੇ ਕਾਰਜਾਂ ਨੂੰ ਲੈ ਕੇ ਉਨ੍ਹਾਂ ਦੀ ਸਭ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ। ਜਿੱਥੇ ਉਨ੍ਹਾਂ ਵੱਲੋਂ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਥੇ ਹੀ ਬੀਤੇ ਦਿਨੀਂ ਆਪਣੇ ਪੁੱਤਰ ਦਾ ਸਾਦਗੀ ਨਾਲ ਕੀਤਾ ਗਿਆ ਵਿਆਹ ਵੀ ਸਭ ਪਾਸੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਆਪਣੇ ਪਰਿਵਾਰ ਸਮੇਤ ਮੁਲਾਕਾਤ ਕੀਤੀ ਗਈ ਹੈ। ਉਥੇ ਹੀ ਮੁੱਖ ਮੰਤਰੀ ਵੱਲੋਂ ਆਪਣੀ ਸਕਿਓਰਟੀ ਦੀ ਪ੍ਰਵਾਹ ਕੀਤੇ ਬਿਨਾਂ ਲੰਗਰ ਵਿੱਚ ਜਲੇਬੀਆਂ ਖਾਧੀਆਂ ਗਈਆਂ। ਉਨ੍ਹਾਂ ਵੱਲੋਂ ਇਹ ਜਲੇਬੀਆਂ ਰਸਤੇ ਵਿੱਚ ਲੱਗੇ ਹੋਏ ਇਕ ਲੰਗਰ ਤੋਂ ਖਾਧੀਆਂ ਗਈਆਂ ਹਨ ਜਦੋਂ ਉਹ ਆਪਣੀ ਨੂੰਹ ਅਤੇ ਪੁੱਤਰ ਨਾਲ ਕੈਪਟਨ ਅਮਰਿੰਦਰ ਸਿੰਘ ਕੋਲ ਗਏ ਸਨ ਅਤੇ ਉਨ੍ਹਾਂ ਤੋਂ ਅਸ਼ੀਰਵਾਦ ਵੀ ਦਵਾਇਆ।

ਜਿੱਥੇ ਉਹ ਸਿਸਵਾ ਫਾਰਮ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਆਸ਼ੀਰਵਾਦ ਦਿਵਾਉਣ ਵਾਸਤੇ ਆਪਣੇ ਪੁੱਤਰ ਤੇ ਨੂੰਹ ਨੂੰ ਨਾਲ ਲੈ ਕੇ ਆਏ ਸਨ। ਉਥੇ ਹੀ ਰਸਤੇ ਵਿੱਚ ਸਿਸਵਾਂ ਟੀ ਪੁਆਇੰਟ ਵਿਖੇ ਲੱਗੇ ਲੰਗਰ ‘ਤੇ ਰੁਕੇ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਨਾਲ ਲੰਗਰ ਛਕਿਆ ਗਿਆ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਸੁਰੱਖਿਆ ਨੂੰ ਪਿੱਛੇ ਛੱਡ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਰਾਜ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਿਸਵਾਂ ਫਾਰਮ ਹਾਊਸ ‘ਚ ਮੁਲਾਕਾਤ ਕੀਤੀ ਸੀ।