Saturday , June 25 2022

ਪੁਰਾਣੀਆਂ ਗੱਡੀਆਂ ਵਾਲਿਆਂ ਲਈ ਆਈ ਜਰੂਰੀ ਖਬਰ – ਸਰਕਾਰ ਨੇ ਏਥੇ ਕਰਤਾ ਅਚਾਨਕ ਹੁਣ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਾਰਿਆਂ ਸਿਆਸੀ ਪਾਰਟੀਆ ਵਲੋ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਆਏ ਦਿਨ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਜਿਹਨਾਂ ਨੂੰ ਸਰਕਾਰ ਵੱਲੋਂ ਨਜਿੱਠਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦਾ ਸਾਹਮਣਾ ਕੀਤਾ ਜਾ ਸਕੇ। ਹਰ ਘਰ ਦੇ ਵਿੱਚ ਅੱਜ ਵਾਹਨ ਮੌਜੂਦ ਹਨ ਉਥੇ ਹੀ ਲੋਕਾਂ ਨੂੰ ਆਣ ਜਾਣ ਵਿੱਚ ਇਹਨਾਂ ਵਾਹਨਾਂ ਦਾ ਇਸਤੇਮਾਲ ਵੀ ਕਰਨਾ ਪੈਂਦਾ ਹੈ। ਉਥੇ ਹੀ ਸਰਕਾਰ ਵੱਲੋਂ ਇਨ੍ਹਾਂ ਉਪਰ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾ ਦਿੱਤੀਆਂ ਜਾਂਦੀਆਂ ਹਨ ਜਿਸ ਨਾਲ ਲੋਕਾਂ ਨੂੰ ਭਾਰੀ ਮੁਸੀਬਤਾਂ ਪੇਸ਼ ਆ ਜਾਂਦੀਆਂ ਹਨ। ਹੁਣ ਇੱਥੇ 10 ਸਾਲ ਪੁਰਾਣੀਆਂ ਗੱਡੀਆਂ ਵਾਲਿਆਂ ਲਈ ਇੱਕ ਜ਼ਰੂਰੀ ਖਬਰ ਸਾਹਮਣੇ ਆਈ ਹੈ ਜਿੱਥੇ ਸਰਕਾਰ ਵੱਲੋਂ ਇੱਥੇ ਅਚਾਨਕ ਹੀ ਐਲਾਨ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਦਿੱਲੀ ਵਿੱਚ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਪ੍ਰਦੂਸ਼ਣ ਦੀ ਸਮੱਸਿਆ ਵਧ ਰਹੀ ਹੈ। ਉੱਥੇ ਹੀ ਇਸ ਵਧ ਰਹੇ ਪ੍ਰਦੂਸ਼ਣ ਦੇ ਕਾਰਨ ਬੱਚਿਆਂ ਦੇ ਵਿਦਿਅਕ ਅਦਾਰੇ, ਨਿਰਮਾਣ ਅਧੀਨ ਇਮਾਰਤ ਦਾ ਕੰਮ ਅਤੇ ਦਫ਼ਤਰਾਂ ਦੇ ਕੰਮ ਨੂੰ ਵੀ ਕੁਝ ਦਿਨਾਂ ਲਈ ਰੋਕ ਦਿੱਤਾ ਗਿਆ ਹੈ। ਕਿਉਂ ਕਿ ਦਿੱਲੀ ਵਿਚ ਵੱਧ ਰਹੀ ਪ੍ਰਦੂਸ਼ਣ ਦੀ ਸਮੱਸਿਆ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਸਰਕਾਰ ਵੱਲੋਂ ਜਿੱਥੇ 10 ਸਾਲ ਪੁਰਾਣੀਆਂ ਡੀਜ਼ਲ ਅਤੇ ਪੈਟਰੋਲ ਦੀਆਂ ਗੱਡੀਆਂ ਉਪਰ ਪਬੰਦੀ ਲਗਾਈ ਜਾ ਰਹੀ ਸੀ।

ਉਥੇ ਹੀ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਾਸੀਆਂ ਨੂੰ ਇਕ ਅਜਿਹਾ ਤੋਹਫਾ ਦਿੱਤਾ ਗਿਆ ਹੈ ਜਿਸ ਵਿੱਚ ਉਹ ਆਪਣੀਆਂ 10 ਸਾਲ ਪੁਰਾਣੀਆਂ ਗੱਡੀਆਂ ਦੀ ਵਰਤੋਂ ਕਰ ਸਕਦੇ ਹਨ ਜਿਸ ਵਿੱਚ ਪੈਟਰੋਲ ਅਤੇ ਡੀਜ਼ਲ ਗੱਡੀਆਂ ਸ਼ਾਮਲ ਹਨ। ਉਥੇ ਹੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਨੂੰ ਰੋਕਣ ਵਾਸਤੇ ਇਨ੍ਹਾਂ 10 ਸਾਲ ਪੁਰਾਣੀਆਂ ਗੱਡੀਆਂ ਵਿਚ ਇਲੈਕਟ੍ਰੋਨਿਕ ਰਿਟਰੋ ਫਿਟਮੈਂਟ ਕਿੱਟਾ ਦੇ ਨਿਰਮਾਤਾਵਾਂ ਅਤੇ ਸਪਲਾਇਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਜਿੱਥੇ ਚਾਰ ਪਹਿਆ ਵਾਹਨ ਗੱਡੀਆਂ ਨੂੰ ਇਲੈਕਟ੍ਰਿਕ ਵਹਿਕਲ ਵਿੱਚ ਬਦਲ ਦਿੱਤਾ ਜਾਵੇਗਾ।

ਕਿਉਂਕਿ ਦਿੱਲੀ ਵਿਚ ਚਲਣ ਵਾਲੀਆਂ 10 ਸਾਲ ਪੁਰਾਣੀਆਂ ਗੱਡੀਆਂ ਦੀ ਗਿਣਤੀ ਲੱਖਾਂ ਵਿਚ ਹੈ। ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਨਾਲ ਬਹੁਤ ਸਾਰੇ ਪਰਿਵਾਰਾਂ ਨੂੰ ਰਾਹਤ ਮਿਲੇਗੀ। ਜਿਸ ਸਦਕਾ ਪੁਰਾਣੀਆਂ ਗੱਡੀਆਂ ਮੁੜ ਤੋਂ ਸੜਕਾਂ ਤੇ ਦੌੜਨਗੀਆਂ। ਇਹ ਫ਼ੈਸਲਾ ਦਿੱਲੀ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨੂੰ ਦੇਖਦੇ ਹੋਏ ਲਿਆ ਗਿਆ ਹੈ। ਇਸ ਸਬੰਧੀ ਇੱਕ ਪਬਲਿਕ ਨੋਟਿਸ ਦਿੱਲੀ ਟਰਾਂਸਪੋਰਟ ਵਿਭਾਗ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ।