Tuesday , June 28 2022

ਪੈਟਰੋਲ-ਡੀਜ਼ਲ ਵਰਤਣ ਵਾਲਿਆਂ ਲਈ ਆ ਗਈ ਵੱਡੀ ਮਾੜੀ ਖਬਰ – ਏਨੇ ਰੁਪਏ ਮਹਿੰਗਾ ਹੋ ਸਕਦਾ ਤੇਲ

ਆਈ ਤਾਜਾ ਵੱਡੀ ਖਬਰ

ਪੂਰੀ ਦੁਨੀਆਂ ਵਿੱਚ ਜਿਥੇ ਕਰੋਨਾ ਨੇ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਅਤੇ ਕੋਈ ਵੀ ਦੇਸ਼ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ ਸੀ ਅਤੇ ਸਾਰੇ ਦੇਸ਼ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜਰਨਾ ਪਿਆ। ਕਿਉਂਕਿ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਅਤੇ ਆਪਣੇ ਦੇਸ਼ ਦੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾ ਦਿਤਾ ਗਿਆ ਸੀ। ਸਾਰੇ ਦੇਸ਼ਾਂ ਵਿੱਚ ਕੀਤੀ ਗਈ ਤਾਲਾਬੰਦੀ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਦੇ ਕੰਮ-ਕਾਜ ਪ੍ਰਭਾਵਿਤ ਹੋਏ , ਉੱਥੇ ਹੀ ਬਹੁਤ ਸਾਰੇ ਪਰਵਾਰਾਂ ਨੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ।

ਹੁਣ ਜਿੱਥੇ ਕਰੋਨਾ ਸਥਿਤੀ ਨੂੰ ਦੇਖਦੇ ਹੋਏ ਮੁੜ ਤੋਂ ਸਾਰੇ ਦੇਸ਼ਾਂ ਵੱਲੋਂ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਰੂਸ ਵੱਲੋਂ ਯੂਕਰੇਨ ਉਪਰ ਹਮਲਾ ਕਰ ਦਿੱਤਾ ਗਿਆ ਹੈ। ਜਿਸ ਦਾ ਅਸਰ ਸਾਰੇ ਦੇਸ਼ਾਂ ਉੱਪਰ ਪੈ ਰਿਹਾ ਹੈ। ਅਤੇ ਕਈ ਚੀਜ਼ਾਂ ਨੂੰ ਲੈ ਕੇ ਮਹਿੰਗਾਈ ਵੀ ਵਧ ਰਹੀ ਹੈ। ਹੁਣ ਪੈਟਰੋਲ ਡੀਜ਼ਲ ਵਰਤਣ ਵਾਲਿਆਂ ਲਈ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਤੇਲ ਮਹਿੰਗਾ ਹੋ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਇਸ ਸਮੇਂ ਯੂਕਰੇਨ ਅਤੇ ਰੂਸ ਦੇ ਵਿਚਕਾਰ ਜੰਗ ਚੱਲ ਰਹੀ ਹੈ ਉਥੇ ਹੀ ਤੇਲ ਦੀਆਂ ਕੀਮਤਾਂ ਵਿਚ ਵਾਧਾ ਹੋ ਸਕਦਾ ਹੈ।

ਜਿਸ ਦੇ ਕਾਰਨ ਅੱਠ ਸਾਲਾਂ ਦੇ ਦੌਰਾਨ ਸਭ ਤੋਂ ਉੱਚੇ ਪੱਧਰ ਤੇ ਕੱਚੇ ਤੇਲ ਦੀ ਕੀਮਤ ਪਹੁੰਚ ਜਾਵੇਗੀ। ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਤੇਜ਼ੀ ਨਾਲ ਵਾਧਾ ਹੋਵੇਗਾ ਜਿਸ ਕਾਰਨ ਪੈਟਰੋਲ ਡੀਜ਼ਲ ਦੀ ਕੀਮਤ ਵਿਚ ਵੀ ਪੱਚੀ ਰੁਪਏ ਪ੍ਰਤੀ ਲੀਟਰ ਵਾਧਾ ਹੋ ਜਾਵੇਗਾ ਅਤੇ ਡਬਲਿਊਟੀਆਈ ਵੀ 4.88 ਫੀਸਦੀ ਤੇਜ਼ੀ ਨਾਲ 108.64 ਡਾਲਰ ਤੇ ਪਹੁੰਚਿਆ ਹੈ।

ਰੂਸ ਵੱਲੋਂ ਜਿੱਥੇ ਯੂਕਰੇਨ ਉਪਰ ਹਮਲਾ ਕੀਤਾ ਗਿਆ ਹੈ ਉਥੇ ਹੀ ਉਸ ਉਪਰ ਕਈ ਦੇਸ਼ਾਂ ਵੱਲੋਂ ਰੂਸ ਤੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਪਰ ਰੂਸ ਵੱਲੋਂ ਜਿੱਥੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਜਾਵੇਗਾ ਕਿਉਂਕਿ ਰੂਸ ਇਸ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਤੇਲ ਉਤਪਾਦਕ ਦੇਸ਼ ਹੈ। ਇਸ ਲਈ ਰੂਸ ਤੋਂ ਤੇਲ ਬਰਾਮਦ ਕਰਨਾ ਸਾਰੇ ਦੇਸ਼ਾਂ ਲਈ ਮੁਸ਼ਕਲ ਹੋ ਜਾਵੇਗਾ। ਜਿਸ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੋ ਜਾਵੇਗਾ।