Thursday , June 30 2022

ਪੈ ਗਿਆ ਨਵਾਂ ਹੀ ਪੰਗਾ CM ਚਰਨਜੀਤ ਚੰਨੀ ਨੂੰ – ਦਿੱਲੀ ਤੋਂ ਆ ਗਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਕ ਪਾਸੇ ਜਿੱਥੇ ਪੰਜਾਬ ਦੇ ਵਿੱਚ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਜੱਦੋ-ਜਹਿਦ ਦੇ ਵਿੱਚ ਲੱਗੀਆਂ ਹੋਈਆਂ ਹਨ, ਕਿ ਦੋ ਹਜਾਰ ਬਾਈ ਦੀਆਂ ਚੋਣਾਂ ਦੇ ਵਿੱਚ ਉਨ੍ਹਾਂ ਦੀ ਸਰਕਾਰ ਬਣ ਸਕੇ । ਸਾਰੀਆਂ ਹੀ ਸਿਆਸੀ ਪਾਰਟੀਆਂ ਕਾਫ਼ੀ ਸਰਗਰਮ ਹਨ । ਗੱਲ ਕੀਤੀ ਜਾਵੇ ਜੇਕਰ ਕਾਂਗਰਸ ਪਾਰਟੀ ਦੀ ਤਾਂ , ਪੰਜਾਬ ਕਾਂਗਰਸ ਪਾਰਟੀ ਦੇ ਵਿਚ ਚੱਲ ਰਹੀ ਕਾਟੋ ਕਲੇਸ਼ ਵਿਚਕਾਰ ਚਰਨਜੀਤ ਸਿੰਘ ਚੰਨੀ ਜਿੱਥੇ ਵੱਡੇ ਵੱਡੇ ਐਲਾਨ ਕਰਦੇ ਹੋਏ ਨਜ਼ਰ ਆ ਰਹੇ ਹਨ, ਦੂਜੇ ਪਾਸੇ ਵਿਰੋਧੀ ਧਿਰਾਂ ਦੇ ਵੱਲੋਂ ਲਗਾਤਾਰ ਹੀ ਕੀਤੇ ਜਾ ਰਹੇ ਐਲਾਨਾਂ ਦੇ ਚੱਲਦੇ ਉਨ੍ਹਾਂ ਦਾ ਘਿਰਾਓ ਵੀ ਕੀਤਾ ਜਾ ਰਿਹਾ ਹੈ ਤੇ ਸ਼ਬਦੀ ਵਾਰ ਕੀਤੇ ਜਾ ਰਹੇ ਹਨ । ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਵੀ ਚੋਣਾਂ ਤੋਂ ਪਹਿਲਾਂ ਸਿਆਸੀ ਦੰਗਲ ਦੇਖਣ ਨੂੰ ਮਿਲ ਰਿਹਾ ਹੈ ।

ਹੁਣ ਇਸੇ ਵਿਚਕਾਰ ਚਰਨਜੀਤ ਸਿੰਘ ਚੰਨੀ ਦੇ ਲਈ ਦਿੱਲੀ ਤੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ , ਕਿ ਹੁਣ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਤੇ ਕਾਨੂੰਨੀ ਕਾਰਵਾਈ ਕਰਵਾਉਂਦਿਆਂ ਇੱਕ ਨੋਟਿਸ ਭੇਜਿਆ ਗਿਆ ਹੈ । ਦਰਅਸਲ ਮਨਜਿੰਦਰ ਸਿੰਘ ਸਿਰਸਾ ਨੇ ਸ਼ਨੀਵਾਰ ਨੂੰ ਚਰਨਜੀਤ ਸਿੰਘ ਚੰਨੀ ਤੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਨ ਲਈ ਇਕ ਕਾਨੂੰਨੀ ਨੋਟਿਸ ਭੇਜਿਆ ਹੈ । ਤੇ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਤੋਂ ਮੁਆਫ਼ੀ ਮੰਗਣ ਦੀ ਮੰਗ ਵੀ ਕੀਤੀ ਗਈ ਹੈ ।]
ਜ਼ਿਕਰਯੋਗ ਹੈ ਕਿ ਇਸ ਨੋਟਿਸ ਦੇ ਵਿਚ ਚਰਨਜੀਤ ਸਿੰਘ ਚੰਨੀ ਦੇ ਕੋਲੋਂ ਤਿੰਨ ਦਿਨਾਂ ਦੇ ਅੰਦਰ ਅੰਦਰ ਮੁਆਫੀ ਮੰਗਣ ਲਈ ਕਿਹਾ ਗਿਆ ਹੈ ,ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਦੀਵਾਨੀ ਤੇ ਫੌਜਦਾਰੀ ਮੁਕੱਦਮਾ ਦਾਇਰ ਹੋ ਜਾਵੇਗਾ । ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਇਕ ਪ੍ਰੈਸ ਮਿਲਣੀ ਨੂੰ ਸੰਬੋਧਿਤ ਕਰਦਿਆਂ ਦਾਅਵਾ ਕੀਤਾ ਗਿਆ ਸੀ ਕਿ , ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਤੋ ਮਾਫ਼ੀ ਮੰਗੀ ਹੈ ਤੇ ਮਨਜਿੰਦਰ ਸਿੰਘ ਸਿਰਸਾ ਦਾ ਨਾਮ ਲੈਂਦਿਆਂ ਹੋਇਆ ਉਨ੍ਹਾਂ ਕਿਹਾ ਕਿ ਸਿਰਸਾ ਨੇ ਮੁਆਫ਼ੀ ਮੰਗਣ ਲਈ ਕੇਜਰੀਵਾਲ ਤੇ ਮਜੀਠੀਆ ਦਰਮਿਆਨ ਵਿਚੋਲੇ ਦਾ ਕੰਮ ਕੀਤਾ ਸੀ।

ਜਿਸ ਦੇ ਚਲਦੇ ਹੁਣ ਸਿਰਸਾ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਕਥਿਤ ਤੌਰ ਤੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਨ ਲਈ ਇਕ ਕਾਨੂੰਨੀ ਨੋਟਿਸ ਭੇਜਿਆ ਹੈ। ਜਿਸ ਦੇ ਚਲਦੇ ਹੁਣ ਚਰਨਜੀਤ ਸਿੰਘ ਚੰਨੀ ਨੂੰ ਤਿੰਨ ਦਿਨਾਂ ਦੇ ਅੰਦਰ ਅੰਦਰ ਮੁਆਫ਼ੀ ਮੰਗਣੀ ਪਵੇਗੀ ।