Monday , June 27 2022

ਨਹੀਂ ਟਲਿਆ ਕੈਪਟਨ ਅਮਰਿੰਦਰ ਸਿੰਘ – ਖਿੱਚ ਲਈਆਂ ਹੁਣ ਇਹ ਤਿਆਰੀਆਂ ਕਾਂਗਰਸ ਪਈ ਸੋਚਾਂ ਚ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਦੀ ਸਿਆਸਤ ਵਿੱਚ ਕਾਫੀ ਉਥਲ-ਪੁਥਲ ਦੇਖਣ ਨੂੰ ਮਿਲ ਰਹੀ ਹੈ। ਜਿੱਥੇ ਪੰਜਾਬ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਪਾਰਟੀ ਬਦਲੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਪਰ ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਵਿ-ਵਾ-ਦ ਲਗਾਤਾਰ ਜਾਰੀ ਹੈ ਅਤੇ ਉਸ ਨਾਲ ਜੁੜੀਆਂ ਹੋਈਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਪਾਰਟੀ ਨਾਲੋਂ ਤੋੜ ਵਿਛੋੜਾ ਕਰਕੇ ਆਪਣੀ ਨਵੀਂ ਪਾਰਟੀ ਬਣਾਏ ਜਾਣ ਦਾ ਐਲਾਨ ਕਰ ਦਿੱਤਾ ਗਿਆ ਸੀ।

ਪਰ ਉਨ੍ਹਾਂ ਦੇ ਮੁੜ ਤੋਂ ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਗੱਲਾਂ ਸਾਹਮਣੇ ਆਉਣ ਤੇ ਉਨ੍ਹਾਂ ਵੱਲੋਂ ਇਨ੍ਹਾਂ ਗੱਲਾਂ ਦਾ ਸਪੱਸ਼ਟੀਕਰਨ ਵੀ ਦਿੱਤਾ ਗਿਆ, ਜਿਸ ਵਿਚ ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਅਗਲੀਆਂ ਚੋਣਾਂ ਆਪਣੀ ਪਾਰਟੀ ਦੇ ਅਧਾਰ ਤੇ ਹੀ ਲੜੀਆਂ ਜਾਣਗੀਆਂ ਅਤੇ ਉਹ ਕਿਸੇ ਵੀ ਕੀਮਤ ਵਿੱਚ ਕਾਂਗਰਸ ਵਿੱਚ ਸ਼ਾਮਲ ਨਹੀਂ ਹੋਣਗੇ। ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਤਿਆਰੀਆਂ ਖਿੱਚ ਲਈਆਂ ਗਈਆਂ ਹਨ ਜਿਸ ਕਾਰਨ ਕਾਂਗਰਸ ਸਰਕਾਰ ਚਿੰਤਾ ਵਿੱਚ ਪੈ ਗਈ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਇਹ ਵੀ ਕਿਹਾ ਗਿਆ ਸੀ ਕਿ ਉਨ੍ਹਾਂ ਵੱਲੋਂ ਪਾਰਟੀ ਦੀ ਰਜਿਸਟਰੇਸ਼ਨ ਅਤੇ ਚੋਣ ਨਿਸ਼ਾਨ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਉਸ ਤੋਂ ਪਿੱਛੋਂ ਉਨ੍ਹਾਂ ਵੱਲੋਂ ਕਈ ਵੱਡੇ ਧਮਾਕੇ ਕੀਤੇ ਜਾਣਗੇ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਨੂੰ ਵੱਡਾ ਝਟਕਾ ਦਿੰਦੇ ਹੋਏ ਜਲਦੀ ਹੀ ਆਪਣੀਆਂ ਚੋਣ ਰੈਲੀਆਂ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਖਿਆ ਗਿਆ ਸੀ ਕਿ ਇਸ ਸਮੇਂ ਕਾਂਗਰਸ ਪਾਰਟੀ ਵਿੱਚ ਬੇਚੈਨੀ ਕਾਫੀ ਵਧ ਗਈ ਹੈ ਕਿਉਂਕਿ ਕੁਝ ਮਤਭੇਦ ਦੇ ਕਾਰਣ ਸੀਨੀਅਰ ਮੰਤਰੀਆਂ ਨੂੰ ਮੰਤਰੀ ਮੰਡਲ ਵਿਚੋਂ ਕੱਢਿਆ ਜਾ ਚੁੱਕਾ ਹੈ। ਉੱਥੇ ਹੀ ਕਾਂਗਰਸ ਨੂੰ ਵੱਡਾ ਝਟਕਾ ਲੱਗ ਸਕਦਾ ਹੈ, ਬਹੁਤ ਸਾਰੇ ਵਿਧਾਇਕ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।

ਪਰ ਅਜੇ ਉਹ ਕਾਂਗਰਸ ਪਾਰਟੀ ਵਿੱਚ ਉਮੀਦਵਾਰਾਂ ਨੂੰ ਅੰਤਰਿਮ ਰੂਪ ਦਿੱਤੇ ਜਾਣ ਦਾ ਇੰਤਜ਼ਾਰ ਕਰ ਰਹੇ ਹਨ। ਕਿਉਂਕਿ ਪਾਰਟੀ ਵਿਚ ਗਰੁੱਪਵਾਦ ਅਤੇ ਪੱਖਪਾਤ ਦੇ ਕਾਰਨ ਬਹੁਤ ਸਾਰੇ ਵਿਧਾਇਕਾਂ ਨੂੰ ਟਿਕਟ ਨਾ ਮਿਲਣ ਤੇ ਪਾਰਟੀ ਨੂੰ ਛੱਡ ਵੀ ਸਕਦੇ ਹਨ। ਜਿਨ੍ਹਾਂ ਨੂੰ ਬਾਅਦ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵਿੱਚ ਵੀ ਸ਼ਾਮਲ ਕੀਤਾ ਜਾ ਸਕਦਾ ਹੈ। ਕਿਉਂਕਿ ਕਾਂਗਰਸ ਪਾਰਟੀ ਤੋਂ ਨਾਰਾਜ਼ ਚੱਲ ਰਹੇ ਨੇਤਾਵਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕੀਤੇ ਜਾਣ ਤੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਈ ਵੀ ਇਨਕਾਰ ਨਹੀਂ ਕੀਤਾ ਗਿਆ ਹੈ।